Loading Bible Translation
First-time download in progress. This may take a few seconds…
Punjabi Bible Wordproject Bible
14 verses
1ਫ਼ਲਿਸਤੀਆਂ ਨੇ ਇਸਰਾਏਲੀਆਂ ਦੇ ਖਿਲਾਫ਼ ਲੜਾਈ ਕੀਤੀ ਅਤੇ ਫ਼ਿਰ ਇਸਰਾਏਲੀ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
2ਫ਼ਲਿਸਤੀਨੀ ਲੋਕ ਲਗਾਤਾਰ ਸ਼ਾਊਲ ਪਾਤਸ਼ਾਹ ਅਤੇ ਉਸਦੇ ਪੁੱਤਰਾਂ ਦਾ ਪਿੱਛਾ ਕਰਦੇ ਰਹੇ। ਅਖੀਰ ਉਨ੍ਹਾਂ ਉਸ ਨੂੰ ਤੇ ਉਸਦੇ ਪੁੱਤਰਾਂ ਨੂੰ ਪਕੜ ਲਿਆ। ਅਤੇ ਮਾਰ ਸੁਟਿਆ, ਜਿਨ੍ਹ੍ਹਾਂ ਵਿੱਚ ਯੋਨਾਬਾਨ, ਅਬੀਨਾਦਾਬ ਅਤੇ ਮਲਕੀਸ਼ੂਆ ਸਨ।
3ਸ਼ਾਊਲ ਦੇ ਚੌਗਿਰਦ ਲੜਾਈ ਭਾਰੀ ਹੋ ਗਈ ਅਤੇ ਤੀਰ ਅੰਦਾਜ਼ਾਂ ਨੇ ਆਪਣੇ ਤੀਰਾਂ ਨਾਲ ਸ਼ਾਊਲ ਨੂੰ ਘਾਇਲ ਕਰ ਦਿੱਤਾ।
4ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਤਾਂ ਕਿ ਜਦੋਂ ਉਹ ਅਸੁੰਨਤੀ ਲੋਕ ਆਉਣ, ਉਹ ਮੈਨੂੰ ਸੱਟ ਨਾ ਮਾਰ ਸਕਣ ਤੇ ਮੇਰਾ ਮਜ਼ਾਕ ਨਾ ਉਡਾ ਸਕਣ।"ਪਰ ਸ਼ਾਊਲ ਦਾ ਸ਼ਸਤ੍ਰ ਚੁੱਕਣ ਵਾਲਾ ਡਰ ਗਿਆ ਅਤੇ ਉਸਨੇ ਸ਼ਾਊਲ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਊਲ ਨੇ ਆਪਣੀ ਖੁਦ ਦੀ ਤਲਵਾਰ ਦੀ ਨੁਕਰ ਉੱਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।
5ਜਦ ਉਸਦੇ ਸ਼ਸਤ੍ਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਸੀ, ਉਸ ਨੇ ਵੀ ਆਪਣੀ ਤਲਵਾਰ ਦੀ ਨੁਕ੍ਕ ਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।
6ਇਉਂ ਸ਼ਾਊਲ ਅਤੇ ਉਸਦੇ 3 ਪੁੱਤਰ ਅਤੇ ਸਾਰਾ ਘਰਾਣਾ ਇਕਠਿਆਂ ਹ੍ਹੀ ਮਰਿਆ।
7ਵਾਦੀ ਵਿੱਚ ਰਹਿੰਦੇ ਇਸਰਾਏਲੀਆਂ ਨੇ ਵੇਖਿਆ ਕਿ ਉਨ੍ਹਾਂ ਦੀ ਸੈਨਾ ਉਥੋਂ ਭੱਜ ਖੜੋਤੀ ਸੀ। ਉਨ੍ਹਾਂ ਨੇ ਸ਼ਾਊਲ ਅਤੇ ਉਸਦੇ ਪੁੱਤਰਾਂ ਨੂੰ ਮਰੇ ਪਏ ਵੇਖਿਆ, ਤਾਂ ਉਹ ਵੀ ਆਪਣੇ ਨਗਰਾਂ ਨੂੰ ਛੱਡ ਕੇ ਨਠ੍ਠ ਗਏ। ਫ਼ਲਿਸਤੀ ਉਨ੍ਹਾਂ ਨਗਰਾਂ ਨੂੰ ਆਏ ਅਤੇ ਓਥੇ ਰਹਿਣ ਲੱਗ ਪਏ।
8ਅਗਲੇ ਦਿਨ ਫ਼ਲਿਸਤੀ ਲੋਬਾਂ ਤੋਂ ਕੀਮਤੀ ਵਸਤਾਂ ਲਾਉਣ ਲਈ ਆਏ ਤਾਂ ਉਨ੍ਹਾਂ ਨੇ ਉੱਥੇ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਲੋਬਾਂ ਵੇਖੀਆਂ ਜੋ ਕਿ ਗਿਲਬੋਆ ਦੇ ਪਹਾੜ ਵਿੱਚ ਪਈਆਂ ਸਨ।
9ਫ਼ਲਿਸਤੀਆਂ ਨੇ ਸ਼ਾਊਲ ਦੀ ਲੋਬ ਤੋਂ ਵਸਤਾਂ ਉਤਾਰੀਆਂ ਅਤੇ ਸਾਰੇ ਸ਼ਸਤ੍ਰ-ਵਸਤਰ ਉਤਾਰ ਕੇ ਤੇ ਉਸ ਦਾ ਸਿਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਸ-ਪਾਸ ਭੇਜ ਦਿੱਤੇ ਤਾਂ ਜੋ ਹਲਕਾਰੇ ਆਪਣੇ ਝੂਠੇ-ਦੇਵਤਿਆਂ ਅਤੇ ਲੋਕਾਂ ਵਿੱਚ ਇਸ ਦੀ ਘੋਸ਼ਣਾ ਕਰਨ।
10ਫ਼ਲਿਸਤੀਆਂ ਨੇ ਸ਼ਾਊਲ ਦੇ ਸ਼ਸਤ੍ਰਾਂ ਨੂੰ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਸ਼ਾਊਲ ਦਾ ਸਿਰ ਦਾਗੋਨ ਦੇ ਮੰਦਰ ਵਿੱਚ ਲਟਕਾ ਦਿੱਤਾ।
11ਸਾਰੇ ਯਾਬੋਸ਼-ਗਿਲਆਦ ਨਗਰ ਦੇ ਲੋਕਾਂ ਨੇ ਇਉਂ ਇਹ ਸਾਰੀ ਵਾਰਦਾਤ ਸੁਣੀ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀਤੀ।
12ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਬਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ 7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ।
13ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕ��ਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।
14ਯਹੋਵਾਹ ਤੋਂ ਪੁੱਛਣ ਦੀ ਬਜਾਇ ਉਸਨੇ ਭੂਤਨੀ ਤੋਂ ਸਲਾਹ ਲਈ। ਇਸ ਲਈ ਯਹੋਵਾਹ ਨੇ ਸ਼ਾਊਲ ਨੂੰ ਮਾਰ ਕੇ ਯਿਸੀ ਦੇ ਪੁੱਤਰ ਦਾਊਦ ਨੂੰ ਰਾਜ ਦਿੱਤਾ।