Loading Bible Translation
First-time download in progress. This may take a few seconds…
Punjabi Bible Wordproject Bible
47 verses
1ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ।
2ਅਤੀਤ ਵਿੱਚ, ਤੂੰ ਸਾਨੂੰ ਜੰਗ ਵਿੱਚ ਲੈ ਗਿਆ ਉਦੋਂ ਵੀ ਜਦੋਂ ਸ਼ਾਊਲ ਰਾਜਾ ਸੀ। ਯਹੋਵਾਹ ਨੇ ਤੈਨੂੰ ਆਖਿਆ ਸੀ, 'ਦਾਊਦ, ਤੂੰ ਮੇਰੇ ਲੋਕਾਂ ਇਸਰਾਏਲੀਆਂ ਦਾ ਅਯਾਲੀ ਹੋਵੇਂਗਾ ਅਤੇ ਮੇਰੇ ਲੋਕਾਂ, ਇਸਰਾਏਲੀਆਂ ਦਾ ਆਗੂ ਹੋਵੇਂਗਾ।"'
3ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਦਾਊਦ ਪਾਤਸ਼ਾਹ ਕੋਲ ਆਏ। ਦਾਊਦ ਨੇ ਯਹੋਵਾਹ ਦੇ ਸਾਮ੍ਹਣੇ ਇਨ੍ਹਾਂ ਆਗੂਆਂ ਨਾਲ ਇੱਕ ਇਕਰਾਰਨਾਮਾ ਬਣਾਇਆ। ਫ਼ੇਰ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਅਤੇ ਉਸਨੂੰ ਇਸਰਾਏਲ ਉੱਤੇ ਪਾਤਸ਼ਾਹ ਬਾਪਿਆ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਸਮੂਏਲ ਰਾਹੀਂ ਇਕਰਾਰ ਕੀਤਾ ਸੀ।
4ਦਾਊਦ ਅਤੇ ਇਸਰਾਏਲ ਦੇ ਸਾਰੇ ਲੋਕ ਯਰੂਸ਼ਲਮ ਸ਼ਹਿਰ ਵਿੱਚ ਪਹੁੰਚੇ। ਉਨ੍ਹੀਁ ਦਿਨੀਁ ਯਰੂਸ਼ਲਮ ਨੂੰ ਯਬੂਸ ਨਾਉਂ ਨਾਲ ਜਾਣਿਆ ਜਾਂਦਾ ਸੀ ਤੇ ਉਸ ਸ਼ਹਿਰ ਦੇ ਲੋਕਾਂ ਨੂੰ ਯਬੂਸੀ ਆਖਿਆ ਜਾਂਦਾ ਸੀ। ਉਸ ਸ਼ਹਿਰ ਦੇ ਲੋਕਾਂ ਨੇ
5ਦਾਊਦ ਨੂੰ ਆਖਿਆ, “ਤੂੰ ਸਾਡੇ ਨਗਰ ਵਿੱਚ ਦਾਖਲ ਨਹੀਂ ਹੋ ਸਕਦਾ।" ਪਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਸੀਯੋਨ ਦਾ ਕਿਲਾ ਜਿੱਤ ਲਿਆ ਜੋ ਉਪਰੰਤ ਦਾਊਦ ਦਾ ਸ਼ਹਿਰ ਕਹਾਇਆ।
6ਦਾਊਦ ਨੇ ਆਖਿਆ, “ਜੋ ਕੋਈ ਵੀ ਯਬੂਸੀਆਂ ਤੇ ਹਮਲੇ ਦੀ ਅਗਵਾਈ ਕਰੇਗਾ, ਉਹੀ ਮੇਰੀ ਸੈਨਾ ਦਾ ਪ੍ਰਧਾਨ ਹੋਵੇਗਾ।" ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਹਮਲਾ ਕੀਤਾ ਤੇ ਉਹ ਸੈਨਾ ਦਾ ਪ੍ਰਧਾਨ ਬਣਿਆ।
7ਦਾਊਦ ਨੇ ਫ਼ਿਰ ਉੱਥੇ ਗਢ਼ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ।
8ਦਾਊਦ ਨੇ ਮਿਲੋਁ ਤੋਂ ਲੈ ਕੇ ਸ਼ਹਿਰ ਦੇ ਦੁਆਲੇ ਦੀ ਕੰਧ ਤੀਕ ਕਿਲੇ ਦੇ ਆਲੇ-ਦੇਆਲੇ ਸ਼ਹਿਰ ਨਿਰਮਾਣ ਕੀਤਾ ਅਤੇ ਯੋਆਬ ਨੇ ਸ਼ਹਿਰ ਦੇ ਹੋਰ ਹਿਸਿਆਂ ਦੀ ਮੁਰੰਮਤ ਕੀਤੀ।
9ਦਾਊਦ ਦਿਨ ਬਰ ਦਿਨ ਹੋਰ ਸ਼ਕਤੀਸ਼ਾਲੀ ਹੁੰਦਾ ਗਿਆ ਅਤੇ ਸਰਬ ਸ਼ਕੀਤਮਾਨ ਯਹੋਵਾਹ ਉਸਦੇ ਨਾਲ ਸੀ।
10ਦਾਊਦ ਦੇ ਖਾਸ ਸਿਪਾਹੀਆਂ ਦੇ ਆਗੂਆਂ ਦੀ ਸੂਚੀ ਇਹ ਹੈ। ਇਹ ਨਾਇਕ ਦਾਊਦ ਦੇ ਨਾਲ ਉਸਦੇ ਦੇ ਰਾਜ ਵਿੱਚ ਬੜੇ ਸ਼ਕਤੀਸ਼ਾਲੀ ਹੋਏ। ਉਨ੍ਹਾਂ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਦਾਊਦ ਦਾ ਪੱਖ ਲਿਆ ਅਤੇ ਉਸਨੂੰ ਰਾਜਾ ਬਣਾ ਦਿੱਤਾ। ਇਹ ਸਭ ਪਰਮੇਸ਼ੁਰ ਦੇ ਇਕਰਾਰ ਅਨੁਸਾਰ ਹੋਇਆ।
11ਦਾਊਦ ਦੇ ਖਾਸ ਸਿਪਾਹੀਆਂ ਦੀ ਸੂਚੀ ਇਸ ਤਰ੍ਹਾਂ ਸੀ: ਹਕਮੋਨੀ ਯਾਸ਼ਾਬਆਮ ਜੋ ਕਿ ਰਬਵਾਨਾਂ ਦਾ ਮੁਖੀਆ ਸੀ ਉਸ ਨੇ 300 ਸੌ ਮਨੁੱਖਾਂ ਨੂੰ ਬਰਛਾ ਚਲਾਕੇ ਇੱਕੋ ਵਾਰ ਮਾਰ ਸੁਟਿਆ ਸੀ।
12ਇਸ ਤੋਂ ਬਾਅਦ ਦੋਦੋ ਦਾ ਪੁੱਤਰ ਅਲਆਜ਼ਾਰ ਸੀ, ਜਿਹੜਾ ਕਿ ਅਹੋਹ ਤੋਂ ਸੀ। ਇਹ ਤਿੰਨ ਨਾਇਕਾਂ ਵਿੱਚੋਂ ਇੱਕ ਸੀ।
13ਅਲਆਜ਼ਾਰ ਦਾਊਦ ਦੇ ਨਾਲ ਫ਼ਸਦਂਮੀਮ ਵਿੱਚ ਸੀ ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ। ਉੱਥੇ ਪੈਲੀ ਦਾ ਇੱਕ ਟੁਕੜਾ ਜੌਆਂ ਨਾਲ ਭਰਪੂਰ ਸੀ ਅਤੇ ਇਸਰਾਏਲੀ ਲੋਕ ਉਥੋਂ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
14ਪਰ ਇਹ ਤਿੰਨੇ ਨਾਇਕ ਉਸ ਖੇਤ ਵਿੱਚ ਖੜੋਤੇ ਰਹੇ ਫ਼ਲਿਸਤੀਆਂ ਨੂੰ ਹਰਾ ਕੇ ਉਸ ਨੂੰ ਬਚਾਇਆ ਇਉਂ ਯਹੋਵਾਹ ਨੇ ਇਸਰਾਏਲੀਆਂ ਨੂੰ ਵੱਡੀ ਜਿੱਤ ਦਿੱਤੀ ਸੀ।
15ਇੱਕ ਵਾਰ ਦਾਊਦ ਅਦੁਲ੍ਲਾਮ ਦੀ ਗੁਫ਼ਾ ਵਿੱਚ ਸੀ ਅਤੇ ਫ਼ਲਿਸਤੀਁ ਫ਼ੌਜ ਹੇਠਾਂ ਰਫ਼ਾਈਮ ਦੀ ਵਾਦੀ ਵਿੱਚ ਸੀ। ਇਹ 3 ਨਾਇਕ ਜੋ 30 ਵਿੱਚੋਂ ਸਨ, ਜ਼ਮੀਨ ਉੱਪਰ ਰੀਁਗਦੇ ਹੋਏ ਦਾਊਦ ਕੋਲ ਗੁਫ਼ਾ ਵਿੱਚ ਪਹੁੰਚੇ।
16ਇੱਕ ਵਾਰੀ ਹੋਰ ਦਾਊਦ ਕਿਲ੍ਹੇ ਵਿੱਚ ਸੀ ਅਤੇ ਫ਼ਲਿਸਤੀਁ ਸਿਪਾਹੀਆਂ ਦਾ ਇੱਕ ਦਸਤਾ ਬੈਤਲਹਮ ਵਿੱਚ ਸੀ।
17ਦਾਊਦ ਨੂੰ ਆਪਣੀ ਭੋਇ ਦੇ ਪਾਣੀ ਦੀ ਤਲਬ ਹੋਈ। ਤਾਂ ਉਸਨੇ ਆਖਿਆ, “ਕਾਸ਼! ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ।" (ਅਸਲ ਵਿੱਚ ਇਉਂ ਉਹ ਸਿਰਫ਼ ਆਖ ਰਿਹਾ ਸੀ, ਵਾਸਤਵ 'ਚ ਮੰਗ ਨਹੀਂ ਸੀ ਰਿਹਾ।)
18ਪਰ ਉਨ੍ਹਾਂ ਤਿੰਨਾਂ ਨਾਇਕਾਂ ਨੇ ਫ਼ਲਿਸਤੀਆ ਦੇ ਡੇਰੇ ਰਾਹੀਂ ਆਪਣੇ ਰਾਹ ਲਈ ਲੜਕੇ ਬੈਤਲਹਮ ਦੇ ਫ਼ਾਟਕ ਦੇ ਖੂਹ ਵਿੱਚੋਂ ਪਾਣੀ ਭਰਕੇ ਦਾਊਦ ਨੂੰ ਲਿਆ ਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਸਗੋਂ ਉਸਨੇ ਇਸ ਪਾਣੀ ਨੂੰ ਧਰਤੀ ਉੱਤੇ ਡੋਲ੍ਹ ਕੇ ਯਹੋਵਾਹ ਨੂੰ ਭੇਟ ਕਰ ਦਿੱਤਾ।
19ਦਾਊਦ ਨੇ ਕਿਹਾ, “ਹੇ ਪਰਮੇਸ਼ੁਰ! ਇਹ ਪਾਣੀ ਮੈਂ ਕਿਵੇਂ ਪੀ ਸਕਦਾ ਹਾਂ? ਇਹ ਤਾਂ ਉਨ੍ਹਾਂ ਮਨੁੱਖਾਂ ਦਾ ਲਹੂ ਪੀਣ ਬਰਾਬਰ ਹੋਵੇਗਾ ਜਿਹੜੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਇਸਨੂੰ ਮੇਰੇ ਲਈ ਲੈ ਕੇ ਆਏ ਹਨ।" ਇਸ ਕਾਰਣ ਦਾਊਦ ਨੇ ਇਹ ਪਾਣੀ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੀਆਂ ਕਈ ਬਹਾਦੁਰੀਆਂ ਉਨ੍ਹਾਂ ਤਿੰਨਾਂ ਨਾਇਕਾਂ ਨੇ ਵਿਖਾਈਆਂ।
20ਯੋਆਬ ਦਾ ਭਰਾ ਅਬਸ਼ਈ ਇਨ੍ਹਾਂ ਤਿੰਨਾਂ ਨਾਇਕਾਂ ਦਾ ਆਗੂ ਸੀ। ਉਹ 300 ਸੌ ਸਿਪਾਹੀਆਂ ਨਾਲ ਲੜਿਆ ਅਤੇ ਉਨ੍ਹਾਂ ਨੂੰ ਆਪਣੇ ਬਰਛੇ ਨਾਲ ਮਾਰ ਮੁਕਾਇਆ। ਅਬਸ਼ਈ ਵੀ ਇਨ੍ਹਾਂ ਤਿੰਨਾਂ ਨਾਇਕਾਂ ਜਿੰਨਾ ਹੀ ਪ੍ਰਸਿਧ੍ਧ ਸੀ।
21ਅਬਸ਼ਈ ਉਨ੍ਹਾਂ ਤੀਹਾਂ ਨਾਇਕਾਂ ਤੋਂ ਵਧੇਰੇ ਪ੍ਰਸਿਧ੍ਧ ਸੀ ਅਤੇ ਉਨ੍ਹਾਂ ਦਾ ਮੁਖੀਆ ਬਣਿਆ ਹਾਲਾਂਕਿ ਉਹ ਉਨ੍ਹਾਂ ਤਿੰਨਾਂ ਨਾਇਕਾਂ ਵਿੱਚੋਂ ਨਹੀਂ ਸੀ।
22ਯਹੋਯਾਦਾ ਦਾ ਪੁੱਤਰ ਬਨਾਯਾਹ ਇੱਕ ਕਬਸਿੇਲੀ ਸੂਰਮੇ ਦਾ ਪੁੱਤਰ ਸੀ, ਜਿਸਨੇ ਵੱਡੀ ਸੂਰਮਤਾਈ ਕੀਤੀ ਸੀ। ਬਨਾਯਾਹ ਨੇ ਮੋਆਬ ਦੇ ਦੋ ਸਭ ਤੋਂ ਵਧ ਬਹਾਦੁਰਾਂ ਨੂੰ ਮਾਰ ਸੁਟਿਆ। ਇੱਕ ਵਾਰੀ ਜਦੋਂ ਬਰਫ਼ ਦੀ ਰੁੱਤ ਸੀ ਤਾਂ ਬਨਾਯਾਹ ਇੱਕ ਸੁਰਂਗ ਜਿਹੀ ਵਿੱਚ ਜਿਹੜੀ ਕਿ ਜ਼ਮੀਨ ਵਿੱਚ ਖੁਡ੍ਡ ਵਾਂਗ ਸੀ, ਜਾ ਕੇ ਉੱਥੇ ਇੱਕ ਸ਼ੇਰ ਨੂੰ ਮਾਰ ਆਇਆ।
23ਅਤੇ ਉਸਨੇ ਇੱਕ ਸਾਢੇ ਸੱਤ ਫੁੱਟ ਲੰਬੇ ਮਿਸਰੀ ਸਿਪਾਹੀ ਨੂੰ ਵੀ ਮਾਰ ਸੁਟਿਆ। ਉਸ ਮਿਸਰੀ ਜੁਆਨ ਕੋਲ ਇੱਕ ਭਾਰਾ ਲੰਬਾ ਬਰਛਾ ਸੀ ਜੋ ਕਿ ਜੁਲਾਹੇ ਦੀ ਤੁਰ ਵਰਗਾ ਵੱਡਾ ਸੀ, ਅਤੇ ਬਨਾਯਾਹ ਕੋਲ ਸਿਰਫ਼ ਇੱਕ ਸੋਟਾ ਸੀ। ਬਨਾਯਾਹ ਨੇ ਉਸ ਮਿਸਰੀ ਦੇ ਹੱਥੋਂ ਉਸਦਾ ਬਰਛਾ ਖੋਹਿਆ ਅਤੇ ਉਸ ਮਿਸਰੀ ਸਿਪਾਹੀ ਨੂੰ ਉਸਦੇ ਹੀ ਬਰਛੇ ਨਾਲ ਮਾਰ ਮੁਕਾਇਆ।
24ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਅਜਿਹੀਆਂ ਅਨੇਕਾਂ ਬਹਾਦੁਰ ਕਰਨੀਆਂ ਕੀਤੀਆਂ ਅਤੇ ਤਿੰਨਾ ਨਾਇਕਾਂ ਜਿੰਨਾਂ ਹੀ ਮਸ਼ਹੂਰ ਹੋ ਗਿਆ।
25ਬਨਾਯਾਹ 30 ਨਾਇਕਾਂ ਤੋਂ ਵਧੇਰੇ ਪ੍ਰਸਿਧ੍ਧ ਹੋਇਆ, ਪਰ ਉਹ ਉਨ੍ਹਾਂ ਤਿੰਨਾਂ ਨਾਇਕਾਂ ਵਿੱਚੋਂ ਨਹੀਂ ਸੀ। ਦਾਊਦ ਨੇ ਬਨਾਯਾਹ ਨੂੰ ਆਪਣੇ ਰਖਿਅਕ੍ਕਾਂ ਦਾ ਮੁਖੀਆ ਬਾਪਿਆ।
26ਤੀਹ ਨਾਇਕ ਸਿਪਾਹੀਆਂ ਦੇ ਨਾਂ ਇਉਂ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ।
27ਹਰੋਰ ਦਾ ਸ਼ਂਮੋਬ, ਪਲੋਨੀ ਹਲਸ,
28ਤਕੋਆ ਤੋਂ ਇੱਕੇਸ਼ ਦਾ ਪੁੱਤਰ ਈਰਾ, ਅੰਨਬੋਬ ਤੋਂ ਅਬੀਅਜ਼ਰ,
29ਹੁਸ਼ਾਬ ਤੋਂ ਸਿਬ੍ਬਕਈ, ਆਹੋਹ ਤੋਂ ਈਲਈ,
30ਨਟੋਫ਼ਾਬ ਮਹਰਈ ਤੋਂ, ਨਟੋਫ਼ਾਬ ਤੋਂ ਬਅਨਾਹ ਦਾ ਪੁੱਤਰ ਹੇਲਦ,
31ਬਿਨਯਾਮੀਨ ਵਿੱਚ ਗਿਬਆਹ ਚੋ ਰੀਬਈ ਦਾ ਪੁੱਤਰ ਈਬਈ, ਪਰਆਬੋਨ ਤੋਂ ਬਨਾਯਾਹ,
32ਗਾਅਸ਼ ਘਾਟੀ ਤੋਂ ਹੂਰਈ, ਅਬੀੇਲ ਅਰਬਾਬੀ,
33ਬਹਰੂਮੀ ਅਜ਼ਮਾਵਬ, ਸ਼ਅਲਬੋਨ ਤੋਂ ਅਲਯਹਬਾ,
34ਗਿਜ਼ੋਨੀ ਹਾਸੇਮ ਦੇ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਬਾਨ,
35ਹਗਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫ਼ਾਲ,
36ਮਕੇਰਾਬ ਦਾ ਹੇਫ਼ਰ, ਪਲੋਨੀ ਅਹੀਯਾਹ,
37ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ,
38ਨਾਬਾਨ ਦਾ ਭਰਾ ਯੋੇਲ, ਹਗਰੀ ਦਾ ਪੁੱਤਰ ਮਿਬਹਾਰ,
39ਸਲਕ ਅੰਮੋਨੀ, ਬੇਰੋਬ ਤੋਂ ਨਹਰਈ (ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤ੍ਰ ਚੁੱਕਣ ਵਾਲਾ ਸੀ।
40ਯਿਬਰੀ ਈਰਾ, ਯਿਬਰੀ ਗਾਰੇਬ,
41ਹਿੱਤੀ ਊਰੀਯਾਹ, ਅਹਲਈ ਦਾ ਪੁੱਤਰ ਜ਼ਾਬਾਦ,
42ਰਊਬੇਨ ਦੇ ਪਰਵਿਾਰ-ਸਮੂਹ ਤੋਂ ਸ਼ੀਜ਼ਾ ਦਾ ਪੁੱਤਰ ਅਦੀਨਾ। (ਅਦੀਨਾ ਰਊਬੇਨ ਪਰਵਿਾਰ-ਸਮੂਹ ਦਾ ਆਗੂ ਸੀ ਅਤੇ 30 ਨਾਇਕਾਂ ਵਿੱਚੋਂ ਇੱਕ ਸੀ।)
43ਮਅਕਾਹ ਦਾ ਪੁੱਤਰ ਹਾਨਾਨ, ਯੋਸ਼ਾਫ਼ਾਟ ਦਾ ਮਿਬਨੀ,
44ਉਜ੍ਜੀਯਾਹ ਅਸ਼ਤਾਰਾਬੀ, ਅਰੋਏਰ ਤੋਂ ਹੋਬਾਮ ਦੇ ਪੁੱਤਰ ਸ਼ਾਮਾ ਤੇ ਯਈੇਲ,
45ਸ਼ਿਮਰੀ ਦਾ ਪੁੱਤਰ ਯਦੀਅੇਲ, ਅਤੇ ਉਸਦੇ ਭਰਾ ਯੋਹਾ ਅਤੇ ਤੀਸੀ,
46ਮਹਵੀ ਅਲੀੇਲ, ਅਲਨਅਮ ਦੇ ਪੁੱਤਰ ਯਿਰੀਬਈ ਅਤੇ ਯੋਸ਼ਵਯਾਹ, ਅਤੇ ਮੋਆਬੀ ਯਿਬਮਾਹ।
47ਅਲੀੇਲ, ਓਥੇਦ, ਯਅਸੀਂੇਲ ਅਤੇ ਮਸੋਬਾਯਾਬੀ।