Loading Bible Translation
First-time download in progress. This may take a few seconds…
Punjabi Bible Wordproject Bible
40 verses
1ਇਹ ਉਨ੍ਹਾਂ ਮਨੁੱਖਾਂ ਦੀ ਸੂਚੀ ਹੈ ਜੋ ਸੀਕਲਗ ਵਿੱਚ ਦਾਊਦ ਕੋਲ ਪਹੁੰਚੇ। ਇਹ ਉਹ ਸਮਾਂ ਸੀ ਜਦੋਂ ਦਾਊਦ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁਕਦਾ ਫ਼ਿਰਦਾ ਸੀ। ਇਨ੍ਹਾਂ ਆਦਮੀਆਂ ਨੇ ਲੜਾਈ ਵਿੱਚ ਦਾਊਦ ਦੀ ਮਦਦ ਕੀਤੀ ਸੀ।
2ਇਹ ਆਦਮੀ ਬੜੇ ਤੀਰ ਅੰਦਾਜ਼ ਸਨ ਅਤੇ ਉਹ ਆਪਣੇ ਸੱਜੇ-ਖੱਬੇ ਦੋਹਾਂ ਹੱਥਾਂ ਨਾਲ ਧਨੁਸ਼ ਤੋਂ ਤੀਰ ਚਲਾਣ ਤੇ ਪੱਥਰ ਗੁਲੇਲ ਨਾਲ ਸੁੱਟਣ ਵਿੱਚ ਨਿਪੁਣ ਸਨ। ਇਹ ਮਨੁੱਖ ਬਿਨਯਾਮੀਨ ਪਰਿਵਾਰ-ਸਮੂਹ ਵਿੱਚੋਂ ਸ਼ਾਊਲ ਦੇ ਸੰਬੰਧੀ ਸਨ ਤੇ ਇਨ੍ਹਾਂ ਦੇ ਨਾਉਂ ਇਉਂ ਸਨ:
3ਅਹੀਅਜ਼ਰ ਜੋ ਆਗੂ ਸੀ, ਯੋਆਸ਼ (ਅਹੀਅਜ਼ਰ ਤੇ ਯੋਆਸ਼ ਗਿਬਆਬ ਦੇ ਸ਼ਮਾਆਹ ਦੇ ਪੁੱਤਰ ਸਨ।) ਯਿਜ਼ੀੇਲ ਅਤੇ ਫ਼ਲਟ (ਇਹ ਦੋਨੋ ਅਜ਼ਮਾਵਬ ਦੇ ਪੁੱਤਰ ਸਨ) ਬਰਾਕਾਹ ਅਤੇ ਯੇਹੂ ਜੋ ਕਿ ਅਨਬੋਬ ਤੋਂ ਸਨ।
4ਗਿਬਓਨ ਸ਼ਹਿਰ ਤੋਂ ਯਿਸ਼ਮਅਯਾਹ (ਉਹ ਤਿੰਨਾਂ ਨਾਇਕਾਂ ਵਿੱਚੋਂ ਇੱਕ ਸੀ ਅਤੇ ਤਿੰਨਾਂ ਨਾਇਕਾਂ ਦਾ ਆਗੂ ਸੀ।) ਯਿਰਮਿਯਾਹ, ਯਹਜ਼ੀੇਲ, ਯੋਹਾਨਾਨ ਅਤੇ ਗਦੇਰਾਬ ਤੋਂ ਯੋਜ਼ਾਬਾਦ।
5ਅਲਊਜ਼ਈ, ਯਿਰੀਮੋਬ, ਬਅਲਯਾਹ, ਸ਼ਮਰਯਾਹ ਅਤੇ ਸ਼ਫ਼ਟਯਾਹ ਹਰੁਫ਼ੀ,
6ਅਲਕਾਨਾਹ ਅਤੇ ਯਿਸ਼੍ਸ਼ੀਯਾਹ, ਅਜ਼ਰੇਲ, ਯੋਅਜ਼ਰ ਅਤੇ ਯਾਸ਼ਾਬਆਮ, ਇਹ ਸਾਰੇ ਕਰਹ ਪਰਿਵਾਰ-ਸਮੂਹ ਤੋਂ ਸਨ:
7ਯੋੇਲਾਹ ਤੇ ਜ਼ਬਦਯਾਹ ਜੋ ਕਿ ਗਦੋਰ ਤੋਂ ਯਰੋਹਾਮ ਦੇ ਪੁੱਤਰ ਸਨ।
8ਗਾਦ ਪਰਿਵਾਰ-ਸਮੂਹ ਤੋਂ ਕੁਝ ਲੋਕ ਮਾਰੂਬਲ ਨੂੰ ਆਏ, ਅਤੇ ਕਿਲੇ ਵਿੱਚ ਦਾਊਦ ਨਾਲ ਜੁੜ ਗਏ। ਉਹ ਬਰਛੇ ਅਤੇ ਢਾਲ 'ਚ ਨਿਪੁਣ ਸਨ ਅਤੇ ਸ਼ੇਰਾਂ ਵਾਂਗ ਭਿਅੰਕਰ ਸਨ। ਉਹ ਪਰਬਤਾਂ ਉੱਤੇ ਭੱਜਣ ਲਈ ਗਜ਼ੇਲਾਂ ਵਾਂਗ ਤੇਜ ਸਨ।
9ਗਾਦ ਪਰਿਵਾਰ-ਸਮੂਹ ਤੋਂ ੇਜ਼ਰ ਫ਼ੌਜ ਦਾ ਆਗੂ ਸੀ। ਓਬਦਯਾਹ ਕਮਾਨ ਵਿੱਚ ਦੂਜਾ ਅਤੇ ਅਲਯਾਬ ਕਮਾਨ ਵਿੱਚ ਤੀਜਾ ਸੀ।
10ਮਿਸ਼ਮਂਨਾਹ ਚੌਬਾ ਤੇ ਪੰਜਵਾਂ ਯਿਰਮਿਯਾਹ।
11ਅੱਤਈ ਛੇਵਾਂ ਅਤੇ ਅਲੀੇਲ ਸੱਤਵੇਂ ਨੰਬਰ ਤੇ ਅਗਵਾਈ ਕਰਨ ਵਾਲਾ ਸੀ।
12ਯੋਹਾਨਾਨ ਅੱਠਵਾਂ ਅਤੇ ਅਲਜ਼ਾਬਾਦ ਨੌਵਾਂ।
13ਯਿਰਮਿਯਾਹ ਦਸਵੇਂ ਨੰਬਰ ਤੇ ਅਤੇ ਗਿਆਰ੍ਹਵੇਂ ਤੇ ਮਕਬਂਨਈ।
14ਇਹ ਸਾਰੇ ਗਾਦੀ ਫ਼ੌਜ ਦੇ ਆਗੂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਕਮਜ਼ੋਰ ਵੀ ਦੁਸ਼ਮਣਾਂ ਦੇ 100 ਸਿਪਾਹੀਆਂ ਵਿਰੁੱਧ ਲੜ ਸਕਦਾ ਸੀ ਅਤੇ ਉਨ੍ਹਾਂ ਦਾ ਬਹਾਦੁਰ ਸਿਪਾਹੀ ਦੁਸ਼ਮਣਾਂ ਦੇ 1,000 ਸਿਪਾਹੀਆਂ ਦੇ ਵਿਰੁੱਧ ਲੜ ਸਕਦਾ ਸੀ।
15ਗਾਦ ਪਰਿਵਾਰ-ਸਮੂਹ ਦੇ ਲੋਕ ਹੀ ਉਹ ਸਿਪਾਹੀ ਸਨ ਜਿਨ੍ਹਾਂ ਨੇ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ ਯਰਦਨ ਦਰਿਆ ਨੂੰ ਪਾਰ ਕੀਤਾ ਸੀ, ਜਦੋਂ ਇਸ ਵਿੱਚ ਹੜ ਆਇਆ ਹੋਇਆ ਸੀ। ਉਨ੍ਹਾਂ ਨੇ ਵਾਦੀ ਵਿੱਚ ਰਹਿੰਦੇ ਸਭਨਾਂ ਲੋਕਾਂ ਨੂੰ ਵਾਦੀ ਦੇ ਪੂਰਬੀ ਪਾਸੇ ਅਤੇ ਪੱਛਮੀ ਹਿੱਸੇ ਵੱਲ ਭਜਾ ਦਿੱਤਾ।
16ਬਿਨਯਾਮੀਨ ਅਤੇ ਯਹੂਦਾਹ ਦੇ ਪਰਿਵਾਰ-ਸਮੂਹਾਂ ਵਿੱਚੋਂ ਕੁਝ ਹੋਰ ਲੋਕ ਦਾਊਦ ਕੋਲ ਗਢ਼ ਵਿੱਚ ਆ ਰਲੇ।
17ਦਾਊਦ ਉਨ੍ਹਾਂ ਨੂੰ ਮਿਲਣ ਲਈ ਬਾਹਰ ਆਇਆ ਅਤੇ ਆਖਿਆ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਸਹਾਇਤਾ ਕਰਨ ਲਈ ਆਏ ਹੋ; ਤਾਂ ਜੀ ਆਇਆਂ ਨੂੰ ਪਰ ਜੇਕਰ ਤੁਸੀਂ ਮੇਰੇ ਨਾਲ ਚਾਲ ਚੱ��� ਕੇ ਮੇਰੇ ਵੈਰੀਆਂ ਹੱਥ ਮੈਨੂੰ ਫ਼ੜਾਉਣ ਲਈ ਆਏ ਹੋ ਭਾਵੇਂ ਮੇਰੇ ਹੱਥੋਂ ਕੁਝ ਮਾੜਾ ਨਹੀਂ ਹੋਇਆ ਤਾਂ ਫ਼ਿਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਇਸ ਨੂੰ ਵੇਖੇ ਅਤੇ ਤੁਹਾਨੂੰ ਦੰਡ ਦੇਵੇ।"
18ਅਮਸਈ 30 ਨਾਇਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ,“ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!"ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਬਾਪਿਆ।
19ਮਨਸ਼੍ਸ਼ਹ ਪਰਿਵਾਰ-ਸਮੂਹ ਵਿੱਚੋਂ ਕਈ ਲੋਕ ਦਾਊਦ ਨਾਲ ਆ ਕੇ ਰਲ ਗਏ। ਇਹ ਉਸ ਵਕਤ ਰਲੇ ਜਦੋਂ ਉਹ ਫ਼ਲਿਸਤੀਆਂ ਦੇ ਨਾਲ ਲੜਾਈ ਨੂੰ ਸ਼ਾਊਲ ਉੱਪਰ ਚਢ਼ੇ। ਪਰ ਦਾਊਦ ਅਤੇ ਉਸਦੇ ਮਨੁੱਖਾਂ ਨੇ ਅਸਲ ਵਿੱਚ ਫ਼ਲਿਸਤੀਆਂ ਦੀ ਮਦਦ ਨਾ ਕੀਤੀ। ਫ਼ਲਿਸਤੀਆਂ ਦੇ ਆਗੂਆਂ ਨੇ ਦਾਊਦ ਦੀ ਉਨ੍ਹਾਂ ਨੂੰ ਮਦਦ ਬਾਰੇ ਗੱਲ ਕੀਤੀ, ਪਰ ਫ਼ਿਰ ਉਸ ਨੂੰ ਵਾਪਸ ਭੇਜਣ ਦਾ ਫ਼ੈਸਲਾ ਲਿੱਤਾ। ਉਨ੍ਹਾਂ ਸ਼ਾਸਕਾਂ ਨੇ ਆਖਿਆ, “ਜੇਕਰ ਦਾਊਦ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ, ਤਾਂ ਸਾਡੇ ਸਿਰ ਵੱਢੇ ਜਾਣਗੇ।"
20ਇਹ ਲੋਕ ਮਨਸ਼੍ਸ਼ਹ ਦੇ ਸਨ ਜਦੋਂ ਦਾਊਦ ਸਿਕਲਗ ਨੂੰ ਤੁਰਿਆ ਤੇ ਇਹ ਮਨੁੱਖ ਉਸ ਨਾਲ ਰਲ ਗਏ, ਅਦਨਾਹ, ਯੋਜ਼ਾਬਾਦ, ਯਦਿੇਲ, ਮੀਕਾੇਲ, ਯੋਜ਼ਾਬਾਦ, ਅਲੀਹੂ ਤੇ ਸਿਲ੍ਲਬਈ। ਇਹ ਸਾਰੇ ਮਨਸ਼੍ਸ਼ਹ ਪਰਿਵਾਰ-ਸਮੂਹ ਦੇ ਸਰਦਾਰ ਸਨ।
21ਇਨ੍ਹਾਂ ਨੇ ਦਾਊਦ ਦੀ ਬੁਰੇ ਲੋਕਾਂ ਨਾਲ ਲੜਨ ਵਿੱਚ ਮਦਦ ਕੀਤੀ। ਇਹ ਬੁਰੇ ਲੋਕ ਸਾਰੇ ਸ਼ਹਿਰ ਵਿੱਚੋਂ ਲੋਕਾਂ ਦੇ ਘਰਾਂ ਚੋ ਉਨ੍ਹਾਂ ਦੀਆਂ ਵਸਤਾਂ ਚੋਰੀ ਕਰਦੇ ਸਨ। ਮਨਸ਼੍ਸ਼ਹ ਦੇ ਇਹ ਸਾਰੇ ਮਨੁੱਖ ਬਹਾਦੁਰ ਸਿਪਾਹੀ ਸਨ ਜੋ ਦਾਊਦ ਦੀ ਫ਼ੌਜ ਦੇ ਆ ਕੇ ਆਗੂ ਬਣੇ।
22ਦਿਨੋਁ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਆ ਕੇ ਰਲਦੇ ਰਹੇ ਇਉਂ ਦਾਊਦ ਦੀ ਸੈਨਾ ਬੜੀ ਵਿਸ਼ਾਲ ਅਤੇ ਸ਼ਕਤੀਸ਼ਾਲੀ ਹੋ ਗਈ।
23ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ:
24ਯਹੂਦਾਹ ਦੇ ਪਰਵਿਾਰ-ਸਮੂਹ ਵਿੱਚੋਂ ਉਨ੍ਹਾਂ ਆਦਮੀਆਂ ਦੀ ਗਿਣਤੀ ਜਿਹੜੇ ਜੰਗ ਲਈ ਤਿਆਰ ਸਨ 6,800 ਸੀ ਅਤੇ ਉਨ੍ਹਾਂ ਨੇ ਢਾਲਾਂ ਅਤੇ ਬਰਛੇ ਚੁੱਕੇ ਹੋਏ ਸਨ।
25ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ 7,100 ਮਹਾਨ ਯੋਧੇ ਯੁੱਧ ਲਈ ਤਿਆਰ ਸਨ।
26ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ 4,600 ਸਿਪਾਹੀ ਸਨ।
27ਯਹੋਯਾਦਾ ਉਸੇ ਧੜੇ ਵਿੱਚ ਸੀ ਅਤੇ ਉਸ ਨਾਲ 3,700 ਆਦਮੀ ਸਨ।
28ਸਾਦੋਕ ਵੀ ਇਸ ਸਮੂਹ ਵਿੱਚ ਸੀ ਤੇ ਇੱਕ ਜਵਾਨ ਬਹਾਦੁਰ ਸਿਪਾਹੀ ਸੀ ਅਤੇ ਉਹ ਆਪਣੇ ਪਰਿਵਾਰ ਦੇ 22 ਸਰਦਾਰਾਂ ਦੇ ਨਾਲ ਆਇਆ ਸੀ।
29ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ 3,000 ਆਦਮੀ ਸਨ, ਉਹ ਸ਼ਾਊਲ ਦੇ ਸੰਬੰਧੀਆਂ ਵਿੱਚੋਂ ਸਨ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸ ਸਮੇਂ ਤੀਕ ਸ਼ਾਊਲ ਦੇ ਵਫਾਦਾਰ ਸਨ।
30ਇਫ਼ਰਾਮੀਆਂ ਵਿੱਚੋਂ 20,800, ਜਿਹੜੇ ਵੱਡੇ ਸੂਰਵੀਰ ਸਨ, ਉਹ ਆਪੋ-ਆਪਣੇ ਪਰਿਵਾਰ-ਸਮੂਹਾਂ ਵਿੱਚੋਂ ਪ੍ਰਸਿਧ੍ਧ ਸਿਪਾਹੀ ਸਨ।
31ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 18,000 ਆਦਮੀ ਸਨ ਜੋ ਚੁਣੇ ਗਏ ਸਨ ਅਤੇ ਨਾਮਾਂ ਦੁਆਰਾ ਸਦ੍ਦੇ ਗਏ ਸਨ, ਤਾਂ ਜੋ ਉਹ ਆਕੇ ਦਾਊਦ ਨੂੰ ਪਾਤਸ਼ਾਹ ਬਣਾ ਸਕਣ।
32ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।
33ਜ਼ਬੁਲੂਨ ਦੇ ਪਰਿਵਾਰ-ਸਮੂਹ ਵਿੱਚੋਂ 50,000 ਕਾਬਿਲ ਸਿਪਾਹੀ ਸਨ, ਜਿਨ੍ਹਾਂ ਨੂੰ ਸਭ ਤਰ੍ਹਾਂ ਦੀ ਸ਼ਸਤ੍ਰ ਵਿਦਿਆ ਦੀ ਸਿਖਲਾਈ ਦਿੱਤੀ ਗਈ ਸੀ ਅਤੇ ਉਹ ਦਾਊਦ ਨਾਲ ਵਫਾਦਾਰ ਸਨ।
34ਨਫ਼ਤਾਲੀਆਂ ਦੇ ਪਰਿਵਾਰ-ਸਮੂਹ ਵਿੱਚੋਂ 1000 ਸੈਨਾਪਤੀ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ 37,000 ਆਦਮੀ ਸਨ ਜਿਹੜੇ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ।
35ਦਾਨ ਪਰਿਵਾਰ-ਸਮੂਹ ਵਿੱਚੋਂ 28,600 ਸਿਪਾਹੀ ਜੰਗ ਲਈ ਤਿਆਰ ਸਨ।
36ਅਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ 40,000 ਲੜਾਈ ਲਈ ਹਰ ਪਲ ਤਿਆਰ ਸਿਪਾਹੀ ਸਨ।
37ਯਰਦਨ ਦਰਿਆ ਦੇ ਪੂਰਬੀ ਹਿੱਸੇ ਵੱਲੋਂ, ਰਊਬੇਨ, ਗਾਦ ਪਰਵਿਾਰ-ਸਮੂਹਾਂ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 120,000 ਸਿਪਾਹੀ ਸਨ, ਜਿਹੜੇ ਯੁੱਧ ਵਿੱਚ ਕਿਸੇ ਤਰ੍ਹਾਂ ਦੇ ਵੀ ਸ਼ਸਤ੍ਰ ਇਸਤੇਮਾਲ ਕਰ ਸਕਦੇ ਸਨ।
38ਇਹ ਸਾਰੇ ਬਹਾਦੁਰ ਸਿਪਾਹੀ ਸਨ। ਇਹ ਲੜਾਈ ਦੀਆਂ ਯੋਜਨਾਵਾਂ ਬਨਾਉਣੀਆਂ ਜਾਣਦੇ ਸਨ, ਤੇ ਉਹ ਦਾਊਦ ਨੂੰ ਇਸਰਾਏਲ ਦਾ ਰਾਜਾ ਬਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਕੇ ਆਏ ਸਨ। ਇਸਰਾਏਲ ਦੇ ਬਾਕੀ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਨਾਉਣ ਲਈ ਰਾਜ਼ੀ ਸਨ।
39ਇਨ੍ਹਾਂ ਮਨੁੱਖਾਂ ਨੇ ਹਬਰੋਨ ਵਿੱਚ ਦਾਊਦ ਨਾਲ 3 ਦਿਨ ਗੁਜ਼ਾਰੇ। ਇਹ ਰਜ੍ਜ ਕੇ 3 ਦਿਨ ਤੀਕ ਖਾਂਦੇ ਪੀਁਦੇ ਰਹੇ ਕਿਉਂ ਕਿ ਉਨ੍ਹਾਂ ਦੇ ਭਾਈਆਂ ਨੇ ਉਨ੍ਹਾਂ ਲਈ ਭੋਜਨ ਤਿਆਰ ਕੀਤੇ ਸਨ।
40ਇਸ ਤੋਂ ਇਲਾਵਾ ਉਹ ਲੋਕ ਜੋ ਉਨ੍ਹਾਂ ਦੇ ਨੇੜੇ ਸਨ, ਅਤੇ ਉਹ ਜੋ ਯਿੱਸਾਕਾਰ ਤੇ ਜ਼ਬੁਲੂਨ ਅਤੇ ਨਫ਼ਤਾਲੀ ਤੀਕ ਵੀ ਵਸਦੇ ਸਨ ਉਹ ਵੀ ਖੋਤਿਆਂ, ਊਠਾਂ, ਖਚ੍ਚਰਾਂ ਅਤੇ ਬਲਦਾਂ ਉੱਪਰ ਲੱਦ-ਲੱਦ ਕੇ ਰੋਟੀਆਂ, ਆਟਾ, ਅੰਜੀਰਾਂ, ਕਿਸ਼ਮਿਸ਼, ਤੇਲ, ਪਸ਼ੂ ਅਤੇ ਭੇਡਾਂ ਬਹੁਤ ਮਾਤਰਾ ਵਿੱਚ ਲੈ ਕੇ ਆਏ। ਉਨ੍ਹੀਁ ਦਿਨੀਁ ਇਸਰਾਏਲ ਦੇ ਲੋਕ ਬੜੇ ਖੁਸ਼ ਸਨ।