Loading Bible Translation
First-time download in progress. This may take a few seconds…
Punjabi Bible Wordproject Bible
14 verses
1ਦਾਊਦ ਨੇ ਆਪਣੀ ਫ਼ੌਜ ਦੇ ਸਾਰੇ ਸਰਦਾਰਾਂ ਨਾਲ ਗੱਲ ਬਾਤ ਕੀਤੀ।
2ਫ਼ਿਰ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕ ਸਭਾ 'ਚ ਬੁਲਾ ਕੇ ਆਖਿਆ, “ਜੇਕਰ ਤੁਹਾਨੂੰ ਲੱਗੇ ਕਿ ਇਹ ਚੰਗਾ ਵਿਚਾਰ ਹੈ, ਅਤੇ ਜੇਕਰ ਅਜਿਹਾ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ ਤਾਂ ਸਾਨੂੰ ਇਸਰਾਏਲ ਵਿੱਚ ਰਹਿੰਦੇ ਸਾਰੇ ਲੋਕਾਂ, ਅਤੇ ਜਾਜਕਾਂ ਅਤੇ ਨਗਰਾਂ ਅਤੇ ਪਿੰਡਾਂ ਵਿੱਚ ਉਨ੍ਹਾਂ ਨਾਲ ਰਹਿੰਦੇ ਲੇਵੀਆਂ ਨੂੰ ਸਾਡੇ ਨਾਲ ਆ ਕੇ ਜੁੜ ਜਾਣ ਦੀ ਬੇਨਤੀ ਕਰਦਿਆਂ ਹੋਇਆਂ ਸੰਦੇਸ਼ ਦੇ ਨਾਲ ਹਲਕਾਰੇ ਭੇਜਣੇ ਚਾਹੀਦੇ ਹਨ।
3ਚਲੋ ਅਸੀਂ ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਵਾਪਸ ਲੈ ਕੇ ਆਈੇ। ਜਦੋਂ ਸ਼ਾਊਲ ਰਾਜਾ ਸੀ, ਅਸੀਂ ਨੇਮ ਦੇ ਸੰਦੂਕ ਦੀ ਦੇਖਭਾਲ ਨਹੀਂ ਕੀਤੀ।"
4ਸਾਰੇ ਇਸਰਾਏਲੀਆਂ ਨੇ ਦਾਊਦ ਦੀ ਗੱਲ ਦੀ ਹਾਮੀ ਭਰੀ ਅਤੇ ਸਭ ਨੇ ਇਹ ਕੰਮ ਕਰਨਾ ਠੀਕ ਸਮਝਿਆ।
5ਤਾਂ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਮਿਸਰ ਦੇ ਸ਼ੀਹੋਰ ਦਰਿਆ ਤੋਂ ਹਮਾਬ ਦੇ ਲਾਂਘੇ ਤੀਕ ਇਕੱਠਾ ਕੀਤਾ ਤਾਂ ਜੋ ਉਹ ਸਭ ਇਕੱਠੇ ਹੋ ਕੇ ਕਿਰਯਬ-ਯਾਰੀਮ ਤੋਂ ਨੇਮ ਦੇ ਸੰਦੂਕ ਨੂੰ ਵਾਪਸ ਲੈ ਕੇ ਆਉਣ।
6ਦਾਊਦ ਅਤੇ ਉਸ ਨਾਲ ਸਾਰੇ ਇਸਰਾਏਲੀ ਯਹੂਦਾਹ ਦੇ ਬਆਲਹ ਨੂੰ ਗਏ। (ਬਆਲਹ ਕਿਰਯਬ-ਯਾਰੀਮ ਦਾ ਹੀ ਹੋਰ ਨਾਂ ਹੈ।) ਉੱਥੇ ਉਹ ਸੰਦੂਕ ਲੈਣ ਵਾਸਤੇ ਗਏ। ਨੇਮ ਦਾ ਸੰਦੂਕ ਯਹੋਵਾਹ ਪਰਮੇਸ਼ੁਰ ਦਾ ਸੰਦੂਕ ਹੈ। ਉਹ ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਬੈਠਦਾ ਹੈ ਅਤੇ ਇਹ ਉਹ ਸੰਦੂਕ ਹੈ ਜਿਸ ਨੂੰ ਯਹੋਵਾਹ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।
7ਲੋਕਾਂ ਨੇ ਅਬੀਨਾਦਾਬ ਦੇ ਭਵਨ ਤੋਂ ਨੇਮ ਦੇ ਸੰਦੂਕ ਨੂੰ ਹਟਾਇਆ ਅਤੇ ਉਸ ਨੂੰ ਨਵੀਂ ਗੱਡੀ ਉੱਪਰ ਰੱਖਿਆ ਜਿਸ੍ਸਨੂੰ ਉਜ਼ਾ ਅਤੇ ਅਹਯੋ ਚਲਾ ਰਹੇ ਸਨ।
8ਦਾਊਦ ਅਤੇ ਸਾਰੇ ਇਸਰਾਏਲੀ ਪਰਮੇਸ਼ੁਰ ਦੇ ਅੱਗੇ ਪੂਰੇ ਜ਼ੋਰ ਨਾਲ ਜ਼ਸਨ ਮਨਾ ਰਹੇ ਸਨ ਪਵਿੱਤਰ ਗੀਤ ਗਾ ਰਹੇ ਸਨ ਅਤੇ ਸਿਤਾਰ, ਤੰਬੂਰਾ, ਢੋਲਕ, ਛੈਣੇ ਅਤੇ ਤੂਰ੍ਹੀਆਂ ਵਜਾ ਰਹੇ ਸਨ।
9ਫ਼ਿਰ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉਜ਼ਾ ਨੇ ਸੰਦੂਕ ਦੇ ਥੰਮਣ ਲਈ ਆਪਣਾ ਹੱਥ ਅਗ੍ਹਾਂ ਕੀਤਾ ਇਸਲਈ ਕਿਉਂਕਿ ਬਲਦਾਂ ਨੇ ਠੁਡ੍ਡਾ ਖਾਧਾ ਸੀ ਤੇ ਇਸ ਨਾਲ ਸੰਦੂਕ ਡਿੱਗਣ ਲੱਗਾ ਸੀ।
10ਯਹੋਵਾਹ ਨੂੰ ਊਜ਼ਾ ਤੇ ਕ੍ਰੋਧ ਆਇਆ, ਕਿਉਂਕਿ ਉਜ਼ਾ ਨੇ ਸੰਦੂਕ ਨੂੰ ਛੂਹਿਆ ਸੀ ਇਸ ਲਈ ਪਰਮੇਸ਼ੁਰ ਨੇ ਉਜ਼ਾ ਨੂੰ ਮਾਰ ਸੁਟਿਆ। ਤ੍ਤੇ ਉਜ਼ਾ ਦੀ ਯਹੋਵਾਹ ਦੇ ਸਾਮ੍ਹਣੇ ਮੌਤ ਹੋ ਗਈ।
11ਪਰਮੇਸ਼ੁਰ ਨੇ ਉਜ਼ਾ ਤ੍ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉਜ਼ਾ" ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।
12ਦਾਊਦ ਉਸ ਦਿਨ ਪਰਮੇਸ਼ੁਰ ਤੋਂ ਡਰਿਆ ਅਤੇ ਉਸਨੇ ਆਖਿਆ, “ਮੈਂ ਨੇਮ ਦੇ ਸੰਦੂਕ ਨੂੰ ਆਪਣੇ ਕੋਲ ਨਹੀਂ ਲਿਆ ਸਕਦਾ!"
13ਇਸ ਲਈ ਫ਼ਿਰ ਦਾਊਦ ਉਸ ਸੰਦੂਕ ਨੂੰ ਦਾਊਦ ਦੇ ਸ਼ਹਿਰ ਵਿੱਚ ਨਾ ਲਿਆਇਆ। ਉਸਨੇ ਨੇਮ ਦੇ ਸੰਦੂਕ ਨੂੰ ਓਥੇਦ-ਅਦੋਮ ਦੇ ਘਰ ਵਿੱਚ ਹੀ ਰਹਿਣ ਦਿੱਤਾ। ਓਥੇਦ-ਅਦੋਮ ਗਬ ਸ਼ਹਿਰ ਤੋਂ ਸੀ।
14ਇਉਂ ਨੇਮ ਦਾ ਸੰਦੂਕ ਤਿੰਨ ਮਹੀਨੇ ਓਥੇਦ-ਅਦੋਮ ਦੇ ਘਰ ਵਿੱਚ ਰਿਹਾ। ਅਤੇ ਯਹੋਵਾਹ ਨੇ ਓਥੇਦ-ਅਦੋਮ, ਉਸਦੇ ਘਰ ਦੇ ਸਦਸਿਆਂ ਅਤੇ ਜਿਸ ਕਾਸੇ ਦਾ ਵੀ ਉਹ ਮਾਲਿਕ ਸੀ ਉਸਨੂੰ ਅਸੀਸ ਦਿੱਤੀ।