Loading Bible Translation
First-time download in progress. This may take a few seconds…
Punjabi Bible Wordproject Bible
29 verses
1ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸਨੇ ਤੰਬੂ ਖੜਾ ਕੀਤਾ।
2ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।"
3ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕਠਿਆਂ ਸ੍ਸਦਿਆ। ਜ੍ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁਕਿਆ ਜਿਹ੍ਹੜੀ ਦਾਊਦ ਨੇ ਉਸ ਲਈ ਬਣਵਾਈ ਸੀ।
4ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ।
5ਕਹਾਬੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀੇਲ ਉਨ੍ਹਾਂ ਦਾ ਆਗੂ ਸੀ।
6ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ।
7ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋੇਲ ਉਨ੍ਹਾਂ ਦਾ ਆਗੂ ਸੀ।
8ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।
9ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀੇਲ ਸੀ।
10ਉਜ਼ੀੇਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ।
11ਤਦ ਦਾਊਦ ਨੇ ਸਾਦੋਕ ਅਤੇ ਅਬਯਾਬਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀੇਲ, ਅਸਾਯਾਹ, ਯੋੇਲ, ਸ਼ਮਅਯਾਹ, ਅਲੀੇਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸਦਿਆ।
12ਦ੍ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।
13ਪਿਛਲੀ ਵਾਰੀ, ਕਿਉਂ ਜੁ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।"
14ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।
15ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਤੇ ਚੁਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁਕਿਆ।
16ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸਦ੍ਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
17ਤਦ ਲੇਵੀ ਹੇਮਾਨ ਅਤੇ ਉਸਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਬਾਨ ਸਨ। ਹੇਮਾਨ ਯੋੇਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਬਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿ��ਾਰ-ਸਮੂਹ ਵਿੱਚੋਂ ਸਨ।
18ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀੇਲ, ਸ਼ਮੀਰਾਂ ਮੋਬ, ਯਹੀੇਲ, ਉਨ੍ਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ ਅਤੇ ਯਿਈੇਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।
19ਹੇਮਾਨ, ਆਸਾਫ਼ ਅਤੇ ੇਬਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।
20ਜ਼ਕਰਯਾਹ, ਅਜ਼ੀੇਲ, ਸ਼ਮੀਰਾਮੋਬ, ਯਹੀੇਲ, ਉਨ੍ਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਬ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ।
21ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ, ਯਈੇਲ, ਅਤੇ ਅਜ਼ਜ਼ਯਾਹ ਸ਼ਮੀਨੀਬ, ਸਾਰੰਗੀ ਵਜਾਉਂਦੇ ਸਨ ਅਤੇ ਗਵਯ੍ਯਾਂ ਦੀ ਆਗਵਾਈ ਕਰਦੇ ਸਨ।
22ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ।
23ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰਖਵਾਲੀ ਲਈ ਦਰਬਾਨ ਸਨ।
24ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਬਨੇਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੂਰ੍ਹੀਆਂ ਵਜਾਉਣ ਦਾ ਸੀ। ਓਥੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
25ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਥੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।
26ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜਾੇ।
27ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇਂਚਾਰਜਾਂ ਨੇ, ਅਤੇ ਹੋਰ ਸਾਰੇ ਸਂਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ੇਫੋਦ ਪਾਇਆ ਹੋਇਆ ਸੀ।
28ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾੇ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੂਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾੇ।
29ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨ ਸੋਚਿਆ ਉਹ ਮੂਰਖਾਂ ਵਾਂਗ ਵਿਖਾਵਾ ਕਰ ਰਿਹਾ ਸੀ।