Loading Bible Translation
First-time download in progress. This may take a few seconds…
Punjabi Bible Wordproject Bible
43 verses
1ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹ੍ਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜਾਈਆਂ।
2ਜਦੋਂ ਦਾਊਦ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜਾ ਚੁਕਿਆ ਤਾਂ ਉਸਨੇ ਯਹੋਵਾਹ ਦਾ ਨਾਂ ਲੈਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ।
3ਇਸਤੋਂ ਬਾਅਦ ਉਸਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ।
4ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।
5ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ 'ਚ ਸਨ ਉਨ੍ਹਾਂ ਦੇ ਨਾਉਂ: ਯਈੇਲ, ਸ਼ਮੀਰਾਮੋਬ, ਯਿਹੀੇਲ, ਮਤਿਬ੍ਬਯਾਹ, ਅਲੀਆਬ, ਬਨਾਯਾਹ, ਓਥੇਦ-ਅਦੋਮ ਅਤੇ ਯਿਈੇਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।
6ਬਨਾਯਾਹ ਅਤੇ ਯਹਜ਼ੀੇਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੂਰ੍ਹੀਆਂ ਵਜਾਉਂਦੇ ਸਨ।
7ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।
8ਯਹੋਵਾਹ ਦੀ ਉਸਤਤ ਕਰੋ ਉਸਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸਦੇ ਕਾਰਜਾਂ ਦਾ ਯਸ਼ਗਾਨ ਕਰੋ।
9ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ।
10ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ--ਖੁਸ਼ ਹੋਵੋ।
11ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ।
12ਹਮੇਸ਼ਾ ਉਸਦੇ ਕਰਿਸ਼ਮਿਆਂ ਨੂੰ, ਉਸਦੇ ਫ਼ੈਸਲਿਆਂ ਅਤੇ ਉਸਦੀਆਂ ਕੀਤੀਆਂ ਸ਼ਕਤੀਸ਼ਾਲੀ ਗੱਲਾਂ ਨੂੰ ਯਾਦ ਰੱਖੋ।
13ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ।
14ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ।
15ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰਖੋ, ਉਸਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।
16ਉਸ ਨੇਮ ਨੂੰ ਚੇਤੇ ਰਖੋ ਜਿਹੜਾ ਯਹੋਵਾਹ ਨੇ ਅਬਰਾਹਾਮ ਨਾਲ ਬੰਨ੍ਹਿਆ। ਚੇਤੇ ਰਖੋ ਇਸਹਾਕ ਨਾਲ ਉਸ ਜੋ ਸਹੁੰ ਖਾਧੀ।
17ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤਾ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ
18ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹ���ਵੇਗੀ।"
19ਉੱਥੇ ਗਿਣਤੀ ਵਿੱਚ ਬੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ।
20ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ।
21ਯਹੋਵਾਹ ਨੇ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾਣ ਦਿੱਤਾ। ਉਸ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਨਾ ਪਹੁਚਾਉਣ ਦੀ ਚਿਤਾਵਨੀ ਦਿੱਤੀ।
22ਸਗੋਁ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, "ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।"
23ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ।
24ਹੋਰਨਾਂ ਕੌਮਾਂ ਦੇ ਲੋਕਾਂ ਨੂੰ ਯਹੋਵਾਹ ਦੀ ਮਹਿਮਾ ਬਾਰੇ ਦੱਸੋ। ਸਾਰੀਆਂ ਕੌਮਾਂ ਨੂੰ ਉਸਦੇ ਕਰਿਸ਼ਮਿਆਂ ਬਾਰੇ ਦੱਸੋ।
25ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵਧੀਕ ਭੈ ਦਾਇਕ ਹੈ।
26ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਅਤੇ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ।
27ਪਰਤਾਪ ਅਤੇ ਸ਼ਾਨ ਉਸਦੇ ਅੱਗੇ ਹਨ। ਤਾਕਤ ਤੇ ਪ੍ਰਸਂਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ।
28ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ।
29ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ।
30ਸਾਰੀ ਦੁਨੀਆ ਨੂੰ ਯਹੋਵਾਹ ਦੇ ਅੱਗੇ ਭੈਅ ਨਾਲ ਕੰਬਣਾ ਚਾਹੀਦਾ ਹੈ! ਉਸਨੇ ਧਰਤੀ ਨੂੰ ਦਿ੍ਰੜ ਬਣਾਇਆ, ਤਾਂ ਜੋ ਦੁਨੀਆਂ ਹਿੱਲੇ ਨਾ।
31ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, "ਯਹੋਵਾਹ ਹੀ ਇਕੱਲਾ ਪਾਤਸ਼ਾਹ ਹੈ।"
32ਸਮੁੰਦਰ ਅਤੇ ਉਸ ਅੰਦਰ ਵਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ।
33ਜੰਗਲਾਂ ਵਿਚਲੇ ਸਾਰੇ ਦ੍ਰਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ।
34ਯਹੋਵਾਹ ਦਾ ਉਸਦੀ ਚੰਗਿਆਈ ਲਈ ਸ਼ੁਕਰਾਨਾ ਕਰੋ। ਉਸਦਾ ਪਿਆਰ ਸਦਾ ਲਈ ਸਬਿਰ ਹੈ।
35ਯਹੋਵਾਹ ਨੂੰ ਕਹੋ, "ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸਕੀਏ।"
36ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ!ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, "ਆਮੀਨ।"
37ਫ਼ਿਰ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸਦੇ ਸਾਮ੍ਹਣੇ ਸੇਵਾ ਕਰ ਸਕਣ।
38ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨਾਲ 68 ਹੋਰ ਲੇਵੀਆਂ ਨੂੰ ਵੀ ਉਨ੍ਹਾਂ ਨਾਲ ਸੇਵਾ ਸੰਭਾਲ ਕਰਨ ਲਈ ਰਹਿਣ ਦਿੱਤਾ। ਓਥੇਦ-ਅਦੋਮ ਯਦੀਬੂਨ ਦਾ ਪੁੱਤਰ ਅਤੇ ਹੋਸਾਹ ਨੂੰ ਦਰਬਾਨ ਦੇ ਕਾਰਜ ਲਈ ਉੱਥੇ ਰਹਿਣ ਦਿੱਤਾ।
39ਦਾਊਦ ਨੇ ਸਾਦੋਕ ਜਾਜਕ ਅਤੇ ਉਸਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਮ੍ਹਣੇ ਉਸਦੀ ਸੇਵਾ ਕਰਦੇ ਸਨ।
40ਹਰ ਸਵੇਰ ਅਤੇ ਸ਼ਾਮ, ਸਾਦੋਕ ਅਤੇ ਬਾਕੀ ਦੇ ਜਾਜਕ ਹੋਮ ਦੀਆਂ ਭੇਟਾਂ ਦੀ ਜਗਵੇਦੀ ਤੇ ਹੋਮ ਦੀਆਂ ਭੇਟਾਂ ਚੜਾਉਂਦੇ ਸਨ। ਉਹ ਇਹ ਸਭ ਯਹੋਵਾਹ ਦੀਆਂ ਬਿਧੀਆਂ ਮੁਤਾਬਕ ਕਰਦੇ ਸਨ ਜੋ ਯਹੋਵਾਹ ਨੇ ਇਸਰਾਏਲ ਨੂੰ ਦਿੱਤੀਆਂ ਸਨ, ਅਤੇ ਜੋ ਵਿਵਸਬਾ ਦੀ ਪੋਥੀ ਵਿੱਚ ਲਿਖੀਆਂ ਸਨ।
41ਹੇਮਾਨ, ਯਦੁਬੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਬਿਰ ਹੈ।
42ਹੇਮਾਨ ਅਤੇ ਯਦੂਬੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੂਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਬੂਨ ਦੇ ਪੁੱਤਰ ਫ਼ਾਟਕਾਂ ਦੀ ਰਖਵਾਲੀ ਕਰਦੇ।
43ਇਸ ਜਸ਼ਨ ਉਪਰੰਤ ਸਭ ਲੋਕ ਆਪੋ-ਆਪਣੇ ਘਰਾਂ ਨੂੰ ਮੁੜ ਪਏ। ਦਾਊਦ ਵੀ ਆਪਣੇ ਪਰਿਵਾਰ ਨੂੰ ਅਸੀਸ ਦੇਣ ਲਈ ਘਰ ਨੂੰ ਪਰਤਿਆ।