Loading Bible Translation
First-time download in progress. This may take a few seconds…
Punjabi Bible Wordproject Bible
8 verses
1ਬਸਂਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰਬ੍ਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।
2ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਬ ਵੀ ਪ੍ਰਾਪਤ ਹੋਏ।
3ਦਾਊਦ ਨੇ ਰਬ੍ਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ।
4ਬਾਅਦ ਵਿੱਚ ਇਸਰਾਏਲੀਆਂ ਦੀ ਫ਼ਲਿਸਤੀਆਂ ਨਾਲ ਗਜ਼ਰ ਵਿੱਚ ਜੰਗ ਹੋਈ। ਤਦ ਹੁਸ਼੍ਸ਼ਾਬੀ ਸਿਬਕਾਈ ਨੇ ਸਿਪ੍ਪਈ ਨੂੰ ਜਿਹੜਾ ਕਿ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁਟਿਆ ਅਤੇ ਉਹ ਹਾਰ ਗਏ।
5ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਬ ਦੇ ਭਰਾ ਲਹਮੀ ਨੂੰ ਮਾਰ ਸੁਟਿਆ। ਲ੍ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ।
6ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਬ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਬਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ।
7ਤਾਂ ਜਦੋਂ ਉਸ ਆਦਮੀ ਨੇ ਇਸਰਾਏਲ ਦਾ ਮਖੌਲ ਉਡਾਇਆ ਤਾਂ ਯੋਨਾਬਾਨ ਨੇ ਉਸਨੂੰ ਵੱਢ ਸੁਟਿਆ। ਯ੍ਯੋਨਾਬਾਨ ਸ਼ਿਮਈ ਦਾ ਪੁੱਤਰ ਸੀ ਅਤੇ ਸ਼ਿਮਈ ਦਾਊਦ ਦਾ ਭਰਾ ਸੀ।
8ਉਹ ਫ਼ਲਿਸਤੀ ਆਦਮੀ ਗਬ ਨਗਰ ਵਿੱਚ ਪੈਦਾ ਹੋਏ ਦੈਁਤਾ ਦੇ ਪੁੱਤਰ ਸਨ। ਦਾਊਦ ਅਤੇ ਉਸਦੇ ਸੇਵਕਾਂ ਨੇ ਉਨ੍ਹਾਂ ਦੈਁਤਾ ਨੂੰ ਮਾਰ ਮੁਕਾਇਆ।