Loading Bible Translation
First-time download in progress. This may take a few seconds…
Punjabi Bible Wordproject Bible
28 verses
1ਸਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ।
2ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, "ਜਾਓ ਅਤੇ ਬੇਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?"
3ਪਰ ਯੋਆਬ ਨੇ ਜਵਾਬ ਦਿੱਤਾ, "ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਸੁਆਮੀ ਨਾਲੋਂ ਸੌ ਗੁਣਾ ਵਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁਂਨਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?"
4ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।
5ਅਤੇ ਉਸਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 1 ,100,000 ਸੀ। ਅਤੇ ਯਹੂਦਾਹ ਵਿੱਚ 470,000 ਤਲਵਾਰ ਧਾਰੀ ਸਨ।
6ਯੋਆਬ ਨੇ ਲੇਵੀ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਨੂੰ ਨਾ ਗਿਣਿਆ। ਇਨ੍ਹਾਂ ਦੀ ਗਿਣਤੀ ਯੋਆਬ ਨੇ ਇਸ ਲਈ ਨਾ ਕੀਤੀ ਕਿਉਂ ਕਿ ਉਸਨੂੰ ਦਾਊਦ ਦਾ ਇਹ ਹੁਕਮ ਭਾਇਆ ਨਹੀਂ ਸੀ।
7ਦਾਊਦ ਨੇ ਯਹੋਵਾਹ ਦੀ ਦਿ੍ਰਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ।
8ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, "ਮੈਂ ਬੜੀ ਮੂਰਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।"
9ਗਾਦ ਦਾਊਦ ਦਾ ਸਂਤ ਸੀ ਤਾਂ ਯਹੋਵਾਹ ਨੇ ਗਾਦ ਨੂੰ ਆਖਿਆ, "ਜਾ, ਅਤੇ ਜਾ ਕੇ ਦਾਊਦ ਨੂੰ ਦੱਸ ਕਿ ਯਹੋਵਾਹ ਨੇ ਇਹ ਵਾਕ ਕਿਹਾ ਹੈ, ਕਿ ਮੈਂ ਤੈਨੂੰ ਤਿੰਨ ਚੋਣ ਦਿੰਦਾ ਹਾਂ, ਤੂੰ ਉਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ ਲੈ ਅਤੇ ਮੈਂ ਫ਼ਿਰ ਤੈਨੂੰ ਤੇਰੀ ਉਸ ਚੋਣ ਮੁਤਾਬਕ ਸਜ਼ਾ ਦੇਵਾਂਗਾ।"
11ਤਦ ਗਾਦ ਦਾਊਦ ਕੋਲ ਗਿਆ ਅਤੇ ਉਸਨੂੰ ਜਾ ਕੇ ਕਿਹਾ, "ਯਹੋਵਾਹ ਆਖਦਾ ਹੈ, 'ਦਾਊਦ ਤੂੰ ਇਨ੍ਹਾਂ ਵਿੱਚੋਂ ਚੋਣ ਕਰ ਲੈ ਕਿ ਤੈਨੂੰ ਕਿਹੜਾ ਦੰਡ ਚਾਹੀਦਾ ਹੈ: ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਸਾਮ੍ਹਣਿਓ ਤਿੰਨਾਂ ਮਹੀਨਿਆਂ ਲਈ ਭੱਜ ਜਾ, ਜਦੋਂ ਕਿ ਉਹ ਤੈਨੂੰ ਆਪਣੀਆਂ ਤਲਵਾਰਾਂ ਨਾਲ ਭਜਾਉਣ ਜਾਂ ਤਿੰਨ ਦਿਨ ਯਹੋਵਾਹ ਤੇਰੇ ਉੱਪਰ ਕਰੋਪੀ ਰਹੇ ਜਿਸ ਵਿੱਚ ਮਹਾਂਮਾਰੀ ਸਾਰੇ ਦੇਸ ਵਿੱਚ ਫ਼ੈਲ ਜਾਵੇ ਅਤੇ ਯਹੋਵਾਹ ਦਾ ਦੂਤ ਸਾਰੇ ਦੇਸ਼ ਰਾਹੀਂ ਇਸਰਾਏਲੀਆਂ ਨੂੰ ਤਬਾਹ ਕਰੇ।' ਦਾਊਦ! ਪਰਮੇਸ਼ੁਰ ਨੇ ਮੈਨੂੰ ਇਸੇ ਲਈ ਭੇਜਿਆ ਹੈ ਤਾਂ ਜੋ ਇਨ੍ਹਾਂ ਵਿੱਚੋਂ ਤੂੰ ਚੋਣ ਕਰ ਲੈ ਤਾਂ ਜੋ ਮੈਂ ਜਾ ਕੇ ਪਰਮੇਸ਼ੁਰ ਨੂੰ ਜਵਾਬੰਦੇਹ ਹੋਵਾਂ।"
13ਦਾਊਦ ਨੇ ਗਾਦ ਨੂੰ ਕਿਹਾ, "ਮੈਂ ਤਾਂ ਵੱਡੀ ਦੁਵਿਧਾ ਵਿੱਚ ਫ਼ਸ ਗਿਆ ਹਾਂ। ਮੈਂ ਆਪਣੀ ਸਜ਼ਾ ਲਈ ਕਿਸੇ ਮਨੁੱਖ ਦੇ ਹੱਥ ਵਿੱਚ ਨਹੀਂ ਪੈਣਾ ਚਾਹੁੰਦਾ। ਯਹੋਵਾਹ ਬੜਾ ਦਯਾਵਾਨ ਹੈ, ਇਸ ਲਈ ਮੈਂ ਯਹੋਵਾਹ ਦੇ ਉੱਪਰ ਹੀ ਛੱਡਦਾ ਹਾਂ ਉਹ ਜਿਵੇਂ ਚਾਹੇ ਮੈਨੂੰ ਦੰਡ ਦੇਵੇ।"
14ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ।
15ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, "ਰੁਕ ਜਾ! ਬਸ ਬਹੁਤ ਹੋ ਗਿਆ!" ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ।
16ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤਪ੍ਪੜ ਪਾਇਆ ਹੋਇਆ ਸੀ।
17ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, "ਮੈਂ ਹੀ ਪਾਪੀ ਹਾਂ ਜਿਸਨੇ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਮੈਂ ਹੀ ਇਹ ਬੁਰਾ ਪਾਪ ਕੀਤਾ ਹੈ। ਇਸਰਾਏਲੀਆਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਹੇ ਮੇਰੇ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸਜ਼ਾ ਦੇ, ਪਰ, ਕਿਰਪਾ ਕਰਕੇ ਆਪਣੀਆਂ ਭੇਡਾਂ ਅਤੇ ਆਪਣੇ ਸ਼ਰਧਾਲੂਆਂ ਉੱਪਰ ਇਹ ਮਹਾਮਾਰੀ ਨੂੰ ਰੋਕ ਦੇਵੋ।"
18ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।
19ਗਾਦ ਨੇ ਉਹ ਸਭ ਗੱਲਾਂ ਦਸੀਆਂ ਜੋ ਪਰਮੇਸ਼ੁਰ ਨੇ ਉਸ ਨੂੰ ਦਾਊਦ ਨੂੰ ਦੱਸਣ ਲਈ ਕਹੀਆਂ ਸਨ ਤਾਂ ਦਾਊਦ ਆਰਨਾਨ ਦੇ ਪਿੜ ਵਿੱਚ ਗਿਆ।
20ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ।
21ਦਾਊਦ ਆਰਨਾਨ ਕੋਲ ਪਹਾੜੀ ਉੱਪਰ ਜਾ ਰਿਹਾ ਸੀ। ਜਦੋਂ ਆਰਨਾਨ ਨੇ ਉਸ ਨੂੰ ਆਉਂਦਿਆਂ ਵੇਖਿਆ, ਉਸ ਨੇ ਪਿੜ ਵਿੱਚ ਆਪਣਾ ਕੰਮ ਛੱਡ ਦਿੱਤਾ ਅਤੇ ਦਾਊਦ ਵੱਲ ਆਇਆ। ਉਸ ਨੇ ਦਾਊਦ ਕੋਲ ਪਹੁੰਚ ਕੇ ਜ਼ਮੀਨ ਵੱਲ ਆਪਣਾ ਮੂੰਹ ਕਰਕੇ ਉਸ ਦੇ ਅੱਗੇ ਝੁਕ ਗਿਆ।
22ਦਾਊਦ ਨੇ ਆਰਨਾਨ ਨੂੰ ਕਿਹਾ, "ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।"
23ਆਰਨਾਨ ਨੇ ਦਾਊਦ ਨੂੰ ਕਿਹਾ, "ਤੂੰ ਇਹ ਪਿੜ ਸੰਭਾਲ ਲੈ। ਤੂੰ ਤਾਂ ਮੇਰਾ ਪਾਤਸ਼ਾਹ ਸੁਆਮੀ ਹੈਂ। ਤੈਨੂੰ ਜਿਵੇਂ ਚੰਗਾ ਲਗਦਾ ਹੈ ਤੂੰ ਕਰ ਲੈ। ਵੇਖ, ਮੈਂ ਤੈਨੂੰ ਹੋਮ ਦੀ ਭੇਟ ਲਈ ਪਸ਼ੂ ਅਤੇ ਅਨਾਜ ਦੀ ਭੇਟ ਲਈ ਕਣਕ ਵੀ ਦੇਵਾਂਗਾ।"
24ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, "ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸਕਦਾ ਹਾਂ?"
25ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।
26ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ।
27ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।
28ਦਾਊਦ ਨੇ ਵੇਖਿਆ ਕਿ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸਨੂੰ ਉੱਤਰ ਦਿੱਤਾ ਹੈ ਤਾਂ ਦਾਊਦ ਨੇ ਯਹੋਵਾਹ ਨੂੰ ਬਲੀ ਚੜਾਈ।
29(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।
30ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)