Loading Bible Translation
First-time download in progress. This may take a few seconds…
Punjabi Bible Wordproject Bible
19 verses
1ਦਾਊਦ ਨੇ ਕਿਹਾ, "ਯਹੋਵਾਹ ਪਰਮੇਸ਼ੁਰ ਦਾ 'ਮੰਦਰ' ਅਤੇ ਹੋਮ ਦੀਆਂ ਬਲੀਆਂ ਦੀ ਜਗਵੇਦੀ ਜੋ ਕਿ ਇਸਰਾਏਲ ਦੇ ਲੋਕਾਂ ਲਈ ਹੋਵੇਗੀ, ਇਸ ਬਾਵੇਂ ਹੀ ਬਣੇਗੀ।"
2ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕਠਿਆਂ ਹ੍ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।
3ਦਾਊਦ ਨੇ ਪ੍ਰਵੇਸ਼ ਦੇ ਦਰਵਾਜ਼ਿਆਂ ਲਈ ਮੇਖਾਂ ਅਤੇ ਕਬਜ਼ੇ ਬਨਾਉਣ ਲਈ ਬਹੁਤ ਸਾਰਾ ਲੋਹਾ ਇਕੱਠਾ ਕੀਤਾ ਅਤੇ ਤੋਂਲੇ ਜਾਣ ਤੋਂ ਵੀ ਵਧੇਰੇ ਕਾਂਸੀ ਇਕੱਠੀ ਕੀਤੀ।
4ਦਾਊਦ ਨੇ ਸੀਦੋਨ ਅਤੇ ਸ਼ੂਰ ਦੇ ਲੋਕਾਂ ਤੋਂ, ਜਿਹੜੇ ਦਾਊਦ ਕੋਲ ਦਿਆਰ ਦੀ ਲੱਕੜੀ ਲੈਕੇ ਆਏ, ਬੇਹਿਸਾਬ ਦਿਆਰ ਦੀ ਲੱਕੜੀ ਲਈ।
5ਦਾਊਦ ਨੇ ਕਿਹਾ, "ਸਾਨੂੰ ਯਹੋਵਾਹ ਲਈ ਇੱਕ ਬਹੁਤ ਹੀ ਵਿਸ਼ਾਲ ਅਤੇ ਮਹਾਨ ਮੰਦਰ ਬਨਾਉਣਾ ਚਾਹੀਦਾ ਹੈ। ਪਰ ਮੇਰਾ ਪੁੱਤਰ ਅਜੇ ਬਹੁਤ ਛੋਟਾ ਅਤੇ ਤਜ਼ਰਬਾਹੀਣ ਹੈ। ਯਹੋਵਾਹ ਦਾ ਮੰਦਰ ਇਸਦੀ ਮਹਾਨਤਾ ਅਤੇ ਸੁੰਦਰਤਾ ਲਈ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਹੋਣਾ ਚਾਹੀਦਾ ਹੈ। ਇਸੇ ਕਾਰਣ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੀ ਮੈਂ ਯੋਜਨਾ ਬਣਾਈ ਹੈ।" ਇਸ ਲਈ ਦਾਊਦ ਨੇ ਆਪਣੀ ਮੌਤ ਤੋਂ ਪਹਿਲਾਂ ਮੰਦਰ ਦੇ ਨਿਰਮਾਣ ਦੀਆਂ ਬੜੀਆਂ ਯੋਜਨਾਵਾਂ ਬਣਾਈਆਂ।
6ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸਦਿਆ। ਦ੍ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ।
7ਦ੍ਦਾਊਦ ਨੇ ਸੁਲੇਮਾਨ ਨੂੰ ਕਿਹਾ, "ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।
8ਪਰ ਮੇਰੇ ਯਹੋਵਾਹ ਨੇ ਮੈਨੂੰ ਆਖਿਆ, 'ਦਾਊਦ ਤੂੰ ਬੜੀਆਂ ਲੜਾਈਆਂ ਲੜਿਆ ਹੈਂ ਅਤੇ ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ। ਇਸ ਲਈ ਤੂੰ ਮੇਰੇ ਨਾਂ ਲਈ ਮੰਦਰ ਨਹੀਂ ਬਨਵਾ ਸਕਦਾ।
9ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ 'ਚ ਪਸਰੇ ਉਸਦੇ ਵੈਰੀ ਉਸਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ।
10ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।"'
11ਦਾਊਦ ਨੇ ਇਹ ਵੀ ਕਿਹਾ, "ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਁ, ਜਿਵੇਂ ਕਿ ਉਸਨੇ ਤੇਰੇ ਬਾਰੇ ਬਚਨ ਕੀਤਾ ਹੈ।
12ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁਧ੍ਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸਕੇਁ।
13ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮਂਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ।
14"ਸੁਲੇਮਾਨ, ਵੇਖ, ਮੈਂ ਯਹੋਵਾਹ ਦੇ ਮੰਦਰ ਲਈ ਯੋਜਨਾ ਬਨਾਉਣ ਵਿੱਚ ਬੜੀ ਸਖਤ ਮਿਹਨਤ ਕੀਤੀ ਹੈ। ਇਸ ਦੇ ਲਈ ਮੈਂ 3,750 ਟੱਨ ਸੋਨਾ, 37,500 ਟੱਨ ਚਾਂਦੀ ਅਤੇ ਬਹੁਤ ਹੀ ਕਾਂਸੀ ਅਤੇ ਲੋਹਾ ਦਿੱਤਾ ਹੈ ਜੋ ਤੋਂਲੇ ਨਹੀਂ ਜਾ ਸਕਦੇ। ਇਨ੍ਹਾਂ ਤੋਂ ਇਲਾਵਾ, ਮੈਂ ਇਸ ਦੇ ਨਿਰਮਾਣ ਲਈ ਲੱਕੜ ਅਤੇ ਪੱਥਰ ਵੀ ਦਿੱਤੇ ਹਨ। ਸੁਲੇਮਾਨ, ਤੂੰ ਇਨ੍ਹਾਂ ਵਿੱਚ ਹੋਰ ਵਧੇਰੇ ਜੋੜ ਸਕਦਾ ਹੈ।
15ਤੇਰੇ ਕੋਲ ਬਹੁਤ ਸਾਰੇ ਸੰਗ ਤਰਾਸ਼ ਅਤੇ ਤਰਖਾਣ ਹਨ ਅਤੇ ਤੇਰੇ ਕੋਲ ਹਰ ਖੇਤਰ ਦੇ ਮਾਹਿਰ ਕਾਰੀਗਰ ਵੀ ਹਨ।
16ਜੋ ਕਿ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਆਦਿ ਦੀ ਕਾਰੀਗਰੀ 'ਚ ਬੜੇ ਨਿਪੁਣ ਹਨ। ਤੇਰੇ ਕੋਲ ਤਾਂ ਅਜਿਹੇ ਕਾਰੀਗਰ ਬੇਹਿਸਾਬ ਹਨ। ਇਸ ਲਈ ਹੁਣ ਤੂੰ ਕਾਰਜ ਸ਼ੁਰੂ ਕਰ। ਯਹੋਵਾਹ ਤੇਰੇ ਅੰਗ-ਸੰਗ ਹੋਵੇ।"
17ਤਦ ਦਾਊਦ ਨੇ ਇਸਰਾਏਲ ਦੇ ਸਾਰੇ ਆਗੂਆਂ ਨੂੰ ਆਪਣੇ ਪੁੱਤਰ ਸੁਲੇਮਾਨ ਦੀ ਮਦਦ ਕਰਨ ਲਈ ਆਖਿਆ।
18ਦਾਊਦ ਨੇ ਇਨ੍ਹਾਂ ਆਗੂਆਂ ਨੂੰ ਕਿਹਾ, "ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ। ਉਸਨੇ ਤੁਹਾਨੂੰ ਸ਼ਾਂਤੀ ਦਾ ਸਮਾਂ ਬਖਸ਼ਿਆ ਹੈ। ਯਹੋਵਾਹ ਨੇ ਇਸ ਧਰਤੀ ਦੇ ਸਾਰੇ ਵਾਸੀਆਂ ਨੂੰ ਹਰਾਉਣ 'ਚ ਮੇਰੀ ਸਹਾਇਤਾ ਕੀਤੀ ਹੈ। ਸੋ ਹੁਣ ਯਹੋਵਾਹ ਅਤੇ ਉਸਦੇ ਲੋਕ ਇਸ ਧਰਤੀ ਤੇ ਕਾਬਿਜ਼ ਹਨ।
19ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਬਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।"