Loading Bible Translation
First-time download in progress. This may take a few seconds…
Punjabi Bible Wordproject Bible
32 verses
1ਹੁਣ ਦਾਊਦ ਬੁਢ੍ਢਾ ਹੋ ਚੁੱਕਾ ਸੀ ਇਸ ਲਈ ਉਸਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
2ਦਾਊਦ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਇਕਠਿਆਂ ਕੀਤਾ ਅਤੇ ਇਸਦੇ ਨਾਲ ਹੀ ਸਾਰੇ ਜਾਜਕਾਂ ਅਤੇ ਲੇਵੀਆਂ ਨੂੰ ਵੀ।
3ਦਾਊਦ ਨੇ 30 ਸਾਲ ਜਾਂ 30 ਸਾਲ ਤੋਂ ਉੱਪਰ ਦੇ ਲੇਵੀਆਂ ਨੂੰ ਗਿਣਿਆ, ਕੁਲ ਮਿਲਾ ਕੇ ਉੱਥੇ 38,000 ਲੇਵੀਆਂ ਦੀ ਗਿਣਤੀ ਬਣੀ।
4ਦਾਊਦ ਨੇ ਕਿਹਾ, "24,000 ਲੇਵੀ ਯਹੋਵਾਹ ਦੇ ਮੰਦਰ ਦੀ ਇਮਾਰਤ ਦੀ ਦੇਖ ਰੇਖ ਕਰਨਗੇ ਅਤੇ 6 ,000 ਲੇਵੀ ਨਿਆਂਕਾਰ ਅਤੇ ਪੁਲਸੀੇ ਹੋਣਗੇ।
5ਚਾਰ ਹਜ਼ਾਰ ਲੇਵੀ ਦਰਬਾਨ ਦਾ ਕੰਮ ਕਰਣਗੇ ਅਤੇ 4,000 ਲੇਵੀ ਸਂਗੀਤਕਾਰ ਹੋਣਗੇ, ਜਿਨ੍ਹਾਂ ਵਾਸਤੇ ਮੈਂ ਖਾਸ ਸਾਜ਼ ਬਣਵਾੇ ਹਨ। ਇਨ੍ਹਾਂ ਸਾਜ਼ਾਂ ਨਾਲ ਇਹ ਵਜਂਤਰੀ ਯਹੋਵਾਹ ਦਾ ਉਸਤਤਿ ਗਾਨ ਕਰਣਗੇ।"
6ਦਾਊਦ ਨੇ ਲੇਵੀਆਂ ਨੂੰ 3 ਦਲਾਂ ਵਿੱਚ ਵੰਡਿਆ। ਇਹ ਲੇਵੀ ਦੇ 3 ਪੁੱਤਰਾਂ ਦੇ ਪਰਿਵਾਰ-ਸਮੂਹ ਸਨ। ਜਿਨ੍ਹਾਂ ਦੇ ਨਾਉਂ ਗੇਰਸ਼ੋਨ, ਕਹਾਬ ਅਤੇ ਮਰਾਰੀ ਸਨ।
7ਗੇਰਸ਼ੋਨ ਦੇ ਪਰਿਵਾਰ-ਸਮੂਹ ਵਿੱਚੋਂ ਲਅਦਾਨ ਅਤੇ ਸ਼ਿਮਈ ਸਨ।
8ਲਅਦਾਨ ਦੇ 3 ਪੁੱਤਰ ਸਨ। ਉਸਦਾ ਪਲੇਠਾ ਪੁੱਤਰ ਯਹੀੇਲ ਸੀ ਅਤੇ ਉਸਦੇ ਦੂਜੇ ਪੁੱਤਰ ਸਨ ਜ਼ੇਬਾਮ ਅਤੇ ਯੋੇਲ।
9ਸ਼ਿਮਈ ਦੇ ਪੁੱਤਰ - ਸ਼ਲੋਮੀਬ, ਹਜ਼ੀੇਲ ਅਤੇ ਹਾਰਾਨ ਸਨ। ਇਹ ਤਿੰਨੋ ਲਅਦਾਨ ਦੇ ਘਰਾਣੇ ਦੇ ਮੁਖੀੇ ਸਨ।
10ਸ਼ਿਮਈ ਦੇ ਚਾਰ ਪੁੱਤਰ - ਯਹਬ, ਜ਼ੀਨਾ, ਯਿਊਸ਼ ਅਤੇ ਬਰੀਆ ਸੀ।
11ਯਹਬ ਉਸਦਾ ਪਲੇਠਾ ਪੁੱਤਰ ਸੀ ਅਤੇ ਜ਼ੀਜ਼ਾਹ ਦੂਜਾ। ਪਰ ਯਿਊਸ਼ ਅਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ ਇਸੇ ਲਈ ਉਹ ਦੋਨੋ ਇੱਕੋ ਹੀ ਘਰਾਣੇ ਵਿੱਚ ਗਿਣੇ ਗਏ।
12ਕਹਾਬ ਦੇ 4 ਪੁੱਤਰ ਸਨ, ਜਿਨ੍ਹਾਂ ਦੇ ਨਾਉਂ ਅਮਰਾਮ, ਯਿਸਹਾਰ, ਹਬਰੋਨ ਤੇ ਉਜ਼ੀੇਲ੍ਲ ਸਨ।
13ਅਮਰਾਮ ਦੇ 2 ਪੁੱਤਰ ਹਾਰੂਨ ਅਤੇ ਮੂਸਾ ਸਨ। ਹਾਰੂਨ ਨੂੰ ਬਹੁਤ ਖਾਸ ਹੋਣ ਲਈ ਚੁਣਿਆ ਗਿਆ ਸੀ ਅਤੇ ਇਸ ਲਈ ਉਹ ਅਤੇ ਉਸਦੇ ਉੱਤਰਾਧਿਕਾਰੀ ਹਮੇਸ਼ਾ ਖਾਸ ਹੋਣ ਲਈ ਚੁਣੇ ਗਏ ਸਨ। ਉਹ ਯਹੋਵਾਹ ਦੀ ਉਪਾਸਨਾ ਲਈ ਪਵਿੱਤਰ ਚੀਜ਼ਾਂ ਨੂੰ ਤਿਆਰ ਕਰਨ ਲਈ ਚੁਣੇ ਗਏ ਸਨ। ਹਾਰੂਨ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਅੱਗੇ ਧੂਪ ਧੁਖਾਉਣ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਨੂੰ ਜਾਜਕ ਬਣ ਕੇ ਸੇਵਾ ਕਰਨ ਲਈ ਵੀ ਚੁਣਿਆ ਗਿਆ। ਉਨ੍ਹਾਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਅਤੇ ਸਦੀਵ ਕਾਲ ਲਈ ਉਸਦਾ ਨਾਉਂ ਲੈ ਕੇ ਬਰਕਤ ਦੇਣ ਦਾ ਹੱਕ ਪ੍ਰਾਪਤ ਸੀ।
14ਮੂਸਾ ਯਹੋਵਾਹ ਦਾ ਮਨੁੱਖ ਸੀ ਅਤੇ ਮੂਸਾ ਦੇ ਪੁੱਤਰ ਲੇਵੀ ਪਰਿਵਾਰ-ਸਮੂਹ ਦੇ ਅੰਗ ਸਨ।
15ਗੇਰਸ਼ੋਮ ਅਤੇ ਅਲੀਅਜ਼ਰ ਮੂਸੇ ਦੇ ਪੁੱਤਰ ਸਨ।
16ਗੇਰਸ਼ੋਮ ਦੇ ਵੱਡੇ ਪੁੱਤਰ ਦਾ ਨਾਂ ਸਬੁੇਲ ਸੀ।
17ਅਲੀਅਜ਼ਰ ਦੇ ਵੱਡੇ ਪੁੱਤਰ ਦਾ ਨਾਂ ਰਹਾਬਯਾਹ ਸੀ ਤੇ ਅਲੀਅਜ਼ਰ ਦਾ ਇਸਤੋਂ ਇਲਾਵਾ ਹੋਰ ਕੋਈ ਪੁੱਤਰ ਨਹੀਂ ਸੀ ਪਰ ਰਹਾਬਯਾਹ ਦੇ ਬਹੁਤ ਸਾਰੇ ਪੁੱਤਰ ਸਨ।
18ਯਿਸਹਾਰ ਦੇ ਪਲੇਠੇ ਪੁੱਤਰ ਦਾ ਨਾਉਂ ਸ਼ਲੋਮੀਬ ਸੀ।
19ਹਬਰੋਨ ਦੇ ਪਲੇਠੇ ਪੁੱਤਰ ਦਾ ਨਾਉਂ ਯਰੀਯਾਹ ਸੀ ਅਤੇ ਦੂਜੇ ਦਾ ਨਾਂ ਅਮਰਯਾਹ। ਯਹਜ਼ੀੇਲ ਉਸਦਾ ਤੀਜਾ ਅਤੇ ਚੌਬਾ ਪੁੱਤਰ ਯਿਕਮਆਮ ਸੀ।
20ਉਜ਼ੀੇਲ੍ਲ ਦਾ ਸਭ ਤੋਂ ਵੱਡਾ ਪੁੱਤਰ ਮੀਕਾਹ ਅਤੇ ਛੋਟਾ ਯਿਸੀਯਾਹ ਸੀ।
21ਮਹਲੀ ਅਤੇ ਮੂਸ਼ੀ ਮਰਾਰੀ ਦੇ ਪੁੱਤਰ ਸਨ। ਮਹਲੀ ਦੇ ਪੁੱਤਰ ਅਲਆਜ਼ਾਰ ਅਤੇ ਕੀਸ਼ ਸਨ।
22ਅਲਆਜ਼ਾਰ ਦੀ ਜਦੋਂ ਮੌਤ ਹੋਈ ਉਸਦੇ ਘਰ ਕੋਈ ਪੁੱਤਰ ਨਹੀਂ ਸੀ ਸਿਰਫ਼ ਧੀਆਂ ਸਨ, ਜਿਨ੍ਹਾਂ ਦਾ ਵਿਆਹ ਉਸਨੇ ਆਪਣੇ ਸੰਬੰਧੀਆਂ ਵਿੱਚ ਹੀ ਕੀਤਾ ਜੋ ਕਿ ਕੀਸ਼ ਦੇ ਪੁੱਤਰ ਸਨ।
23ਮੂਸ਼ੀ ਦੇ ਘਰ ਤਿੰਨ ਪੁੱਤਰ ਹੋਏ। ਜਿਨ੍ਹਾਂ ਦੇ ਨਾਉਂ ਮਹਲੀ, ੇਦਰ ਅਤੇ ਯਿਰੇਮੋਬ ਸੀ।
24ਇਨ੍ਹਾਂ ਲੇਵੀਆਂ ਦੇ ਪੁੱਤਰਾਂ ਦੇ ਆਪਣਿਆਂ ਉੱਤਰਾਧਿਕਾਰੀਆਂ ਮੁਤਾਬਕ ਨਾਂ ਸੂਚੀ 'ਚ ਅੰਕਿਤ ਹਨ। ਇਹ ਆਪੋ-ਆਪਣੇ ਪਰਿਵਾਰ-ਸਮੂਹ ਦੇ ਮੁਖੀ ਸਨ ਤੇ ਹਰੇਕ ਲੇਵੀ ਦਾ ਨਾਂ ਸੂਚੀ 'ਚ ਦਰਜ ਸੀ। ਜਿਨ੍ਹਾਂ ਦੇ ਨਾਂ ਸੂਚੀ ਵਿੱਚ ਦਰਜ ਸਨ ਉਹ 20 ਵਰ੍ਹੇ ਜਾਂ ਉਸਤੋਂ ਵਧੀਕ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਵਿੱਚ ਸੇਵਾ ਕੀਤੀ।
25ਦਾਊਦ ਨੇ ਕਿਹਾ ਸੀ, "ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਆਪਣੇ ਲੋਕਾਂ ਵਿੱਚ ਸੁਖ ਸ਼ਾਂਤੀ ਵਰਤਾਈ ਅਤੇ ਉਹ ਸਦੀਵ ਯਰੂਸ਼ਲਮ ਵਿੱਚ ਨਿਵਾਸ ਕਰਦਾ ਰਹੇਗਾ।
26ਇਸ ਲਈ ਹੁਣ ਲੇਵੀਆਂ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚ ਸੇਵਾ ਲਈ ਵਰਤਨ ਵਾਲੀਆਂ ਵਸਤਾਂ ਨਹੀਂ ਚੁੱਕਣੀਆਂ ਪੈਣਗੀਆਂ।
27ਦਾਊਦ ਦੀ ਅਖੀਰਲੀ ਹਿਦਾਇਤ ਇਸਰਾਏਲੀਆਂ ਵਾਸਤੇ ਜਿਹੜੀ ਸੀ ਉਹ ਸੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਆਏ ਉੱਤਰਾਧਿਕਾਰੀਆਂ ਦੀ ਗਿਣਤੀ। ਤਾਂ ਉਨ੍ਹਾਂ ਨੇ 20 ਵਰ੍ਹੇ ਜਾਂ ਉਸਤੋਂ ਉੱਪਰਦੇ ਲੇਵੀਆਂ ਦੀ ਗਿਣਤੀ ਕੀਤੀ।
28ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।
29ਉਹ ਚੜਾਵੇ ਦੀ ਰੋਟੀ ਲਈ ਅਤੇ ਅਨਾਜ਼ ਦੀ ਭੇਟ ਦੇ ਮੈਦੇ ਲਈ ਅਤੇ ਬੇਖਮੀਰੀ ਬਣੀ ਰੋਟੀ ਲਈ ਅਤੇ ਸੇਕਣ ਵਾਲੀਆਂ ਕਢ਼ਾਈਆਂ ਅਤੇ ਰਲੀਆਂ ਮਿਲੀਆਂ ਭੇਟਾਂ ਲਈ ਜਿੰਮੇਵਾਰ ਸਨ। ਲੇਵੀ ਹਰ ਤਰ੍ਹਾਂ ਦੀ ਮਿਣਤੀ ਕਰਦੇ ਸਨ।
30ਲੇਵੀ ਹਰ ਸਵੇਰ ਖੜੇ ਹੋ ਕੇ ਯਹੋਵਾਹ ਦੇ ਸ਼ੁਕਰਾਨੇ ਦੀ ਉਸਤਤ ਕਰਦੇ। ਇੰਝ ਹੀ ਉਸਦਾ ਉਸਤਤਿ ਗਾਨ ਉਹ ਸਵੇਰ ਅਤੇ ਹਰ ਸ਼ਾਮ ਨੂੰ ਕਰਦੇ।
31ਲੇਵੀ ਸਬਤਾਂ ਦੇ ਦਿਨਾਂ ਅਤੇ ਅਮਸਿਆ ਦੇ ਦਿਨਾਂ ਤੇ ਚੜਾਈਆਂ ਜਾਣ ਵਾਲੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਅਤੇ ਸਾਰੇ ਉਤਸਵਾਂ ਲਈ ਜਿੰਮੇਵਾਰ ਸਨ। ਉਹ ਹਰ ਰੋਜ਼ ਯਹੋਵਾਹ ਦੇ ਅੱਗੇ ਸੇਵਾ ਕਰਦੇ ਸਨ। ਹਰ ਵਾਰੀ ਕਿੰਨੇ ਲੇਵੀਆਂ ਨੂੰ ਕੰਮ ਕਰਨਾ ਚਾਹੀਦਾ, ਇਸ ਵਾਸਤੇ ਵੀ ਅਸੂਲ ਸਨ।
32ਇਉਂ, ਲੇਵੀਆਂ ਜਿਂਮੇ ਜੋ-ਜੋ ਕਾਰਜ ਲੱਗੇ ਉਨ੍ਹਾਂ ਬਾਖੂਬੀ ਕੀਤੇ। ਉਨ੍ਹਾਂ ਨੇ ਪਵਿੱਤਰ ਤੰਬੂ ਅਤੇ ਪਵਿੱਤਰ ਸਬਾਨ ਦੀ ਦੇਖਭਾਲ ਕੀਤੀ। ਅਤੇ ਆਪਣੇ ਸੰਬੰਧੀਆਂ (ਜਾਜਕਾਂ) ਜੋ ਕਿ ਹਾਰੂਨ ਦੇ ਉੱਤਰਾਧਿਕਾਰੀ ਦੇ ਸਨ ਦੀ ਸਹਾਇਤਾ ਕੀਤੀ। ਲੇਵੀਆਂ ਨੇ ਜਾਜਕਾਂ ਦੀ ਮਦਦ ਯਹੋਵਾਹ ਦੇ ਮੰਦਰ ਦੀ ਸੇਵਾ-ਸੰਭਾਲ ਦੇ ਰੂਪ ਵਿੱਚ ਕੀਤੀ।