Loading Bible Translation
First-time download in progress. This may take a few seconds…
Punjabi Bible Wordproject Bible
32 verses
1ਦਰਬਾਨਾਂ ਦੇ ਟੋਲੇ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ। ਮਸ਼ਲਮਯਾਹ ਅਤੇ ਉਸਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।)
2ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਲੇਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਬਨੀੇਲ ਚੌਬਾ ਪੁੱਤਰ ਸੀ।
3ਲਾਮ ਮਸ਼ਲਮਯਾਹ ਦਾ ਪੰਜਵਾਂ, ਯਹੋਹਾਨਾਨ ਛੇਵਾਂ ਅਤੇ ਅਲਯਹੋੇਨਈ ਸੱਤਵਾਂ ਪੁੱਤਰ ਸੀ।
4ਓਥੇਦ-ਅਦੋਮ ਅਤੇ ਉਸਦੇ ਪੁੱਤਰ - ਓਥੇਦ-ਅਦੋਮ ਦੇ ਪਲੇਠੇ ਪੁੱਤਰ ਦਾ ਨਾਉਂ ਸ਼ਮਆਯਾਹ ਤੇ ਦੂਜੇ ਦਾ ਯਹੋਜ਼ਾਬਾਦ, ਯੋਆਹ ਤੀਜਾ ਸਾਕਾਰ ਚੌਬਾ ਅਤੇ ਨਬਾਨਿੇਲ ਪੰਜਵਾਂ ਸੀ।
5ਅੰਮੀੇਲ ਉਸਦਾ ਛੇਵਾਂ ਪੁੱਤਰ, ਯਿੱਸਾਕਾਰ ਸੱਤਵਾਂ ਅਤੇ ਪਉਲਬਈ ਉਸਦਾ ਅੱਠਵਾਂ ਪੁੱਤਰ ਸੀ। ਓਥੇਦ-ਅਦੋਮ ਤੇ ਪਰਮੇਸ਼ੁਰ ਦੀ ਕਿਰਪਾ ਸੀ।
6ਸ਼ਮਆਯਾਹ ਓਥੇਦ-ਅਦੋਮ ਦਾ ਪੁੱਤਰ ਸੀ। ਸ਼ਮਆਯਾਹ ਦੇ ਵੀ ਪੁੱਤਰ ਸਨ ਜੋ ਕਿ ਆਪਣੇ ਪਿਤਾ ਦੇ ਘਰਾਣੇ ਦੇ ਆਗੂ ਸਨ ਕਿਉਂ ਕਿ ਉਹ ਵੀਰ ਬਹਾਦੁਰ ਸਨ।
7ਸ਼ਮਆਯਾਹ ਦੇ ਪੁੱਤਰ ਸਨ: ਆਬਨੀ, ਰਫ਼ਾੇਲ, ਓਥੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ।
8ਇਹ ਸਾਰੇ ਮਨੁੱਖ ਓਥੇਦ-ਅਦੋਮ ਦੇ ਉੱਤਰਾਧਿਕਾਰੀ ਸਨ। ਇਹ ਸਾਰੇ ਮਨੁੱਖ ਅਤੇ ਉਨ੍ਹਾਂ ਦੇ ਪੁੱਤਰ ਅਤੇ ਰਿਸ਼ਤੇਦਾਰ ਸਭ ਬੜੇ ਸ਼ਕਤੀਸ਼ਾਲੀ ਸਨ। ਇਹ ਇੱਕ ਚੰਗੇ ਦਰਬਾਨ ਵੀ ਸਨ। ਓਥੇਦ-ਅਦੋਮ ਦੇ 62 ਉੱਤਰਾਧਿਕਾਰੀ ਸਨ।
9ਮਸ਼ਲਮਯਾਹ ਦੇ ਪੁੱਤਰ ਅਤੇ ਰਿਸ਼ਤੇਦਾਰ ਬੜੇ ਸ਼ਕਤੀਸ਼ਾਲੀ ਸਨ, ਜਿਨ੍ਹਾਂ ਦੀ ਗਿਣਤੀ 18 ਸੀ।
10ਮਰਾਰੀ ਘਰਾਣੇ ਵਿੱਚੋਂ ਦਰਬਾਨ ਇਹ ਸਨ: ਉਨ੍ਹਾਂ ਵਿੱਚ ਹੋਸਾਹ ਸੀ। ਸ਼ਿਮਰੀ ਉਸ ਦਾ ਪਹਿਲਾ ਪੁੱਤਰ ਚੁਣਿਆ ਗਿਆ। (ਭਾਵੇਂ ਸ਼ਿਮਰੀ ਉਸਦਾ ਪਲੇਠਾ ਪੁੱਤਰ ਨਹੀਂ ਸੀ ਪਰ ਉਸਦੇ ਪਿਤਾ ਨੇ ਉਸ ਨੂੰ ਪਲੇਠਾ ਜੰਮਿਆ ਪੁੱਤਰ ਚੁਣਿਆ।)
11ਹਿਲਕੀਯਾਹ ਉਸਦਾ ਦੂਜਾ ਪੁੱਤਰ ਸੀ, ਟਬਲਯਾਹ ਤੀਜਾ ਤੇ ਜ਼ਕਰਯਾਹ ਚੌਬਾ। ਕੁਲ ਮਿਲਾਕੇ ਹੋਸਾਹ ਦੇ 13 ਪੁੱਤਰ ਅਤੇ ਸੰਬੰਧੀ ਸਨ।
12ਇਹ ਦਰਬਾਨਾਂ ਦੇ ਟੋਲਿਆਂ ਦੇ ਆਗੂ ਸਨ। ਦਰਬਾਨਾਂ ਦਾ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰਨ ਦਾ ਇੱਕ ਵਿਸ਼ੇਸ਼ ਢੰਗ ਹੁੰਦਾ ਸੀ, ਜਿਸ ਤਰੀਕੇ ਉਹ ਸੇਵਾ ਕਰਦੇ ਸਨ। ਇਹ ਤਰੀਕਾ ਉਹੀ ਸੀ ਜਿਵੇਂ ਉਨ੍ਹਾਂ ਦੇ ਸੰਬੰਧੀ ਕਰਦੇ ਸਨ।
13ਹਰ ਪਰਿਵਾਰ ਕੋਲ ਰੱਖਿਆ ਕਰਨ ਲਈ ਇੱਕ ਫ਼ਾਟਕ ਅਤੇ ਫ਼ਾਟਕ ਦੀ ਚੋਣ ਗੁਣੇ ਪਾਕੇ ਹੁੰਦੀ ਸੀ। ਬੁਢਿਆਂ ਅਤੇ ਜਵਾਨਾਂ ਨਾਲ ਇੱਕੋ ਜਿਹਾ ਵਰਤਾਵਾ ਹੁੰਦਾ ਸੀ।
14ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ।
15ਓਥੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵਡ੍ਡਮੁੱਲੀ ਵਸਤਾਂ ਪਈਆਂ ਸਨ।
16��਼ਪ੍ਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ਲ੍ਲਕਬ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ।ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜੋਅ ਕੇ ਪਹਿਰਾ ਦਿੰਦੇ ਸਨ।
17ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜੋ ਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ।
18ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੋਁਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ।
19ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਟੋਲਿਆਂ ਵਿੱਚੋਂ ਸਨ।ਖਜ਼ਾਨਚੀ ਅਤੇ ਹੋਰ ਕਰਮਚਾਰੀ
20ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿਂਮੇਵਾਰੀ ਵੀ ਅਹੀਯਾਹ ਦੀ ਹੀ ਸੀ।
21ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀੇਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।
22ਯਹੀੇਲੀ ਦੇ ਪੁੱਤਰ ਜ਼ੇਬਨ ਅਤੇ ਜ਼ੇਬਨ ਦੇ ਭਰਾ ਯੋੇਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ।
23ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀੇਲ੍ਲ ਚੋ ਚੁਣੇ ਗਏ।
24ਸ਼ਬੁੇਲ ਯਹੋਵਾਹ ਦੇ ਮੰਦਰ ਦੇ ਵਡ੍ਡਮੁੱਲੀ ਖਜ਼ਾਨੇ ਦੀ ਸੰਭਾਲ ਲਈ ਜਿੰਮੇਵਾਰ ਸੀ ਜੋ ਕਿ ਗੇਰਸ਼ੋਮ ਦਾ ਪੁੱਤਰ ਸੀ ਅਤੇ ਗੇਰਸ਼ੋਮ ਮੂਸਾ ਦਾ ਪੁੱਤਰ।
25ਸ਼ਬੁੇਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਬ, ਜ਼ਿਕਰੀ ਦਾ ਪੁੱਤਰ।
26ਸ਼ਲੋਮੋਬ ਅਤੇ ਉਸਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ।ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ।
27ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ 'ਚ ਲਿਆਂਦਾ ਜਾਵੇ।
28ਸ਼ਲੋਮੋਬ ਅਤੇ ਉਸਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਬ ਅਤੇ ਉਸਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।
29ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ।
30ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1 ,700 ਸ਼ਕਤੀਸ਼ਾਲੀ ਆਦਮੀ ਸਨ।
31ਹਬਰੋਨ ਪਰਿਵਾਰ ਦੇ ਇਤਿਹਾਸ ਅਨੁਸਾਰ ਯਰੀਯਾਹ ਉਨ੍ਹਾਂ ਦਾ ਆਗੂ ਸੀ। ਦਾਊਦ ਦੇ ਸ਼ਾਸਨ ਦੇ 40 ਵਰ੍ਹੇ ਦੌਰਾਨ, ਉਸਨੇ ਆਪਣੇ ਲੋਕਾਂ ਨੂੰ ਪਰਿਵਾਰਿਕ ਇਤਿਹਾਸਾਂ ਰਾਹੀਂ ਬਹਾਦੁਰ ਸਿਪਾਹੀਆਂ ਮਾਹਿਰ ਅਤੇ ਆਦਮੀਆਂ ਨੂੰ ਲੱਭਣ ਦਾ ਆਦੇਸ਼ ਦਿੱਤਾ। ਉਨ੍ਹਾਂ ਵਿੱਚੋਂ ਕੁਝ ਲੋਕ ਯਅਜ਼ੇਰ ਨਗਰ ਵਿੱਚ ਗਿਲਆਦ ਤੋਂ ਹਬਰੋਨ ਪਰਿਵਾਰ ਵਿੱਚੋਂ ਲੱਭੇ।
32ਯਰੀਯਾਹ ਦੇ 2700 ਸੰਬੰਧੀ ਸਨ ਜੋ ਬਹੁਤ ਮਜ਼ਬੂਤ ਅਤੇ ਘਰਾਣਿਆਂ ਦੇ ਆਗੂ ਸਨ। ਦਾਊਦ ਨੇ ਉਨ੍ਹਾਂ ਨੂੰ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨਸ਼੍ਸ਼ਹ ਦੇ ਅੱਧੇ ਪਰਿਵਾਰ ਸਮੂਹ ਦੀ, ਪਰਮੇਸ਼ੁਰ ਦੇ ਸਾਰੇ ਕੰਮਾਂ ਅਤੇ ਰਾਜੇ ਦੇ ਕੰਮਾਂ ਲਈ ਉਨ੍ਹਾਂ ਦੀ ਅਗਵਾਈ ਕਰਨ ਦੀ ਜਿਂਮੇਵਾਰੀ ਦਿੱਤੀ।