Loading Bible Translation
First-time download in progress. This may take a few seconds…
Punjabi Bible Wordproject Bible
35 verses
1ਬਿਨਯਾਮੀਨ ਬਲਾ ਦਾ ਪਿਤਾ ਸੀ ਅਤੇ ਬਲਾ ਉਸਦਾ ਪਲੇਠਾ ਪੁੱਤਰ ਸੀ। ਉਸਦਾ ਦੂਜਾ ਪੁੱਤਰ ਅਸ਼ਬੇਲ, ਤੀਜਾ ਅਹਰਹ ਸੀ।
2ਨੋਹਾਹ ਬਿਨਯਾਮੀਨ ਦਾ ਚੌਬਾ ਪੁੱਤਰ, ਪੰਜਵਾਂ ਪੁੱਤਰ ਰਾਫ਼ਾ ਸੀ।
3ਅਦ੍ਦਾਰ, ਗੇਰਾ, ਅਬੀਹੂਦ, ਅਬੀਸ਼ੂਆ, ਨਅਮਾਨ, ਅਹੋਅਹ, ਗੇਰਾ, ਸ਼ਫ਼ੂਫ਼ਾਨ ਅਤੇ ਹੂਰਾਮ ਇਹ ਸਭ ਬਲਾ ਦੇ ਪੁੱਤਰ ਸਨ।
6ਇਹ ਅਹੂਦ ਦੇ ਉੱਤਰਾਧਿਕਾਰੀ ਸਨ। ਉਹ ਗਬਾ ਵਿੱਚ ਆਪਣੇ ਪਰਿਵਾਰਾਂ ਦੇ ਆਗੂ ਸਨ, ਅਤੇ ਉਹ ਕੈਦੀਆਂ ਵਜੋਂ ਮਾਨਾਹਬ ਨੂੰ ਲਿਜਾਏ ਗਏ ਸਨ। ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ। ਅਹੂਦ ਦੇ ਉੱਤਰਾਧਿਕਾਰੀਆਂ ਚੋਁ: ਨਅਮਾਨ, ਅਹੀਯਾਹ ਅਤੇ ਗੇਰਾ। ਗੇਰਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰੋ ਕੱਢ ਦਿੱਤਾ। ਗੇਰਾ ਉਜ਼ਾ ਅਤੇ ਅਹੀਹੂਦ ਦਾ ਪਿਤਾ ਸੀ।
8ਸ਼ਹਰਯਿਮ ਨੇ ਮੋਆਬ 'ਚ ਆਪਣੀਆਂ ਬੀਵੀਆਂ ਹੂਸ਼ੀਮ ਅਤੇ ਬਅਰਾ ਨੂੰ ਤਲਾਕ ਦੇ ਦਿੱਤਾ। ਇਸ ਉਪਰੰਤ ਹੋਰ ਬੀਵੀ ਤੋਂ ਉਸਨੇ ਕੁਝ ਬੱਚੇ ਜੰਮੇ।
9ਸ਼ਹਰਯਿਮ ਨੇ ਆਪਣੀ ਹੋਰ ਬੀਵੀ ਜਿਸਦਾ ਨਾਂ ਹੋਦਸ਼ ਸੀ ਤੋਂ ਯੋਬਾਬ, ਸਿਬਯਾ, ਮੇਸ਼ਾ, ਮਲਕਮ, ਯਊਸ, ਸ਼ਾਕਯਾਹ ਅਤੇ ਮਿਰਮਾਹ ਪੈਦਾ ਕੀਤੇ। ਅਤੇ ਇਹ ਆਪਣੇ ਘਰਾਣਿਆਂ ਦੇ ਮੁਖੀੇ ਬਣੇ।
11ਸ਼ਹਰਯਿਮ ਨੇ ਹੁਸ਼ੀਮ ਤੋਂ ਦੋ ਪੁੱਤਰ ਪੈਦਾ ਕੀਤੇ, ਜਿਨ੍ਹਾਂ ਦੇ ਨਾਉਂ ਅਬੀਟੂਬ ਤੇ ਅਲਪਾਅਲ ਸਨ।
12ਅਲਪਾਅਲ ਦੇ ਪੁੱਤਰ ੇਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾੇ ਅਤੇ ਲੋਦ ਦੇ ਆਸ-ਪਾਸ ਛੋਟੇ ਪਿਂਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅਯ੍ਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਬ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।
14ਬਰੀਅਹ ਦੇ ਪੁੱਤਰ ਸ਼ਾਸ਼ਕ ਅਤੇ ਯਿਰੇਮੋਬ,
15ਜ਼ਬਦਯਾਹ, ਅਰਾਦ ਅਤੇ ਆਦਰ,
16ਮੀਕਾੇਲ, ਯਿਸ਼ਪਾਹ ਅਤੇ ਯੋਹਾ ਸਨ।
17ਅਲਪਾਅਲ ਦੇ ਪੁੱਤਰਾਂ ਦੇ ਨਾਂ ਜ਼ਬਦਯਾਹ, ਮਸ਼ੁੱਲਾਮ, ਹਿਜ਼ਕੀ, ਹਬਰ,
18ਯਿਸ਼ਮਰੇ, ਯਿਜ਼ਲੀਆਹ ਅਤੇ ਯੋਬਾਬ ਸਨ।
19ਸ਼ਿਂਮਈ ਦੇ ਪੁੱਤਰ ਯਾਕੀਮ, ਜ਼ਿਕਰੀ, ਜ਼ਬਦੀ ਅਤੇ
20ਅਲੀੇਨਈ, ਸਿਲ੍ਲਬਈ, ਅਲੀੇਲ,
21ਅਦਾਯਾਹ, ਬਰਾਯਾਹ ਅਤੇ ਸ਼ਿਮਰਾਬ ਸਨ।
22ਸ਼ਾਸ਼ਕ ਦੇ ਪੁੱਤਰ ਯਿਸ਼ਪਾਨ, ੇਬਰ ਅਲੀੇਲ,
23ਅਬਦੋਨ, ਜ਼ਿਕਰੀ ਤੇ ਹਾਨਾਨ,
24ਹਨਨਯਾਹ, ਏਲਾਮ ਅਤੇ ਅਨਬੋਬੀਯਾਹ,
25ਯਿਫ਼ਦਯਾਹ ਅਤੇ ਫਨੂੇਲ ਸਨ।
26ਯਹੋਰਾਮ ਦੇ ਪੁੱਤਰ ਸ਼ਮਸ਼ਰਈ, ਸ਼ਹਰਯਾਹ, ਅਬਲਯਾਹ,
27ਯਅਰਸ਼ਯਾਹ, ਏਲੀਯਾਹ ਅਤੇ ਜ਼ਿਕਰੀ ਸਨ।
28ਇਹ ਸਾਰੇ ਆਦਮੀ ਆਪਣੇ ਘਰਾਣਿਆਂ ਦੇ ਮੁਖੀੇ ਸਨ। ਇਹ ਆਪਣੀਆਂ ਕੁਲ ਪੱਤ੍ਰੀਆਂ ਵਿੱਚ ਆਗੂਆਂ ਵਜੋਂ ਜਾਣੇ ਜਾਂਦੇ ਹਨ। ਇਹ ਸਾਰੇ ਯਰੂਸ਼ਲਮ ਵਿੱਚ ਰਹਿੰਦੇ ਸਨ।
29ਗਿਬਓਨ ਦਾ ਪਿਤਾ ਯਈੇਲ ਸੀ ਉਹ ਗਿਬਓਨ ਵਿੱਚ ਹੀ ਰਹਿੰਦਾ ਸੀ ਅਤੇ ਉਸਦੀ ਪਤਨੀ ਦਾ ਨਾਂ ਮਅ���ਾਹ ਸੀ।
30ਯਈੇਲ ਦਾ ਪਲੇਠਾ ਪੁੱਤਰ ਅਬਦੋਨ ਸੀ। ਉਸਦੇ ਬਾਕੀ ਪੁੱਤਰਾਂ ਦੇ ਨਾਂ ਸੂਰ, ਕੀਸ਼, ਬਅਲ ਤੇ ਨਾਦਾਬ ਸਨ,
31ਅਤੇ ਗਦੋਰ, ਅਹਯੋ ਅਤੇ ਜ਼ਾਕਰ ਮਿਲਕੋਬ ਸਨ।
32ਮਿਲਕੋਬ ਸ਼ਿਮਆਹ ਦਾ ਪਿਤਾ ਸੀ ਅਤੇ ਇਹ ਸਭ ਵੀ ਆਪਣੇ ਭਰਾਵਾਂ-ਸੰਬੰਧੀਆਂ ਨਾਲ ਯਰੂਸ਼ਲਮ ਵਿੱਚ ਹੀ ਉਨ੍ਹਾਂ ਦੇ ਕੋਲ ਹੀ ਵਸਦੇ ਸਨ।
33ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਬਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ।
34ਯੋਨਾਬਾਨ ਦਾ ਪੁੱਤਰ ਮਰੀਬ-ਬਅਲ ਸੀ ਤੇ ਉਹ ਮੀਕਾਹ ਦਾ ਪਿਤਾ ਸੀ।
35ਮੀਕਾਹ ਦੇ ਪੁੱਤਰ: ਪੀਬੋਨ, ਮਲਕ, ਤਅਰੇਆ ਅਤੇ ਆਹਾਜ਼ ਸਨ।
36ਆਹਾਜ਼ ਯਹੋਅਦ੍ਦਾਹ ਦਾ ਪਿਤਾ ਸੀ ਤੇ ਯਹੋਅਦ੍ਦਾਹ ਆਲਮਬ, ਅਜ਼ਮਾਵਬ ਅਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਤੋਂ ਮੋਸਾ ਜੰਮਿਆ।
37ਮੋਸਾ ਬਿਨਆ ਦਾ ਪਿਤਾ ਸੀ ਤੇ ਰਾਫਾਹ ਬਿਨਆ ਦਾ ਪੁੱਤਰ ਸੀ। ਅਲਾਸਾਹ ਰਾਫ਼ਾਹ ਦਾ ਪੁੱਤਰ ਸੀ ਤੇ ਅਲਾਸਾਹ ਦਾ ਪੁੱਤਰ ਆਸੇਲ।
38ਆਸੇਲ ਦੇ ਅੱਗੋਂ 6 ਪੁੱਤਰ ਹੋਏ। ਜਿਨ੍ਹਾਂ ਦੇ ਨਾਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ।
39ਸ਼ਕ ਆਸੇਲ ਦਾ ਭਰਾ ਸੀ। ੇਸ਼ਕ ਦੇ ਕੁਝ ਪੁੱਤਰ ਸਨ: ਊਲਾਮ ੇਸ਼ਕ ਦਾ ਪਲੇਠਾ ਪੁੱਤਰ ਸੀ, ਯਊਸ਼ ਉਸ ਦਾ ਦੂਜਾ ਪੁੱਤਰ, ਤੇ ਅਲੀਫ਼ਲਟ ਉਸਦਾ ਤੀਜਾ ਪੁੱਤਰ ਸੀ।
40ਊਲਾਮ ਤੇ ਪੁੱਤਰ ਵੀਰ ਯੋਧਾ ਸਨ ਅਤੇ ਉਹ ਬੜੇ ਤੀਰਅੰਦਾਜ਼ ਸਨ ਅਤੇ ਉਨ੍ਹਾਂ ਦੇ ਬੜੇ ਸਾਰੇ ਪੁੱਤਰ-ਪੋਤਰੇ ਸਨ ਜੋ ਕੁਲ ਮਿਲਾ ਕੇ ਗਿਣਤੀ ਵਿੱਚ 150ਦੇ ਕਰੀਬ ਸਨ।ਇਹ ਸਾਰੇ ਬਿਨਯਾਮੀਨ ਦੇ ਉੱਤਰਾਧਿਕਾਰੀ ਸਨ।