Loading Bible Translation
First-time download in progress. This may take a few seconds…
Punjabi Bible Wordproject Bible
34 verses
1ਹੁਣ ਮੈਂ ਤੁਹਾਡੀ ਵਡਿਆਈ ਕਰਦਾ ਹਾਂ ਜੋ ਸਭਨੀਂ ਗੱਲੀਂ ਤੁਸੀਂ ਮੈਨੂੰ ਚੇਤੇ ਰੱਖਦੇ ਹੋ।
2ਅਤੇ ਜਿਸ ਪਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ ਉਸੇ ਪਰਕਾਰ ਤੁਸੀਂ ਉਨ੍ਹਾਂ ਨੂੰ ਫੜੀ ਰੱਖਦੇ ਹੋ।
3ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਭਈ ਹਰੇਕ ਪੁਰਖ ਦਾ ਸਿਰ ਮਸੀਹ ਹੈ ਅਤੇ ਇਸਤ੍ਰੀ ਦਾ ਸਿਰ ਪੁਰਖ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।
4ਹਰੇਕ ਪੁਰਖ ਜਿਹੜਾ ਸਿਰ ਕੱਜਿਆ ਹੋਇਆ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦਾ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦਾ ਹੈ।
5ਪਰ ਹਰੇਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ।
6ਕਿਉਂਕਿ ਜੇ ਇਸਤ੍ਰੀ ਸਿਰ ਨਾ ਕੱਜੇ ਤਾਂ ਆਪਣੀ ਗੁੱਤ ਭੀ ਵਢਾਵੇ ਅਤੇ ਜੇ ਇਸਤ੍ਰੀ ਗੁੱਤ ਵੱਢੀ ਹੋਈ ਅਥਵਾ ਸਿਰ ਮੁੰਨੀਂ ਹੋਈ ਬੇਪਤ ਹੁੰਦੀ ਹੈ ਤਾਂ ਸਿਰ ਕੱਜੇ।
7ਕਿਉਂ ਜੋ ਪੁਰਖ ਨੂੰ ਆਪਣਾ ਸਿਰ ਕੱਜਿਆ ਰੱਖਣਾ ਨਹੀਂ ਚਾਹੀਦਾ ਇਸ ਲਈ ਜੋ ਉਹ ਪਰਮੇਸ਼ਰ ਦਾ ਸਰੂਪ ਅਤੇ ਪਰਤਾਪ ਹੈ ਪਰੰਤੂ ਇਸਤ੍ਰੀ ਪੁਰਖ ਦਾ ਪਰਤਾਪ ਹੈ।
8ਕਿਉਂ ਜੋ ਪੁਰਖ ਇਸਤ੍ਰੀ ਤੋਂ ਨਹੀਂ ਹੋਇਆ ਪਰ ਇਸਤ੍ਰੀ ਪੁਰਖ ਤੋਂ ਹੋਈ।
9ਅਤੇ ਨਾ ਪੁਰਖ ਇਸਤ੍ਰੀ ਦੇ ਲਈ ਉਤਪਤ ਹੋਇਆ ਪਰ ਇਸਤ੍ਰੀ ਪੁਰਖ ਦੇ ਲਈ ਉਤਪਤ ਹੋਈ।
10ਇਸ ਕਰਕੇ ਇਸਤ੍ਰੀ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਇਖ਼ਤਿਆਰ ਦਾ ਨਿਸ਼ਾਨ ਰੱਖੇ।
11ਤਾਂ ਭੀ ਪ੍ਰਭੁ ਵਿੱਚ ਨਾ ਇਸਤ੍ਰੀ ਪੁਰਖ ਤੋਂ ਅੱਡ ਹੈ ਅਤੇ ਨਾ ਪੁਰਖ ਇਸਤ੍ਰੀ ਤੋਂ ਅੱਡ।
12ਕਿਉਂਕਿ ਜਿਸ ਪਰਕਾਰ ਇਸਤ੍ਰੀ ਪੁਰਖ ਤੋਂ ਹੈ ਉਸੇ ਪਰਕਾਰ ਪੁਰਖ ਇਸਤ੍ਰੀ ਦੇ ਰਾਹੀਂ ਹੈ ਪਰ ਸੱਭੋ ਕੁਝ ਪਰਮੇਸ਼ੁਰ ਤੋਂ ਹੈ।
13ਤੁਸੀਂ ਆਪੇ ਨਿਆਉਂ ਕਰੋ, ਭਲਾ, ਇਹ ਫਬਦਾ ਹੈ ਜੋ ਇਸਤ੍ਰੀ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ ?
14ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਲਦੀ ਹੈ ਭਈ ਜੇ ਪੁਰਖ ਸਿਰ ਦੇ ਵਾਲ ਲੰਮੇ ਰੱਖੇ ਤਾਂ ਉਹ ਦੇ ਲਈ ਨਿਰਾਦਰ ਹੈ ?
15ਪਰੰਤੂ ਜੇ ਇਸਤ੍ਰੀ ਲੰਮੇ ਵਾਲ ਰੱਖੇ ਤਾਂ ਉਹ ਦੇ ਲਈ ਸਜਾਉਟ ਹੈ ਕਿਉਂ ਜੋ ਵਾਲ ਉਸ ਨੂੰ ਪੜਦੇ ਦੇ ਥਾਂ ਦਿੱਤੇ ਹੋਏ ਹਨ।
16ਪਰ ਜੇ ਕੋਈ ਝਾਗੜੂ ਮਲੂਮ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਂ ਦਾ।
17ਪਰੰਤੂ ਮੈਂ ਜੋ ਇਹ ਆਗਿਆ ਤੁਹਾਨੂੰ ਦਿੰਦਾ ਹਾਂ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
18ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਭਈ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਫੋਟਕ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜਾ ਬਹੁਤ ਸੱਚ ਮੰਨਦਾ ਹਾਂ।
19ਕਿਉਂ ਜੋ ਅਵੱਸ਼ ਹੈ ਜੋ ਤੁਹਾਡੇ ਵਿੱਚ ਕੁਪੰਥ ਭੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ ਓਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
20ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਅਸ਼ਾਇ ਰੱਬਾਨੀ ਖਾਣ ਲਈ ਨਹੀਂ ਹੋ ਸੱਕਦਾ।
21ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਰ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ !
22ਭਲਾ, ਖਾਣ ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ ? ਅਥਵਾ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਓਹਨਾਂ ਨੂੰ ਲੱਜਿਆਵਾਨ ਕਰਦੇ ਹੋ ? ਮੈਂ ਤੁਹਾਨੂੰ ਕੀ ਆਖਾਂ ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
23ਮੈਂ ਤਾਂ ਇਹ ਗੱਲ ਪ੍ਰਭੁ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੁ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਸੀ ਰੋਟੀ ਲਈ।
24ਅਤੇ ਸ਼ੁਕਰ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
25ਇਸੇ ਤਰਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਭੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
26ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੁ ਦੀ ਮੌਤ ਦਾ ਪਰਚਾਰ ਕਰਦੇ ਰਹਿੰਦੇ ਹੋ ਜਦ ਤੀਕਰ ਉਹ ਨਾ ਆਵੇ।
27ਇਸ ਕਰਕੇ ਜੋ ਕੋਈ ਅਜੋਗਤਾ ਨਾਲ ਇਹ ਰੋਟੀ ਖਾਵੇ ਅਥਵਾ ਪ੍ਰਭੁ ਦਾ ਪਿਆਲਾ ਪੀਵੇ ਸੋ ਪ੍ਰਭੁ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।
28ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ।
29ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ।
30ਇਸੇ ਕਾਰਨ ਬਾਹਲੇ ਤੁਹਾਡੇ ਵਿੱਚ ਨਿਤਾਣੇ ਅਤੇ ਰੋਗੀ ਹਨ ਅਤੇ ਕਈਕੁ ਸੁੱਤੇ ਪਏ ਹਨ।
31ਪਰ ਜੇ ਅਸੀਂ ਆਪਣੇ ਆਪ ਨੂੰ ਜਾਚਦੇ ਤਾਂ ਜਾਚੇ ਨਾ ਜਾਂਦੇ।
32ਪਰ ਜਾਂ ਜਾਚੇ ਜਾਂਦੇ ਹਾਂ ਤਾਂ ਪ੍ਰਭੁ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।
33ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਏ ਦੀ ਉਡੀਕ ਕਰੋ।
34ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਭਈ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਡੰਨ ਨਾ ਲੱਗੇ ਅਤੇ ਰਹਿੰਦੀਆਂ ਗੱਲਾਂ ਨੂੰ ਜਦ ਮੈਂ ਆਵਾਂਗਾ ਤਦ ਸੁਧਾਰਾਂਗਾ।