Loading Bible Translation
First-time download in progress. This may take a few seconds…
Punjabi Bible Wordproject Bible
13 verses
1ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ।
2ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁਝ ਵੀ ਨਹੀਂ।
3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁਝ ਲਾਭ ਨਹੀਂ।
4ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁੱਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ,
5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ।
6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
8ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ।
9ਅਸੀਂ ਤਾਂ ਕੁਝ ਕੁਝ ਜਾਣਦੇ ਹਾਂ ਅਤੇ ਕੁਝ ਕੁਝ ਅਗੰਮ ਵਾਕ ਬੋਲਦੇ ਹਾਂ।
10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
11ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੁ ਬੋਲਦਾ ,ਨਿਆਣੇ ਵਾਂਙੁ ਸਮਝਦਾ ਅਤੇ ਨਿਆਣੇ ਵਾਂਙੁ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
12ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਓਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁਝ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
13ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਇਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।