Loading Bible Translation
First-time download in progress. This may take a few seconds…
Punjabi Bible Wordproject Bible
50 verses
1ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ।
2ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ।
3ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ।
4ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ।
5ਅਤੇ ਇਹ ਜੋ ਕੇਫ਼ਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।
6ਅਤੇ ਮਗਰੋਂ ਕੁਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਓਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌਂ ਗਏ।
7ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।
8ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮ ਨੂੰ।
9ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
10ਪਰ ਮੈਂ ਜੋ ਕੁਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
11ਉਪਰੰਤ ਭਾਵੇਂ ਓਹ ਭਾਵੇਂ ਅਸੀਂ ਇਉਂ ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।
12ਹੁਣ ਜੇ ਮਸੀਹ ਦਾ ਇਹ ਪਰਚਾਰ ਕਰੀਦਾ ਹੈ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਭਈ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।
13ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।
14ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪਰਚਾਰ ਥੋਥਾ ਹੈ ਅਤੇ ਤੁਹਾਡੀ ਨਿਹਚਾ ਥੋਥੀ ਹੈ।
15ਨਾਲੇ ਅਸੀਂ ਪਰਮੇਸ਼ੁਰ ਦੇ ਝੂਠੇ ਗਵਾਹ ਭੀ ਠਹਿਰੇ ਕਿਉਂ ਜੋ ਅਸਾਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜੁਆਲਿਆ ਜਿਹ ਨੂੰ ਉਸ ਨੇ ਨਹੀਂ ਜੁਆਲਿਆ ਜੇਕਰ ਮੁਰਦੇ ਨਹੀਂ ਜੀ ਉੱਠਦੇ।
16ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਭੀ ਨਹੀਂ ਜੀ ਉੱਠਿਆ ਹੈ।
17ਅਤੇ ਜੇ ਮਸੀਹ ਨਹੀਂ ਜੀ ਉੱਠਿਆ ਹੈ ਤਾਂ ਤੁਹਾਡੀ ਨਿਹਚਾ ਅਕਾਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।
18ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਓਹ ਵੀ ਨਾਸ ਹੋਏ।
19ਜੇ ਨਿਰੇ ਇਸੇ ਜੀਵਨ ਵਿੱਚ ਅਸਾਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਜੋਗ ਹਾਂ।
20ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
21ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦੀ ਕਿਆਮਤ ਵੀ ਹੋਈ।
22ਜਿਸ ਤਰਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰਾਂ ਮਸੀਹ ਵਿੱਚ ਸੱਭੇ ਜੁਆਏ ਜਾਣਗੇ।
23ਪਰ ਹਰੇਕ ਆਪੋ ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫੇਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।
24ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਕੁਦਰਤ ਨੂੰ ਨਾਸ ਕਰ ਦਿੱਤਾ ਹੋਵੇਗਾ।
25ਕਿਉਂਕਿ ਜਿਨ੍ਹਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠ ਨਾ ਕਰ ਲਵੇ ਉੱਨਾ ਚਿਰ ਉਸ ਨੇ ਰਾਜ ਕਰਨਾ ਹੈ।
26ਛੇਕੜਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
27ਉਸ ਨੇ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ। ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
28ਅਤੇ ਜਾਂ ਸੱਭੋ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪੁੱਤ੍ਰ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਹ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਭਈ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
29ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ ?
30ਅਸੀਂ ਭੀ ਹਰ ਘੜੀ ਜੋਖੋਂ ਵਿੱਚ ਕਿਉਂ ਪਏ ਰਹਿੰਦੇ ਹਾਂ ?
31ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਅਭਮਾਨ ਮੈਂ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਕਰਦਾ ਹਾਂ ਉਹ ਦੀ ਸੌਂਹ ਹੈ ਜੋ ਮੈਂ ਹਰ ਰੋਜ ਮਰਦਾ ਹਾਂ।
32ਜੇ ਆਦਮੀ ਵਾਂਙੁ ਮੈਂ ਅਫ਼ਸੁਸ ਵਿੱਚ ਦਰਿੰਦਿਆਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ।
33ਧੋਖਾ ਨਾ ਖਾਓ, ਬੁਰੀਆਂ ਸੰਗਤਾਂ ਚੰਗਿਆਂ ਚਲਣਾਂ ਨੂੰ ਵਿਗਾੜ ਦਿੰਦੀਆਂ ਹਨ।
34ਤੁਸੀਂ ਧਰਮ ਲਈ ਸੁਰਤ ਸਮ੍ਹਾਲੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
35ਪਰ ਕੋਈ ਆਖੇਗਾ ਭਈ ਮੁਰਦੇ ਕਿੱਕੁਰ ਜੀ ਉੱਠਦੇ ਅਤੇ ਕਿਹੋ ਜਿਹੀ ਦੇਹੀ ਨਾਲ ਆਉਂਦੇ ਹਨ ?
36ਨਦਾਨਾ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
37ਅਤੇ ਜਿਹੜਾ ਤੂੰ ਬੀਜਦਾ ਹੈਂ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਾਸੇ ਦਾ।
38ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪਰਕਾਰ ਦੇ ਬੀ ਨੂੰ ਆਪੋ ਆਪਣਾ ਰੂਪ।
39ਸੱਭੋ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।
40ਸੁਰਗੀ ਸਰੀਰ ਭੀ ਹਨ ਅਤੇ ਜਮੀਨੀ ਸਰੀਰ ਭੀ ਹਨ ਪਰ ਸੁਰਗੀਆਂ ਦਾ ਪਰਤਾਪ ਹੋਰ ਹੈ ਅਤੇ ਜਮੀਨੀਆਂ ਦਾ ਹੋਰ ਹੈ।
41ਸੂਰਜ ਦਾ ਪਰਤਾਪ ਹੋਰ ਹੈ ਅਤੇ ਚੰਦਰਮਾ ਦਾ ਪਰਤਾਪ ਹੋਰ ਅਤੇ ਤਾਰਿਆਂ ਦਾ ਪਰਤਾਪ ਹੋਰ ਕਿਉਂ ਜੋ ਪਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।
42ਇਸੇ ਤਰਾਂ ਮੁਰਦਿਆਂ ਦੀ ਕਿਆਮਤ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸੀ ਜੀ ਉੱਠਦਾ ਹੈ।
43ਉਹ ਬੇ ਪਤ ਬੀਜਿਆ ਜਾਂਦਾ ਹੈ ਪਰੰਤੂ ਪਰਤਾਪਵਾਨ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਬਲਵੰਤ ਜੀ ਉੱਠਦਾ ਹੈ।
44ਉਹ ਪ੍ਰਾਣਕ ਸਰੀਰ ਹੋਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋਕੇ ਜੀ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਵੀ ਹੈ।
45ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ।
46ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ।
47ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸੁਰਗੋਂ ਹੈ। 48 ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਓਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸੁਰਗ ਦਾ ਹੈ ਤਿਵੇਂ ਓਹ ਵੀ ਜਿਹੜੇ ਸੁਰਗ ਦੇ ਹਨ। 49 ਅਤੇ ਜਿਸ ਤਰਾਂ ਅਸਾਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰਾਂ ਸੁਰਗ ਵਾਲੇ ਦਾ ਵੀ ਸਰੂਪ ਧਾਰਾਂਗੇ। 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਕਾਰੀ ਹੁੰਦਾ ਹੈ।
51ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸੱਭੇ ਨਹੀਂ ਸੌਂਵਾਂਗੇ। 52 ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ। 53 ਕਿਉਂ ਜੋ ਜਰੂਰ ਹੈ ਕਿ ਨਾਸਵਾਨ ਅਵਿਨਾਸ ਨੂੰ ਉਦਾਲੇ ਪਾਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾਵੇ। 54 ਪਰ ਜਾਂ ਇਹ ਨਾਸਵਾਨ ਅਵਿਨਾਸ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾ ਚੁੱਕੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ,— ਮੌਤ ਫਤਹ ਦੀ ਬੁਰਕੀ ਹੋ ਗਈ।
55ਹੇ ਮੌਤ, ਤੇਰੀ ਫਤਹ ਕਿੱਥੇ ਹੈ ? ਹੇ ਮੌਤ, ਤੇਰਾ ਡੰਗ ਕਿੱਥੇ ਹੈ ?
56ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਬਲ ਸ਼ਰਾ ਹੈ। 57 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ ! 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਇਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੁ ਦੇ ਕੰਮ ਵਿੱਚ ਸਦਾ ਵਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੁ ਵਿੱਚ ਤੁਹਾਡੀ ਮਿਹਨਤ ਥੋਥੀ ਨਹੀਂ ਹੈ।