Loading Bible Translation
First-time download in progress. This may take a few seconds…
Punjabi Bible Wordproject Bible
21 verses
1ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।
2ਫੇਰ ਇੱਥੇ ਮੁਖਤਿਆਰਾਂ ਵਿੱਚ ਇਹ ਚਾਹੀਦਾ ਹੈ ਜੋ ਓਹ ਮਾਤਬਰ ਹੋਣ।
3ਪਰ ਮੇਰੇ ਲੇਖੇ ਇਹ ਅੱਤ ਛੋਟੀ ਗੱਲ ਹੈ ਭਈ ਤੁਹਾਥੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਚ ਨਹੀਂ ਕਰਦਾ ਹਾਂ।
4ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ ਪਰ ਮੇਰੀ ਜਾਚ ਕਰਨ ਵਾਲਾ ਪ੍ਰਭੁ ਹੈ।
5ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ। ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
6ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਓ।
7ਕਿਉਂ ਜੋ ਤੈਨੂੰ ਦੂਏ ਤੋਂ ਭਿੰਨ ਕੌਣ ਕਰਦਾ ਹੈ ਅਤੇ ਤੇਰੇ ਕੋਲ ਕੀ ਹੈ ਜੋ ਤੈਂ ਦੂਏ ਤੋਂ ਨਹੀਂ ਲਿਆ ? ਪਰ ਜੇ ਤੈਂ ਲਿਆ ਵੀ ਦੂਏ ਤੋਂ ਤਾਂ ਅਭਮਾਨ ਕਾਹਨੂੰ ਕਰਦਾ ਹੈਂ ਭਈ ਜਾਣੀਦਾ ਲਿਆ ਹੀ ਨਹੀਂ ?
8ਤੁਸੀਂ ਤਾਂ ਹੁਣੇ ਹੀ ਰੱਜੇ ਹੋਏ ਹੋ ! ਤੁਸੀਂ ਤਾਂ ਹੁਣੇ ਹੀ ਧਨੀ ਹੋ ਗਏ ! ਤੁਸੀਂ ਸਾਥੋਂ ਬਿਨਾ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ !
9ਮੈਂ ਤਾਂ ਸਮਝਦਾ ਹਾਂ ਭਈ ਪਰਮੇਸ਼ੁਰ ਨੇ ਅਸਾਂ ਰਸੂਲਾਂ ਨੂੰ ਸਭਨਾਂ ਤੋਂ ਛੇਕੜਲੇ ਕਰ ਕੇ ਕਤਲ ਹੋਣ ਵਾਲਿਆਂ ਵਰਗੇ ਪਰਗਟ ਕੀਤਾ ਕਿਉਂ ਜੋ ਅਸੀਂ ਜਗਤ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
10ਅਸੀਂ ਮਸੀਹ ਦੇ ਨਮਿੱਤ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
11ਇਸ ਘੜੀ ਤੀਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
12ਅਤੇ ਆਪਣੇ ਹੱਥਾਂ ਨਾਲ ਕੰਮ ਧੰਧੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲੀਆਂ ਖਾ ਕੇ ਅਸੀਸ ਦਿੰਦੇ ਹਾਂ। ਜਾਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
13ਜਾਂ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੀਕਰ ਜਗਤ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਝਾੜਨ ਬਣੇ ਹੋਏ ਹਾਂ।
14ਮੈਂ ਏਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਵਾਂਙੁ ਸਮਝਾਉਣ ਲਈ ਲਿਖਦਾ ਹਾਂ।
15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
17ਇਸ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲਿਆ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਅਤੇ ਨਿਹਚੇ ਜੋਗ ਪੁੱਤ੍ਰ ਹੈ। ਉਹ ਮੇਰੇ ਵਰਤਾਵੇ ਜੋ ਮਸੀਹ ਵਿੱਚ ਹਨ ��ੁਹਾਨੂੰ ਚੇਤੇ ਕਰਾਵੇਗਾ ਜਿਸ ਤਰਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਕਰਦਾ ਹਾਂ।
18ਕਈ ਇਹ ਸਮਝ ਕੇ ਫੁੱਲਦੇ ਹਨ ਭਈ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।
19ਪਰ ਜੇ ਪ੍ਰਭੁ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆਂ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਓਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
20ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
21ਤੁਸੀਂ ਕੀ ਚਾਹੁੰਦੇ ਹੋ ਭਈ ਮੈਂ ਸੋਟਾ ਫੜ ਕੇ ਤੁਹਾਡੇ ਕੋਲ ਆਵਾਂ ਅਥਵਾ ਪ੍ਰੇਮ ਅਤੇ ਨਰਮਾਈ ਦੇ ਆਤਮਾ ਨਾਲ ?