Loading Bible Translation
First-time download in progress. This may take a few seconds…
Punjabi Bible Wordproject Bible
13 verses
1ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ।
2ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।
3ਪਰ ਜੇ ਕੋਈ ਪਰਮੇਸ਼ੁਰ ਨਾਲ ਪ੍ਰੇਮ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।
4ਸੋ ਮੂਰਤੀਆਂ ਦੀਆਂ ਭੇਟਾਂ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਛੁੱਟ ਦੂਜਾ ਕੋਈ ਨਹੀਂ।
5ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ।
6ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੋ ਕੁਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ।
7ਪਰ ਸਭਨਾਂ ਨੂੰ ਇਹ ਇਲਮ ਨਹੀਂ ਸਗੋਂ ਕਈਕੁ ਜਿਹੜੇ ਹੁਣ ਤੀਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੀ ਭੇਟ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਅੰਤਹਕਰਨ ਨਿਤਾਣਾ ਹੋ ਕੇ ਮਲੀਨ ਹੋ ਜਾਂਦਾ ਹੈ।
8ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਅੱਗੇ ਨਹੀਂ ਸਲਾਹੇਗਾ। ਜ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।
9ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਨਿਤਾਣਿਆਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ।
10ਕਿਉਂਕਿ ਜੇ ਕੋਈ ਤੈਨੂੰ ਜਿਹੜਾ ਇਲਮ ਰੱਖਦਾ ਹੈਂ ਮੂਰਤੀ ਦੇ ਮੰਦਰ ਵਿੱਚ ਬੈਠਿਆਂ ਖਾਂਦਾ ਵੇਖੇ ਤਾਂ ਜੇ ਉਹ ਨਿਤਾਣਾ ਹੈ ਕੀ ਉਹ ਦਾ ਅੰਤਹਕਰਨ ਮੂਰਤੀਆਂ ਦੀ ਭੇਟਾਂ ਦੇ ਖਾਣ ਨੂੰ ਦਿਲੇਰ ਨਹੀਂ ਹੋਵੇਗਾ ?
11so ਤੇਰੇ ਇਲਮ ਦੇ ਕਾਰਨ ਉਹ ਜੋ ਨਿਤਾਣਾ ਹੈ ਨਾਸ ਹੁੰਦਾ ਅਰਥਾਤ ਉਹ ਭਾਈ ਜਿਹ ਦੇ ਲਈ ਮਸੀਹ ਮੋਇਆ।
12ਅਤੇ ਐਉਂ ਭਾਈਆਂ ਦਾ ਪਾਪ ਕਰ ਕੇ ਉਨ੍ਹਾਂ ਦੇ ਅੰਤਹਕਰਨ ਨੂੰ ਜਦੋਂ ਉਹ ਨਿਤਾਣਾ ਹੈ ਸੱਟ ਲਾ ਕੇ ਤੁਸੀਂ ਮਸੀਹ ਦਾ ਪਾਪ ਕਰਦੇ ਹੋ।
13ਇਸੇ ਕਰਕੇ ਜੇ ਭੋਜਨ ਮੇਰੇ ਭਾਈ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੀਕ ਕਦੇ ਵੀ ਬਲੀ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਾਈ ਨੂੰ ਠੋਕਰ ਖੁਆਵਾਂ।