Loading Bible Translation
First-time download in progress. This may take a few seconds…
Punjabi Bible Wordproject Bible
10 verses
1ਜੋ ਆਦ ਤੋਂ ਸੀ, ਜਿਹ ਨੂੰ ਅਸਾਂ ਸੁਣਿਆ ਹੈ, ਜਿਹ ਨੂੰ ਅਸਾਂ ਆਪਣੀਂ ਅੱਖੀਂ ਵੇਖਿਆ ਹੈ, ਜਿਹ ਨੂੰ ਅਸਾਂ ਤੱਕਿਆ ਅਤੇ ਆਪਣੀ ਹੱਥੀਂ ਟੋਹਿਆ, ਉਸ ਜੀਵਨ ਦੇ ਬਚਨ ਦੇ ਵਿਖੇ,—
2(ਉਹ ਜੀਵਨ ਪਰਗਟ ਹੋਇਆ ਅਤੇ ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਅਤੇ ਓਸ ਜੀਵਨ ਦਾ ਸਗੋਂ ਓਸ ਸਦੀਪਕ ਜੀਵਨ ਦਾ ਸਮਾਚਾਰ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਸੰਗ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ)
3ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ।
4ਅਤੇ ਏਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਭਈ ਸਾਡਾ ਅਨੰਦ ਪੂਰਾ ਹੋਵੇ।
5ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ।
6ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ।
7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀਂ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
8ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ।
9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
10ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।