Loading Bible Translation
First-time download in progress. This may take a few seconds…
Punjabi Bible Wordproject Bible
21 verses
1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ।
2ਜਾਂ ਅਸੀਂ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ ਤਾਂ ਇਸ ਤੋਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਦਿਆਂ ਬਾਲਕਾਂ ਨਾਲ ਪ੍ਰੇਮ ਰੱਖਦੇ ਹਾਂ।
3ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮ ਦੀ ਪਾਲਨਾ ਕਰੀਏ। ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ।
5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਪਰ ਉਹ ਜਿਹ ਨੂੰ ਨਿਹਚਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ?
6ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ।
7ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ।
8ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨੇ ਸਹਿਮਤ ਹਨ।
9ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ।
10ਜਿਹੜਾ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਉਹ ਆਪਣੇ ਵਿੱਚ ਹੀ ਸਾਖੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਦੀ ਪਰਤੀਤ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਛੱਡਿਆ ਹੈ ਕਿਉਂ ਜੋ ਉਸ ਨੇ ਉਸ ਸਾਖੀ ਉੱਤੇ ਨਿਹਚਾ ਨਹੀਂ ਕੀਤੀ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਵਿੱਖੇ ਦਿੱਤੀ ਹੈ।
11ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ।
12ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ।
13ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
14ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ।
15ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਏਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ।
16ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ।
17ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।
18ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
19ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
20ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
21ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।