Loading Bible Translation
First-time download in progress. This may take a few seconds…
Punjabi Bible Wordproject Bible
31 verses
1ਨਾਬਾਟ ਦਾ ਪੁੱਤਰ ਯਾਰਾਬੁਆਮ ਅਜੇ ਵੀ ਮਿਸਰ ਵਿੱਚ ਹੀ ਸੀ ਜਦੋਂ ਦਾ ਉਹ ਸੁਲੇਮਾਨ ਕੋਲੋਂ ਭੱਜਕੇ ਆਇਆ ਸੀ। ਜਦੋਂ ਉਸ ਨੂੰ ਸੁਲੇਮਾਨ ਦੀ ਮੌਤ ਦੀ ਖਬਰ ਮਿਲੀ, ਉਹ ਇਫ਼ਰਾਮ ਦੀਆਂ ਪਹਾੜੀਆਂ ਵਿੱਚ ਆਪਣੇ ਸ਼ਹਿਰ ਯਹਰਦਾਹ ਵਿੱਚ ਵਾਪਸ ਮੁੜਿਆ। ਪਾਤਸ਼ਾਹ ਸੁਲੇਮਾਨ ਮਰ ਗਿਆ ਅਤੇ ਆਪਣੇ ਪੁਰਖਿਆਂ ਦੇ ਪਾਸੇ ਤੇ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਰਹਬੁਆਮ ਨਵਾਂ ਰਾਜਾ ਬਣਿਆ।
3ਇਸਰਾਏਲ ਦੇ ਸਾਰੇ ਲੋਕ ਸ਼ਕਮ ਨੂੰ ਗਏ, ਉੱਥੇ ਉਹ ਰਹਬੁਆਮ ਨੂੰ ਰਾਜਾ ਬਨਾਉਣ ਲਈ ਗਏ ਅਤੇ ਰਹਬੁਆਮ ਖੁਦ ਵੀ ਉੱਥੇ ਪਾਤਸ਼ਾਹ ਬਣਨ ਲਈ ਗਿਆ ਤਾਂ ਲੋਕਾਂ ਨੇ ਰਹਬੁਆਮ ਨੂੰ ਕਿਹਾ,
4"ਤੇਰੇ ਪਿਉ ਨੇ ਸਾਡੇ ਤੋਂ ਬੜਾ ਸਖਤ ਕੰਮ ਲਿੱਤਾ ਹੁਣ ਤੂੰ ਸਾਡੇ ਲਈ ਸੌਖਾ ਕਰ। ਜਿਹੜਾ ਤੇਰਾ ਪਿਤਾ ਸਾਡੇ ਤੋਂ ਸਖਤ ਕਂਂਮ ਲੈਂਦਾ ਸੀ ਤੇ ਭਾਰੇ ਕੰਮਾਂ ਲਈ ਮਜ਼ਬੂਰ ਕਰਦਾ ਸੀ ਹੁਣ ਤੂੰ ਉਹ ਬੰਦ ਕਰ। ਤਦ ਅਸੀਂ ਤੇਰੀ ਸੇਵਾ ਕਰਾਂਗੇ।"
5ਰਹਬੁਆਮ ਨੇ ਆਖਿਆ, "ਤੁਸੀਂ ਮੇਰੇ ਕੋਲ ਤਿੰਨ ਦਿਨਾਂ ਤੱਕ ਆਉਣਾ ਤਾਂ ਮੈਂ ਇਸ ਗੱਲ ਦਾ ਜਵਾਬ ਦੇਵਾਂਗਾ।" ਇਸ ਲਈ ਲੋਕ ਉਥੋਂ ਵਾਪਸ ਪਰਤ ਗਏ।
6ਉੱਥੇ ਕੁਝ ਬਜ਼ੁਰਗ ਸਨ ਜਿਨ੍ਹਾਂ ਨਾਲ ਸੁਲੇਮਾਨ ਜਦੋਂ ਜਿਉਂਦਾ ਸੀ ਤਾਂ ਉਸਦੇ ਮਦਦਗਾਰ ਸਨ ਤਾਂ ਰਹਬੁਆਮ ਨੇ ਉਨ੍ਹਾਂ ਨਾਲ ਸਲਾਹ ਕੀਤੀ ਕਿ ਉਸਨੂੰ ਹੁਣ ਕਿਵੇਂ ਕਰਨਾ ਚਾਹੀਦਾ ਹੈ। ਉਸਨੇ ਕਿਹਾ, "ਤੁਸੀਂ ਕਿਵੇਂ ਸੋਚਦੇ ਹੋਂ ਕਿ ਮੈਨੂੰ ਲੋਕਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?"
7ਬਜ਼ੁਰਗਾਂ ਨੇ ਆਖਿਆ, "ਜੇਕਰ ਅੱਜ ਦੇ ਦਿਨ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਁਗਾ, ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਹਮੇਸ਼ਾ ਤੇਰੀ ਸੇਵਾ ਕਰਨਗੇ।"
8ਪਰ ਰਹਬੁਆਮ ਨੇ ਉਨ੍ਹਾਂ ਦੀ ਸਲਾਹ ਨਾ ਮੰਨੀ ਅਤੇ ਜਿਹੜੇ ਉਸਦੇ ਜੁਆਨ ਮਿੱਤਰ ਸਨ ਉਨ੍ਹਾਂ ਕੋਲੋਂ ਸਲਾਹ ਲਿਤ੍ਤੀ।
9ਰਹਬੁਆਮ ਨੇ ਕਿਹਾ, "ਲੋਕ ਮੈਨੂੰ ਆਖਦੇ ਹਨ, 'ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।' ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?"
10ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, "ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿੱਤਾ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ।
11ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ਂਡਿਆ ਸੀ ਮੈਂ ਤੁਹਾਨੂੰ ਬਿਛ੍ਛੂਆਂ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ।"
12ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਤੁਸੀਂ ਤੀਜੇ ਦਿਨ ਮੇਰੇ ਕੋਲ ਆਉਣਾ।
13ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਉਸਨੂੰ ਦਿੱਤੀ ਨਾ ਮੰਨਿਆ।
14ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿੱਤਾ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ਂਡਿਆ ਪਰ ਮੈਂ ਤੁਹਾਨੂੰ ਬਿਛ੍ਛੂਆਂ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ।
15ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
16ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!"
17ਪਰ ਰਹਬੁਆਮ ਨੇ ਇਸਰਾਏਲੀਆਂ ਤੇ ਸ਼ਾਸਨ ਕਰਨਾ ਜਾਰੀ ਰੱਖਿਆ ਜੋ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ।
18ਫ਼ਿਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਪਰ ਸੀ ਤਾਂ ਸਾਰੇ ਇਸਰਾਏਲੀਆਂ ਨੇ ਉਸ ਉੱਪਰ ਪਬਰਾਓ ਕੀਤਾ ਅਤੇ ਉਹ ਉੱਥੇ ਹੀ ਮਰ ਗਿਆ ਤਾਂ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰੱਥ ਉੱਪਰ ਚਢ਼ਕੇ ਯਰੂਸ਼ਲਮ ਨੂੰ ਨੱਸ ਗਿਆ।
19ਇਉਂ, ਇਸਰਾਏਲ ਨੇ ਦਾਊਦ ਦੇ ਪਰਿਵਾਰ ਦੇ ਖਿਲਾਫ਼ ਵਿਦ੍ਰੋਹ ਕਰ ਦਿੱਤਾ, ਅਤੇ ਉਹ ਅੱਜ ਤੀਕ ਵਿਰੁੱਧ ਹਨ।
20ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।
21ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 180,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ।
22ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,
23"ਯਹੂਦਾਹ ਦੇ ਪਾਤਸ਼ਾਹ, ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਅਤੇ ਉਥੋਂ ਦੇ ਸਾਰੇ ਲੋਕਾਂ ਨਾਲ ਗੱਲ ਕਰ
24ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!" ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚਲੇ ਗਏ।
25ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂੇਲ ਵਿੱਚ ਜਾਕੇ ਵਸਿਆ ਅਤੇ ਉਸਨੂੰ ਵੀ ਬੜਾ ਮਜ਼ਬੂਤ ਬਣਾਇਆ।
26ਤਾਂ ਯਾਰਾਬੁਆਮ ਨੇ ਆਪਣੇ ਆਪ 'ਚ ਸੋਚਿਆ; "ਹੁਣ ਹੋ ਸਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਵਾਂ ਚੜਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।"
28ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿਤ੍ਤੀ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸਨੂੰ ਆਪਣੇ ਵਿਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, "ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!"
29ਯਾਰਾਬੁਆਮ ਪਾਤਸ਼ਾਹ ਨੇ ਇੱਕ ਸੋਨੇ ਦਾ ਵੱਛਾ ਬੈਤੇਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਸ਼ਹਿਰ ਵਿੱਚ ਟਿਕਾਅ ਦਿੱਤਾ।
30ਪਰ ਇਹ ਬਹੁਤ ਵੱਡਾ ਪਾਪ ਸੀ ਕਿਉਂ ਕਿ ਇਸਰਾਏਲ ਦੇ ਲੋਕ ਵਛਿਆਂ ਦੀ ਉਪਾਸਨਾ ਕਰਨ ਲਈ ਦਾਨ ਅਤੇ ਬਤੇਲ ਦੇ ਨਗਰਾਂ ਨੂੰ ਗਏ।
31ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾੇ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।
32ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪਂਦਰ੍ਹਵੀਁ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤੇਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵਛਿਆਂ ਨੂੰ ਬਲੀਆਂ ਚੜਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।
33ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿੰਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪਂਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸਨੇ ਬੈਤੇਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।