Loading Bible Translation
First-time download in progress. This may take a few seconds…
Punjabi Bible Wordproject Bible
34 verses
1ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤੇਲ ਨੂੰ ਆਇਆ। ਜਦੋਂ ਉਹ ਓਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।
2ਯਹੋਵਾਹ ਦੇ ਹੁਕਮ ਨਾਲ, ਉਹ ਆਦਮੀ ਜਗਵੇਦੀ ਦੇ ਖਿਲਾਫ਼ ਉੱਚੀ ਆਵਾਜ਼ ਵਿੱਚ ਬੋਲਿਆ,"ਹੇ ਜਗਵੇਦੀ! ਯਹੋਵਾਹ ਇਉਂ ਫ਼ਰਮਾਉਂਦਾ ਹੈ, 'ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਂ ਦਾ ਇੱਕ ਮੁੰਡਾ ਜਨਮੇਗਾ ਹੁਣ ਜਾਜਕ ਉੱਚੀਆਂ ਬਾਂਵਾਂ ਤੇ ਉਪਾਸਨਾ ਕਰ ਰਹੇ ਹਨ। ਪਰ ਹੇ ਜਗਵੇਦੀ, ਯੋਸੀਯਾਹ ਉਨ੍ਹਾਂ ਨੂੰ ਤੇਰੇ ਉੱਪਰ ਪਾਕੇ ਮਾਰ ਦੇਵੇਗਾ ਅਤੇ ਉਹ ਤੇਰੇ ਉੱਪਰ ਮਨੁੱਖਾਂ ਦੀਆਂ ਹੱਡੀਆਂ ਵੀ ਸਾੜੇਗਾ। ਫ਼ਿਰ ਤੇਰੀ ਦੁਬਾਰਾ ਵਰਤੋਂ ਨਹੀਂ ਹੋ ਸਕੇਗੀ।"
3ਪਰਮੇਸ਼ੁਰ ਦੇ ਮਨੁੱਖ ਨੇ ਲੋਕਾਂ ਨੂੰ ਨਿਸ਼ਾਨੀ ਦੇ ਦਿੱਤੀ ਕਿ ਇਹ ਸਭ ਕੁਝ ਵਾਪਰੇਗਾ ਅਤੇ ਕਿਹਾ, "ਇਹੀ ਸਬੂਤ ਹੈ ਜਿਸ ਬਾਰੇ ਯਹੋਵਾਹ ਨੇ ਮੈਨੂੰ ਕਿਹਾ ਸੀ। ਉਸ ਨੇ ਆਖਿਆ, 'ਇਹ ਜਗਵੇਦੀ ਟੁੱਟ ਜਾਵੇਗੀ ਅਤੇ ਇਸ ਉੱਪਰਲੀ ਸੁਆਹ ਜ਼ਮੀਨ ਉੱਪਰ ਖਿਂਡ ਜਾਵੇਗੀ।"'
4ਜਦੋਂ ਪਾਤਸ਼ਾਹ ਨੇ ਯਹੋਵਾਹ ਦੇ ਮਨੁੱਖ ਦਾ ਸੰਦੇਸ਼ ਸੁਣਿਆ ਜੋ ਉਸਨੇ ਬੈਤੇਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਆਵਾਜ਼ ਵਿੱਚ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, "ਇਸ ਆਦਮੀ ਨੂੰ ਫ਼ੜ ਲਵੋ!" ਪਰ ਜਦੋਂ ਪਾਤਸ਼ਾਹ ਨੇ ਇਹ ਆਖਿਆ ਤਾਂ ਉਸਦੀ ਬਾਂਹ ਸੁੱਕ ਗਈ, ਉਹ ਉਸਨੂੰ ਹਿਲਾ ਨਾ ਸਕਿਆ।
5ਤੇ ਜਗਵੇਦੀ ਦੇ ਵੀ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਸਾਰੀ ਸੁਆਹ ਧਰਤੀ ਉੱਪਰ ਬਿਖਰ ਗਈ। ਇਹ ਨਿਸ਼ਾਨੀ ਸੀ ਕਿ ਜੋ ਕੁਝ ਵੀ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ ਸੀ ਉਹ ਪਰਮੇਸ਼ੁਰ ਵੱਲੋਂ ਹੀ ਸੀ।
6ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, "ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸਕਾਂ।" ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।
7ਤਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਨੂੰ ਆਖਿਆ, "ਕਿਰਪਾ ਕਰਕੇ ਮੇਰੇ ਘਰ ਚੱਲ ਕੇ ਮੇਰੇ ਨਾਲ ਭੋਜਨ ਕਰ, ਮੈਂ ਤੈਨੂੰ ਇੱਕ ਤੋਹਫ਼ਾ ਦਿਆਂਗਾ।"
8ਪਰ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਕਿਹਾ, "ਮੈਂ ਤੇਰੇ ਨਾਲ ਘਰ ਨਹੀਂ ਜਾਵਾਂਗਾ ਭਾਵੇਂ ਤੂੰ ਮੈਨੂੰ ਆਪਣਾ ਅੱਧਾ ਰਾਜ ਵੀ ਦੇ ਦੇਵੇਂ ਤੱਦ ਵੀ ਨਹੀਂ ਜਾਵਾਂਗਾ। ਮੈਂ ਇਸ ਥਾਂ ਦਾ ਅਨਜਲ ਨਹੀਂ ਛਕਾਂਗਾ।
9ਯਹੋਵਾਹ ਦਾ ਇਹ ਹੁਕਮ ਸੀ ਕਿ ਇਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।"
10ਤਾਂ ਉਹ ਫ਼ਿਰ ਵੱਖਰੇ ਰਸਤੇ ਤੋਂ ਸਫ਼ਰ ਨੂੰ ਵਾਪਸ ਮੁੜਿਆ। ਉਹ ਉਸ ਰਸਤੇ ਤੋਂ ਵਾਪਸ ਨਾ ਮੁੜਿਆ ਜਿਸ ਰਾਹ ਤੋਂ ਉਹ ਬੈਤੇਲ ਲਈ ਆਇਆ।
11ਓਥੇ ਬੈਤੇਲ ਵਿੱਚ ਇੱਕ ਬੁਢ੍ਢਾ ਨਬੀ ਰਹਿੰਦਾ ਸੀ। ਉਸਦੇ ਪੁੱਤਰਾਂ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦਸੀਆਂ ਜਿਹੜੀਆਂ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤੇਲ ਵਿੱਚ ਕੀਤੀਆਂ ਸਨ, ਅਤੇ ਉਹ ਵੀ ਜੋ ਪਰਮੇਸ਼ੁਰ ਦੇ ਮਨੁੱਖ ਨੇ ਪਾਤਸ਼ਾਹ ਨੂੰ ਆਖਿਆ ਸੀ।
12ਬੁਢ੍ਢੇ ਨਬੀ ਨੇ ਪੁਛਿਆ, "ਜਦੋਂ ਉਹ ਇਥੋਂ ਗਿਆ ਤਾਂ ਉਸ ਨੇ ਕਿਹੜਾ ਰਾਹ ਫ਼ੜਿਆ?" ਤਾਂ ਉਸ ਦੇ ਪੁੱਤਰਾਂ ਨੇ ਉਸ ਨੂੰ ਉਹ ਰਾਹ ਵਿਖਾਇਆ ਜਿਹੜਾ ਪਰਮੇਸ਼ੁਰ ਦੇ ਬੰਦੇ ਨੇ ਯਹੂਦਾਹ ਤੋਂ ਫ਼ੜਿਆ ਸੀ।
13ਬੁਢ੍ਢੇ ਨਬੀ ਨੇ ਆਪਣੇ ਪੁੱਤਰਾਂ ਨੂੰ ਖੋਤੇ ਤੇ ਕਾਠੀ ਪਾਉਣ ਲਈ ਆਖਿਆ। ਉਨ੍ਹਾਂ ਨੇ ਖੋਤੇ ਤੇ ਕਾਠੀ ਪਾ ਦਿੱਤੀ, ਅਤੇ ਨਬੀ ਸਵਾਰ ਹੋਕੇ ਚਲਾ ਗਿਆ।
14ਬੁਢ੍ਢਾ ਨਬੀ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਤੇ ਉਸ ਨੂੰ ਇੱਕ ਬਲੂਤ ਦੇ ਰੁੱਖ ਹੇਠਾਂ ਬੈਠਿਆਂ ਵੇਖਿਆ। ਫੇਰ ਬੁਢ੍ਢੇ ਨਬੀ ਨੇ ਪੁਛਿਆ, "ਕੀ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ?"ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, "ਹਾਂ, ਮੈਂ ਹੀ ਹਾਂ।"
15ਤਾਂ ਬੁਢ੍ਢੇ ਨਬੀ ਨੇ ਆਖਿਆ, "ਮਿਹਰਬਾਨੀ ਕਰਕੇ ਮੇਰੇ ਘਰ ਚਲਕੇ ਮੇਰੇ ਨਾਲ ਭੋਜਨ ਕਰੋ।"
16ਪਰ ਉਸ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, "ਮੈਂ ਤੇਰੇ ਨਾਲ ਘਰ ਨਹੀਂ ਚੱਲ ਸਕਦਾ ਤੇ ਨਾ ਹੀ ਇਸ ਬਾਵੇਂ ਮੈਂ ਤੇਰੇ ਨਾਲ ਜਲਪਾਨ ਕਰ ਸਕਦਾ ਹਾਂ।
17ਯਹੋਵਾਹ ਨੇ ਮੈਨੂੰ ਆਖਿਆ ਸੀ, 'ਕਿ ਤੂੰ ਉਸ ਬਾਵੇਂ ਕੁਝ ਵੀ ਖਾਣਾ-ਪੀਣਾ ਨਹੀਂ ਤੇ ਨਾ ਹੀ ਉਸ ਰਾਹ ਤੋਂ ਵਾਪਸ ਮੁੜਨਾ ਹੈ ਜਿਸ ਰਾਹ ਤੋਂ ਤੂੰ ਗਿਆ ਸੀ।"
18ਤਦ ਬੁਢ੍ਢੇ ਨਬੀ ਨੇ ਆਖਿਆ, "ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।" ਤਦ ਬੁਢ੍ਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, "ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।"
19ਤਦ ਪਰਮੇਸ਼ੁਰ ਦਾ ਮਨੁੱਖ ਉਸ ਬੁਢ੍ਢੇ ਨਬੀ ਦੇ ਘਰ ਉਸ ਨਾਲ ਚਲਾ ਗਿਆ ਅਤੇ ਜਾਕੇ ਖਾਧਾ-ਪੀਤਾ ਵੀ।
20ਜਦੋਂ ਉਹ ਮੇਜ਼ ਉੱਤੇ ਬੈਠੇ ਹੋਏ ਸਨ, ਯਹੋਵਾਹ ਨੇ ਬੁਢ੍ਢੇ ਨਬੀ ਨਾਲ ਗੱਲ ਕੀਤੀ, ਜੋ ਉਸ ਨੂੰ ਵਾਪਿਸ ਲਿਆਇਆ ਸੀ।
21ਤਾਂ ਬੁਢ੍ਢੇ ਨਬੀ ਨੇ ਪਰਮੇਸੁਰ ਦੇ ਬੰਦੇ ਨੂੰ ਕਿਹਾ ਜੋ ਕਿ ਯਹੂਦਾਹ ਤੋਂ ਆਇਆ ਸੀ, "ਯਹੋਵਾਹ ਨੇ ਆਖਿਆ ਕਿ ਤੂੰ ਉਸ ਦੇ ਬਚਨ ਨੂੰ ਕਲੰਕਤ ਕੀਤਾ ਹੈ ਅਤੇ ਤੂੰ ਉਸ ਦੇ ਹੁਕਮ ਦਾ ਪਾਲਣ ਨਹੀਂ ਕੀਤਾ।
22ਯਹੋਵਾਹ ਨੇ ਤੈਨੂੰ ਹੁਕਮ ਦਿੱਤਾ ਸੀ ਕਿ ਇਸ ਥਾਂ ਤੋਂ ਕੁਝ ਨਹੀਂ ਖਾਣਾ-ਪੀਣਾ ਪਰ ਤੂੰ ਇੱਥੇ ਵਾਪਸ ਆਕੇ ਖਾਧਾ-ਪੀਤਾ ਹੈ ਇਸ ਲ਼ਈ ਹੁਣ ਤੇਰੀ ਦੇਹ ਨੂੰ ਤੇਰੇ ਘਰਾਣੇ ਦੀ ਕਬਰ ਵਿੱਚ ਨਹੀਂ ਦਫ਼ਨਾਇਆ ਜਾਵੇਗਾ।"
23ਜਦ ਪਰਮੇਸ਼ੁਰ ਦਾ ਮਨੁੱਖ ਖਾ-ਪੀ ਹਟਿਆ, ਤਾਂ ਬੁਢ੍ਢੇ ਨਬੀ ਨੇ ਉਸ ਲਈ ਖੋਤੇ ਤੇ ਕਾਠੀ ਪਾਈ ਤੇ ਉਸਨੂੰ ਭੇਜ ਦਿੱਤਾ।
24ਘਰ ਵੱਲ ਪਰਤਦੇ ਹੋਏ ਸਫ਼ਰ ਵਿੱਚ ਇੱਕ ਸ਼ੇਰ ਨੇ ਪਰਮੇਸ਼ੁਰ ਦੇ ਮਨੁੱਖ ਉੱਪਰ ਵਾਰ ਕੀਤਾ ਅਤੇ ਉਸਨੂੰ ਜਾਨੋਁ ਮਾਰ ਸੁਟਿਆ। ਨ੍ਨਬੀ ਦੀ ਲੋਬ ਰਾਹ ਵਿੱਚ ਪਈ ਹੋਈ ਸੀ ਅਤੇ ਖੋਤਾ ਅਤੇ ਸ਼ੇਰ ਲੋਬ ਦੇ ਕੋਲ ਖੜੇ ਸਨ।
25ਸੜਕ ਤੇ ਸਫ਼ਰ ਕਰ ਰਹੇ ਕੁਝ ਲੋਕਾਂ ਨੇ ਓਥੇ ਪਈ ਲੋਬ ਅਤੇ ਇਸਦੇ ਕੋਲ ਖੜੇ ਸ਼ੇਰ ਨੂੰ ਵੇਖਿਆ। ਉਹ ਉਸ ਨਗਰ ਨੂੰ ਆਏ, ਜਿੱਥੇ ਉਹ ਬੁਢ੍ਢਾ ਨਬੀ ਰਹਿੰਦਾ ਸੀ, ਅਤੇ ਸਭ ਕਾਸੇ ਦਾ ਵਰਣਨ ਕਰ ਦਿੱਤਾ।
26ਉਸ ਬੁਢ੍ਢੇ ਨਬੀ ਨੇ ਜਿਹੜਾ ਪਰਮੇਸ਼ੁਰ ਦੇ ਆਦਮੀ ਨੂੰ ਵਾਪਿਸ ਲਿਆਇਆ ਸੀ, ਇਸਨੂੰ ਸੁਣਿਆ ਅਤੇ ਆਖਿਆ, "ਉਹ ਪਰਮੇਸ਼ੁਰ ਦਾ ਮਨੁੱਖ ਸੀ ਜਿਸਨੇ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਸੀ। ਇਸੇ ਲਈ ਯਹੋਵਾਹ ਨੇ ਉਸਨੂੰ ਮਾਰਨ ਲਈ ਸ਼ੇਰ ਘਲਿਆ। ਯਹੋਵਾਹ ਨੇ ਆਖਿਆ ਸੀ ਕਿ ਉਹ ਅਜਿਹਾ ਕਰ ਸਕਦਾ।"
27ਤਦ ਉਸ ਨਬੀ ਨੇ ਆਪਣੇ ਪੁੱਤਰਾਂ ਨੂੰ ਕਿਹਾ, "ਮੇਰੇ ਖੋਤੇ ਤੇ ਕਾਠੀ ਚੜਾਓ।" ਤਾਂ ਉਸਦੇ ਪੁੱਤਰਾਂ ਨੇ ਉਸ ਦੇ ਖੋਤੇ ਤੇ ਕਾਠੀ ਚੜਾਈ।
28ਫ਼ੇਰ ਉਹ ਉਸ ਜਗ੍ਹਾ ਗਿਆ ਤੇ ਰਸਤੇ ਤੇ ਪਈ ਉਸ ਦੀ ਲਾਸ਼ ਨੂੰ ਵੇਖਿਆ ਅਤੇ ਉਸ ਨੇ ਵੇਖਿਆ ਕਿ ਖੋਤਾ ਤੇ ਸ਼ੇਰ ਉਸ ਲਾਸ਼ ਦੇ ਪਾਸੇ ਖੜੋਤੇ ਹੋਏ ਸਨ। ਸ਼ੇਰ ਨੇ ਸਰੀਰ ਨੂੰ ਨਹੀਂ ਖਾਧਾ ਸੀ ਤੇ ਨਾ ਹੀ ਖੋਤੇ ਨੂੰ ਨੁਕਸਾਨ ਪਹੁੰਚਾਇਆ ਸੀ।
29ਬੁਢ੍ਢੇ ਨਬੀ ਨੇ ਉਸਦੀ ਲਾਸ਼ ਨੂੰ ਆਪਣੇ ਖੋਤੇ ਉੱਪਰ ਰੱਖਿਆ ਤ੍ਤੇ ਉਹ ਉਸਦੀ ਲੋਬ ਵਾਪਸ ਸ਼ਹਿਰ ਵਿੱਚ ਲਿਆਇਆ ਤਾਂ ਕਿ ਉਸ ਲਈ ਰੋਇਆ-ਪਿਟਿਆ ਜਾਵੇ ਅਤੇ ਉਸਨੂੰ ਦਫ਼ਨਾਇਆ ਜਾਵੇ।
30ਬੁਢ੍ਢੇ ਨਬੀ ਨੇ ਉਸ ਮਨੁੱਖ ਨੂੰ ਆਪਣੇ ਘਰਾਣੇ ਦੀ ਕਬਰ ਵਿੱਚ ਦਫ਼ਨਾਇਆ ਅਤੇ ਕਿਹਾ, "ਹਾਏ ਓ ਮੇਰੇ ਭਰਾਵਾ! ਮੈਨੂੰ ਤੇਰੇ ਮਰਨ ਦਾ ਬੜਾ ਅਫ਼ਸੋਸ ਹੋਇਆ।"
31ਇਉਂ ਬੁਢ੍ਢੇ ਨਬੀ ਨੇ ਲਾਸ਼ ਨੂੰ ਦਫ਼ਨਾ ਦਿੱਤਾ। ਫ਼ਿਰ ਉਸਨੇ ਆਪਣੇ ਪੁੱਤਰਾਂ ਨੂੰ ਕਿਹਾ, "ਜਦੋਂ ਮੈਂ ਮਰਾਂ, ਮੇਰੇ ਸ਼ਰੀਰ ਨੂੰ ਵੀ ਇਸ ਕਬਰ ਵਿੱਚ ਦਫ਼ਨਾ ਦਿਓ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਤੋਂ ਅੱਗੇ ਪਾ ਦਿਓ।
32ਜਿਹੜੇ ਬਚਨ ਯਹੋਵਾਹ ਨੇ ਉਸਦੇ ਮੂੰਹੋਁ ਬੁਲਵਾੇ ਸਨ ਉਹ ਜ਼ਰੂਰ ਸੱਚੇ ਅਤੇ ਪੂਰੇ ਹੋਣਗੇ। ਯਹੋਵਾਹ ਨੇ ਉਸਨੂੰ ਜਗਵੇਦੀ ਜੋ ਬੈਤੇਲ ਵਿਚ ਹੈ ਉਸਦੇ ਵਿਰੁੱਧ ਬੁਲਵਾਇਆ ਅਤੇ ਉਸਦੇ ਹੀ ਮੂੰਹੋ ਸਾਮਰਿਯਾ ਦੀਆਂ ਉੱਚੀਆਂ ਥਾਵਾਂ ਜੋ ਦੂਜਿਆਂ ਸ਼ਹਿਰਾਂ ਵਿੱਚ ਹੈ ਉਨ੍ਹਾਂ ਦੇ ਵਿਰੁੱਧ ਬੁਲਵਾਇਆ।"
33ਇਸ ਗੱਲ ਦੇ ਬਾਵਜੂਦ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਟਲਿਆ। ਉਹ ਅਲਗ-ਅਲਗ ਪਰਿਵਾਰ-ਸਮੂਹਾਂ ਵਿੱਚੋਂ ਸਗੋਂ ਇੰਝ ਹੀ ਜਾਜਕ ਚੁਣਦਾ ਰਿਹਾ। ਤੇ ਉਹ ਜਾਜਕ ਉੱਚੀਆਂ ਥਾਵਾਂ ਦੀ ਸੇਵਾ ਸੰਭਾਲ ਕਰਦੇ। ਜੋ ਕੋਈ ਮਨੁੱਖ ਵੀ ਜਾਜਕ ਬਨਣਾ ਚਾਹੁੰਦਾ ਉਸਨੂੰ ਬਨਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ।
34ਇਹ ਅਮਲ ਯਾਰਾਬੁਆਮ ਦੇ ਪਰਿਵਾਰ ਦਾ ਪਾਪ ਸੀ ਅਤੇ ਇਹ ਉਸ ਦੀ ਤਬਾਹੀ ਅਤੇ ਧਰਤੀ ਤੋਂ ਉਸ ਦੇ ਅਲੋਪ ਹੋਣ ਦਾ ਕਾਰਣ ਬਣਿਆ।