Loading Bible Translation
First-time download in progress. This may take a few seconds…
Punjabi Bible Wordproject Bible
31 verses
1ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਮ ਬਹੁਤ ਬਿਮਾਰ ਪੈ ਗਿਆ।
2ਯਾਰਾਬੁਆਮ ਨੇ ਆਪਣੀ ਪਤਨੀ ਨੂੰ ਕਿਹਾ, "ਤੂੰ ਸ਼ੀਲੋਹ ਨੂੰ ਜਾ। ਅਤੇ ਵੇਖ ਉੱਥੇ ਅਹੀਯਾਹ ਨਾਂ ਦਾ ਇੱਕ ਨਬੀ ਹੈ ਜਿਸਨੇ ਮੈਨੂੰ ਆਖਿਆ ਸੀ ਕਿ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ। ਤੇ ਤੂੰ ਇੰਝ ਆਪਣਾ ਭੇਸ ਬਦਲ ਕੇ ਜਾਵੀਂ ਤਾਂ ਜੋ ਕੋਈ ਇਹ ਨਾ ਪਛਾਣੇ ਕਿ ਤੂੰ ਪਾਤਸ਼ਾਹ ਦੀ ਰਾਣੀ ਹੈਂ।
3ਜਾਕੇ ਨਬੀ ਨੂੰ ਦਸ ਰੋਟੀਆਂ, ਕੁਝ ਕੇਕ ਤੇ ਸ਼ਹਿਦ ਦਾ ਇੱਕ ਬਿਆਮ ਭੇਟ ਕਰੀਂ ਤੇ ਉਸਨੂੰ ਜਾਕੇ ਆਪਣੇ ਮੁੰਡੇ ਬਾਰੇ ਪੁੱਛੀ ਤਾਂ ਉਹ ਦੱਸੇਗਾ ਕਿ ਇਸਦਾ ਕੀ ਬਣੇਗਾ!"
4ਇਉਂ ਪਾਤਸ਼ਾਹ ਦੀ ਰਾਣੀ ਨੇ ਉਹੀ ਕੀਤਾ ਜਿਵੇਂ ਉਸਨੇ ਕਿਹਾ। ਉਹ ਸ਼ੀਲੋਹ ਨੂੰ ਗਈ। ਉੱਥੇ ਅਹੀਯਾਹ ਨਬੀ ਦੇ ਘਰ ਗਈ। ਅਹੀਯਾਹ ਬਹੁਤ ਬੁਢ੍ਢਾ ਹੋ ਚੁੱਕਾ ਸੀ ਤੇ ਉਸਨੂੰ ਦਿਖਾਈ ਵੀ ਹੁਣ ਕੁਝ ਨਹੀਂ ਸੀ ਦਿੰਦਾ।
5ਪਰ ਯਹੋਵਾਹ ਨੇ ਉਸਨੂੰ ਕਿਹਾ, "ਯਾਰਾਬੁਆਮ ਦੀ ਰਾਣੀ ਤੇਰੇ ਕੋਲ ਆਪਣੇ ਮੁੰਡੇ ਬਾਰੇ ਪੁੱਛਣ ਲਈ ਆ ਰਹੀ ਹੈ ਜੋ ਕਿ ਬੜਾ ਬੀਮਾਰ ਹੈ।" ਤੇ ਯਹੋਵਾਹ ਨੇ ਉਸਨੂੰ ਕੀ ਆਖਣਾ ਚਾਹੀਦਾ ਹੈ ਇਹ ਵੀ ਅਹੀਯਾਹ ਨੂੰ ਦੱਸ ਦਿੱਤਾ ਸੀ।ਯਾਰਾਬੁਆਮ ਦੀ ਰਾਣੀ ਅਹੀਯਾਹ ਦੇ ਘਰ ਪਹੁੰਚੀ। ਉਸਨੇ ਪੂਰੀ ਕੋਸ਼ਿਸ਼ ਕੀਤੀ ਕਿ ਲੋਕਾਂ ਨੂੰ ਇਹ ਪਤਾ ਨਾ ਲੱਗੇ ਕਿ ਉਹ ਕੌਣ ਹੈ।
6ਅਹੀਯਾਹ ਨੇ ਦਰਵਾਜ਼ੇ ਤੇ ਉਸਦੇ ਪੈਰਾਂ ਦਾ ਖੜਾਕ ਸੁਣਿਆ ਅਤੇ ਆਖਿਆ, "ਯਾਰਾਬੁਆਮ ਦੀ ਪਤਨੀ, ਅੰਦਰ ਲੰਘ ਆ! ਤੂੰ ਆਪਣਾ ਭੇਸ ਕਿਉਂ ਵਟਾਇਆ ਹੋਇਆ ਹੈ? ਮੇਰੇ ਕੋਲ ਤੇਰੇ ਲਈ ਇੱਕ ਕਠੋਰ ਸੰਦੇਸ਼ ਹੈ।
7ਜਾ ਵਾਪਸ ਜਾਕੇ ਯਾਰਾਬੁਆਮ ਨੂੰ ਕਹਿ ਦੇ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਹ ਆਖਿਆ ਹੈ, 'ਹੇ ਯਾਰਾਬੁਆਮ, ਤੈਨੂੰ ਮੈਂ ਸਾਰੇ ਇਸਰਾਏਲ ਦੇ ਲੋਕਾਂ ਵਿੱਚੋਂ ਚੁਣਿਆ, ਅਤੇ ਤੈਨੂੰ ਆਪਣੇ, ਇਸਰਾਏਲ ਦੇ ਲੋਕਾਂ ਉੱਤੇ ਸ਼ਾਸਕ ਬਣਾਇਆ।
8ਇਸਤੋਂ ਪਹਿਲਾਂ ਦਾਊਦ ਦਾ ਘਰਾਣਾ ਇਸਰਾਏਲ ਉੱਪਰ ਰਾਜ ਕਰਦਾ ਸੀ ਪਰ ਮੈਂ ਉਨ੍ਹਾਂ ਕੋਲੋਂ ਰਾਜ ਖੋਹ ਕੇ ਤੈਨੂੰ ਸੌਂਪਿਆ ਸੀ ਪਰ ਤੂੰ ਮੇਰੇ ਸੇਵਕ ਦਾਊਦ ਵਰਗਾ ਨਹੀਂ ਨਿਕਲਿਆ ਉਸਨੇ ਹਮੇਸ਼ਾ ਮੇਰੇ ਹੁਕਮ ਦੀ ਪਾਲਣਾ ਕੀਤੀ ਤੇ ਪੂਰੇ ਤਹਿ ਦਿਲੋਂ ਮੇਰੀ ਆਗਿਆ ਮੰਨੀ ਤੇ ਹਮੇਸ਼ਾ ਉਹੀ ਕੰਮ ਕੀਤੇ ਜਿਨ੍ਹਾਂ ਦੀ ਮੈਂ ਸਵੀਕ੍ਰੀਤੀ ਦਿੱਤੀ।
9ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਬਁੋ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।
10ਇਸ ਲਈ, ਯਾਰਾਬੁਆਮ, ਮੈਂ ਤੇਰੇ ਪਰਿਵਾਰ ਉੱਤੇ ਸੰਕਟ ਲਿਆਵਾਂਗਾ ਅਤੇ ਤੇਰੇ ਪਰਿਵਾਰ ਦੇ ਸਾਰੇ ਆਦਮੀਆਂ ਨੂੰ ਮਾਰ ਸੁੱਟਾਂਗਾ। ਮੈਂ ਪੂਰੀ ਤਰ੍ਹਾਂ ਤੇਰਾ ਪਰਿਵਾਰ ਨਸ਼ਟ ਕਰ ਦੇਵਾਂਗਾ ਜਿਵੇਂ ਅੱਗ ਵਿੱਚ ਗੋਹਾ ਸੜਦਾ ਹੈ।
11ਜੇਕਰ ਤੇਰੇ ਘਰਾਣੇ ਦਾ ਕੋਈ ਵੀ ਸਦੱਸ ਸ਼ਹਿਰ ਵਿੱਚ ਮਰੇਗਾ ਕੁੱਤੇ ਉਸਦੀ ਲਾਸ਼ ਨੂੰ ਖਾਣਗੇ। ਅਤੇ ਜੇ ਕੋਈ ਉਨ੍ਹਾਂ ਵਿੱਚੋਂ ਖੇਤਾਂ ਵਿੱਚ ਮਰੇਗਾ ਆਕਾਸ਼ ਦੇ ਪੰਛੀ ਉਸ ਦੇ ਸਰੀਰ ਨੂੰ ਖਾਣਗੇ। ਇਹ ਯਹੋਵਾਹ ਦਾ ਕਹਿਣਾ ਹੈ।"'
12ਫ਼ਿਰ ਅਹੀਯਾਹ ਨਬੀ ਲਗਾਤਾਰ ਯਾਰਾਬੁਆਮ ਦੀ ਰਾਣੀ ਨੂੰ ਇੰਝ ਬੋਲਦਾ ਗਿਆ ਅਤੇ ਆਖਿਆ, "ਹੁਣ ਘਰ ਚਲੀ ਜਾ। ਜਦ ਹੀ ਤੂੰ ਆਪਣੇ ਸ਼ਹਿਰ 'ਚ ਪ੍ਰਵੇਸ਼ ਕਰੇਗੀ, ਤੇਰਾ ਪੁੱਤਰ ਮਰ ਜਾਵੇਗਾ।
13ਸਾਰਾ ਇਸਰਾਏਲ ਉਸ ਦੀ ਮੌਤ ਤੇ ਵਿਰਲਾਪ ਕਰੇਗਾ ਅਤੇ ਉਸਨੂੰ ਦਫ਼ਨਾ ਦੇਵੇਗਾ। ਸਿਰਫ਼ ਇੱਕ ਤੇਰਾ ਪੁੱਤਰ ਹੀ ਹੈ ਦਫ਼ਨਾਇਆ ਜਾਵੇਗਾ ਕਿਉਂ ਕਿ ਯਾਰਾਬੁਆਮ ਦੇ ਪਰਿਵਾਰ ਵਿੱਚ, ਸਿਰਫ਼ ਉਹੀ ਇੱਕ ਸੀ, ਜਿਸ ਵਿੱਚ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ, ਕੁਝ ਚੰਗਾ ਲੱਭ ਸਕਦਾ ਸੀ।
14ਯਹੋਵਾਹ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਾਪੇਗਾ ਅਤੇ ਉਹ ਨਵਾਂ ਪਾਤਸ਼ਾਹ ਯਾਰਾਬੁਆਮ ਦੇ ਘਰਾਣੇ ਨੂੰ ਤਬਾਹ ਕਰ ਦੇਵੇਗਾ। ਇਹ ਸਭ ਕੁਝ ਬਹੁਤ ਜਲਦੀ ਵਾਪਰਨ ਵਾਲਾ ਹੈ।
15ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ।
16ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇੇਵੇਂਗਾ।"
17ਤਦ ਯਾਰਾਬੁਆਮ ਦੀ ਵਹੁਟੀ ਉੱਠੀ ਅਤੇ ਤਿਰਜ਼ਾਹ ਨੂੰ ਵਾਪਸ ਚਲੀ ਗਈ। ਜਦੋਂ ਹੀ ਘਰ ਅੰਦਰ ਦਾਖਲ ਹੋਈ ਉਸਦਾ ਪੁੱਤਰ ਮਰ ਗਿਆ।
18ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਁ ਇਹ ਬਚਨ ਬੁਲਵਾੇ ਸਨ।
19ਰਾਜਾ ਯਾਰਾਬੁਆਮ ਨੇ ਹੋਰ ਵੀ ਅਜਿਹਾ ਬਹੁਤ ਕੁਝ ਕੀਤਾ ਸੀ। ਉਸਨੇ ਜੰਗਾਂ ਲੜੀਆਂ ਅਤੇ ਲਗਾਤਾਰ ਲੋਕਾਂ ਤੇ ਰਾਜ ਕਰਦਾ ਰਿਹਾ। ਉਸਦੇ ਕਾਰਨਾਮੇ 'ਇਸਰਾਏਲੀ ਪਾਤਸ਼ਾਹਾਂ ਦੇ ਇਤਹਾਸ ਦੀ ਪੁਸਤਕ' ਵਿੱਚ ਲਿਖੇ ਹੋਏ ਹਨ।
20ਯਾਰਾਬੁਆਮ ਨੇ ਪਾਤਸ਼ਾਹ ਦੇ ਤੌਰ ਤੇ 22 ਵਰ੍ਹੇ ਰਾਜ ਕੀਤਾ ਉਸ ਤੋਂ ਉਪਰੰਤ ਉਸਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਨਾਦਾਬ ਰਾਜਾ ਬਣਿਆ।
21ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ। ਜਦੋਂ ਉਹ 41 ਸਾਲਾਂ ਦਾ ਸੀ ਉਸਨੇ ਰਾਜ ਕਰਨਾ ਸ਼ੁਰੂ ਕੀਤਾ ਅਤੇ 17 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਜਿਸ ਸਹਿਰ ਨੂੰ ਯਹੋਵਾਹ ਨੇ ਆਪਣਾ ਨਾਮ ਰੱਖਣ ਲਈ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਚੁਣਿਆ ਸੀ। ਉਸਦੀ ਮਾਂ ਦਾ ਨਾਂ ਨਆਮਾਹ ਸੀ ਜੋ ਅੰਮੋਨਣ ਸੀ।
22ਯਹੂਦਾਹ ਦੇ ਲੋਕਾਂ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਜ਼ਰ ਵਿੱਚ ਬੁਰਾ ਸੀ ਇਹੀ ਨਹੀਂ ਸਗੋਂ ਉਨ੍ਹਾਂ ਨੇ ਯਹੋਵਾਹ ਨੂੰ ਭੜਕਾਉਣ ਲਈ ਹੋਰ ਵੀ ਇਸ ਤੋਂ ਵਧ ਬੁਰੇ ਕੰਮ ਕੀਤੇ। ਇਹ ਲੋਕ ਆਪਣੇ ਪੁਰਖਿਆਂ ਤੋਂ ਵੀ ਵਧ ਭੈੜੇ ਸਨ।
23ਲੋਕਾਂ ਨੇ ਆਪਣੇ ਲਈ ਉਚਿਆਂ ਬ੍ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਹਰ ਬਿਰਖ ਦੇ ਹੇਠਾਂ ਉੱਚੇ ਥਾਵਾਂ ਨੂੰ ਅਤੇ ਯਾਦਗਾਰੀ ਬੁੱਤ ਅਤੇ ਝੂਠੇ ਪੂਜਨੀਕ ਥੰਮ ਖੜੇ ਕੀਤੇ।
24ਓਥੇ ਕੁਝ ਅਜਿਹੇ ਆਦਮੀ ਵੀ ਸਨ ਜਿਨ੍ਹਾਂ ਨੇ ਆਪਣੇ ਸਰੀਰ ਕਾਮ ਵਾਸਨਾ ਲਈ ਵੇਚ ਕੇ ਦੂਸਰੇ ਦੇਵਤਿਆਂ ਦੀ ਸੇਵਾ ਕੀਤੀ। ਸੋ ਯਹੂਦਾਹ ਦੇ ਲੋਕਾਂ ਨੇ ਅਨੇਕਾਂ ਬੁਰੇ ਕੰਮ ਕੀਤੇ। ਜਿਹੜੇ ਲੋਕ ਪਹਿਲਾਂ ਇਸ ਧਰਤੀ ਤੇ ਰਹਿ ਚੁੱਕੇ ਸਨ, ਉਨ੍ਹਾਂ ਨੇ ਵੀ ਅਜਿਹੇ ਹੀ ਕੁਕਰਮ ਕੀਤੇ ਸਨ, ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜ਼ਮੀਨ ਖੋਹਕੇ ਇਸਰਾਏਲੀਆਂ ਨੂੰ ਦੇ ਦਿੱਤੀ।
25ਰਹਬੁਆਮ ਦੇ ਰਾਜ ਦੇ ਪੰਜ ਸਾਲ ਮਿਸਰ ਦੇ ਪਾਤਸ਼ਾਹ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਕਰ ਦਿੱਤਾ।
26ਉਸਨੇ ਯਹੋਵਾਹ ਦੇ ਮੰਦਰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੁੱਟ ਲਿਆ। ਉਸਨੇ ਸੁਲੇਮਾਨ ਦੀਆਂ ਬਣਵਾਈਆਂ ਸੋਨੇ ਦੀਆਂ ਢਾਲਾਂ ਵੀ ਲੈ ਲਈਆਂ।
27ਤਾਂ ਰਹਬੁਆਮ ਪਾਤਸ਼ਾਹ ਨੇ ਉਸ ਥਾਂ ਤੇ ਹੋਰ ਨਵੀਆਂ ਢਾਲਾਂ ਬਣਵਾ ਕੇ ਰੱਖੀਆਂ ਪਰ ਹੁਣ ਇਹ ਢਾਲਾਂ ਤਾਂਬੇ ਦੀਆਂ ਬਣਵਾਈਆਂ ਗਈਆਂ ਸਨ ਨਾ ਕਿ ਸੋਨੇ ਦੀਆਂ। ਉਸਨੇ ਇਹ ਢਾਲਾਂ ਉਨ੍ਹਾਂ ਦਰਬਾਨਾਂ ਨੂੰ ਦਿੱਤੀਆਂ ਜਿਹੜੇ ਕਿ ਮਹਿਲ ਦੇ ਦਰਵਾਜ਼ਿਆਂ ਦੀ ਰੱਖਿਆ ਕਰਦੇ ਸਨ।
28ਜਦ ਵੀ ਪਾਤਸ਼ਾਹ ਯਹੋਵਾਹ ਦੇ ਮੰਦਰ ਨੂੰ ਜਾਂਦਾ ਦਰਬਾਨ ਉਸਦੇ ਨਾਲ ਜਾਂਦੇ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਢਾਲਾਂ ਹੁੰਦੀਆਂ। ਤੇ ਜਦੋਂ ਵਾਪਸ ਪਰਤਦੇ ਤਾਂ ਉਨ੍ਹਾਂ ਢਾਲਾਂ ਨੂੰ ਫ਼ਿਰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।
29ਇਹ ਸਭ ਕਾਰਨਾਮੇ ਜੋ ਰਹਬੁਆਮ ਪਾਤਸ਼ਾਹ ਨੇ ਕੀਤੇ। 'ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।
30ਰਹਬੁਆਮ ਅਤੇ ਯਾਰਾਬੁਆਮ ਸਾਰੀ ਉਮਰ ਇੱਕ ਦੂਜੇ ਨਾਲ ਲੜਾਈ ਲੜਦੇ ਰਹੇ।
31ਰਹਬੁਆਮ ਦੇ ਮਰਨ ਤੋਂ ਬਾਅਦ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸਨੂੰ ਆਪਣੇ ਪੁਰਖਿਆਂ ਦੇ ਸ਼ਹਿਰ 'ਦਾਊਦ ਦੇ ਸ਼ਹਿਰ' ਵਿੱਚ ਦਫ਼ਨਾਇਆ ਗਿਆ। (ਉਸਦੀ ਮਾਂ ਨਾਅਮਾਹ ਸੀ ਜੋ ਕਿ ਅੰਮੋਨਣ ਸੀ) ਰਹਬੁਆਮ ਦਾ ਪੁੱਤਰ ਅਬੀਯਾਮ ਉਸਦੇ ਉਪਰੰਤ ਪਾਤਸ਼ਾਹ ਬਣਿਆ।