Loading Bible Translation
First-time download in progress. This may take a few seconds…
Punjabi Bible Wordproject Bible
34 verses
1ਤੱਦ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਆਇਆ। ਇਹ ਬਚਨ ਬਆਸ਼ਾ ਦੇ ਵਿਰੁੱਧ ਸੀ ਕਿ,
2"ਮੈਂ ਤੈਨੂੰ ਹੇਠੋਁ ਧੂੜ ਵਿੱਚੋਂ ਚੁਕਿਆ ਅਤੇ ਤੈਨੂੰ ਮੇਰੇ ਲੋਕਾਂ, ਇਸਰਾਏਲੀਆਂ ਉੱਪਰ ਸ਼ਾਸਕ ਬਣਾਇਆ, ਪਰ ਤੂੰ ਯਾਰਾਬੁਆਮ ਦੇ ਨਕਸ਼ੇ ਕਦਮ ਤੇ ਤੁਰਿਆ ਅਤੇ ਮੇਰੇ ਲੋਕਾਂ ਇਸਰਾਏਲੀਆਂ ਤੋਂ ਪਾਪ ਕਰਵਾਇਆ। ਇਉਂ ਉਨ੍ਹਾਂ ਨੇ ਮੈਨੂੰ ਕ੍ਰੋਧਿਤ ਕੀਤਾ।
3ਇਸ ਲਈ ਮੈਂ ਹੁਣ ਬਆਸ਼ਾ ਅਤੇ ਉਸਦੇ ਘਰਾਣੇ ਨੂੰ ਨਾਸ਼ ਕਰ ਦਿਆਂਗਾ। ਮੈਂ ਹੁਣ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਨਾਸ ਕਰ ਦਿਆਂਗਾ।
4ਤੇਰੇ ਪਰਿਵਾਰ ਵਿੱਚ, ਜੇਕਰ ਕੋਈ ਨਗਰ ਵਿੱਚ ਮਰ ਜਾਵ,ੇ ਉਸਦਾ ਸ਼ਰੀਰ ਕੁਤਿਆਂ ਦ੍ਦੁਆਰਾ ਖਾਧਾ ਜਾਵੇਗਾ ਅਤੇ ਜੇਕਰ ਕੋਈ ਖੇਤਾਂ ਵਿੱਚ ਮਰੇ, ਉਸਦਾ ਸਰੀਰ ਪੰਛੀਆਂ ਦੁਆਰਾ ਖਾਧਾ ਜਾਵੇਗਾ।"
5ਬਆਸ਼ਾ ਦੇ ਕੀਤੇ ਹੋਰ ਮਹਾਨ ਕਾਰਜ ਅਤੇ ਉਸ ਦੀਆਂ ਸਫ਼ਲਤਾਵਾਂ ਬਾਰੇ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖਿਆ ਹੋਇਆ ਹੈ।
6ਬਆਸ਼ਾ ਮਰਿਆ ਤਾਂ ਤਿਰਸਾਹ ਵਿੱਚ ਦਬਿਆ ਗਿਆ ਅਤੇ ਉਸ ਬਾਦ ਉਸਦਾ ਪੁੱਤਰ ੇਲਾਹ ਰਾਜ ਕਰਨ ਲੱਗਾ।
7ਤਾਂ ਯਹੋਵਾਹ ਨੇ ਯੇਹੂ ਨਬੀ ਨੂੰ ਕਰਕੇ ਸੰਦੇਸ਼ ਦਿੱਤਾ। ਇਹ ਸੰਦੇਸ਼ ਬਆਸ਼ਾ ਅਤੇ ਉਸਦੇ ਘਰਾਣੇ ਵਿਰੁੱਧ ਸੀ। ਬਆਸ਼ਾ ਨੇ ਯਹੋਵਾਹ ਦੇ ਖਿਲਾਫ਼ ਬਹੁਤ ਬਦੀ ਕੀਤੀ ਸੀ ਜਿਸ ਨਾਲ ਯਹੋਵਾਹ ਬਹੁਤ ਕ੍ਰੋਧਿਤ ਸੀ। ਬਆਸ਼ਾ ਨੇ ਵੀ ਉਹੀ ਕੁਝ ਕੀਤਾ ਜੋ ਕੁਝ ਉਸਤੋਂ ਪਹਿਲਾਂ ਯਾਰਾਬੁਆਮ ਦੇ ਘਰਾਣੇ ਨੇ ਕੀਤਾ ਸੀ। ਯਹੋਵਾਹ ਇਸ ਲਈ ਵੀ ਕ੍ਰੋਧਿਤ ਸੀ ਕਿਉਂ ਕਿ ਬਆਸ਼ਾ ਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਸੁਟਿਆ ਸੀ।
8ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ੇਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ੇਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।
9ਜ਼ਿਮਰੀ ੇਲਾਹ ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਸੀ ਅਤੇ ਪਾਤਸ਼ਾਹ ਦੇ ਅੱਧੇ ਰੱਥਾਂ ਉੱਪਰ ਹੁਕਮ ਕਰਦਾ ਸੀ, ਪਰ ਜ਼ਿਮਰੀ ਨੇ ੇਲਾਹ ਦੇ ਵਿਰੁੱਧ ਵਿਉਂਤ ਬਨਾਉਣੀ ਸ਼ੁਰੂ ਕੀਤੀ।ੇਲਾਹ ਪਾਤਸ਼ਾਹ ਤਿਰਸਾਹ ਵਿਖੇ ਅਰਸਾ ਦੇ ਘਰ ਵਿੱਚ ਸੀ, ਪੀਕੇ ਸ਼ਰਾਬੀ ਹੋ ਰਿਹਾ ਸੀ ਤੇ ਅਰਸਾ ਤਿਰਸਾਹ ਵਿੱਚ ਉਸਦੇ ਮਹਿਲ ਦਾ ਇੰਚਾਰਜ ਸੀ।
10ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ੇਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ੇਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ।
11ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸਨੇ ਸਾਰੇ ਬਆਸ਼ਾ ਘਰਾਣੇ ਦੀ ਹਤਿਆ ਕਰ ਦਿੱਤੀ। ਉਸਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮ੍ਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁਟਿਆ।
12ਇਉਂ ਜ਼ਿਮ੍ਮਰੀ ਨੇ ਬਆਸ਼ਾ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਯੇਹੂ ਨਬੀ ਨੂੰ ਆਖਿਆ ਸੀ, ਜੋ ਬਆਸ਼ਾ ਦੇ ਖਿਲਾਫ਼ ਬੋਲਿਆ ਸੀ।
13ਇਹ ਸਭ ਕੁਝ ਬਆਸ਼ਾ ਅਤੇ ੇਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।
14ਹੋਰ ਜੋ ਕੰਮ ���ਲਾਹ ਨੇ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ।
15ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੀਁ ਵਰ੍ਹੇ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਤੇ ਉਸ ਦੌਰਾਨ ਇਹ ਕੁਝ ਵਾਪਰਿਆ: ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਬੋਨ ਵਿਰੁੱਧ ਡੇਰੇ ਲਾਏ ਹੋਏ ਸਨ। ਉਹ ਜੰਗ ਲਈ ਤਿਆਰ ਸਨ।
16ਡੇਰੇ ਵਿੱਚ ਲੋਕਾਂ ਨੂੰ ਖਬਰ ਮਿਲੀ ਕਿ ਜ਼ਿਮਰੀ ਨੇ ਰਾਜੇ ਦੇ ਖਿਲਾਫ਼ ਸਾਜ਼ਿਸ਼ ਕਰਕੇੇ ਉਸ ਨੂੰ ਮਾਰ ਦਿੱਤਾ। ਤਾਂ ਸਾਰੇ ਇਸਰਾਏਲ ਨੇ ਫੌਜ ਦੇ ਸਿਪਹਸਾਲਾਰ ਓਮਰੀ ਨੂੰ ਇਸਰਾਏਲ ਦੇ ਰਾਜੇ ਵਜੋਂ ਚੁਣ ਲਿਆ।
17ਤੱਦ ਆਮਰੀ ਨੇ ਸਾਰੇ ਇਸਰਾਏਲ ਸਮੇਤ ਗਿਬਬੋਨ ਤੋਂ ਚਢ਼ਕੇ ਤਿਰਸਾਹ ਨੂੰ ਘੇਰ ਲਿਆ।
18ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।
19ਇਹ ਸਭ ਜ਼ਿਮਰੀ ਦੇ ਪਾਪਾਂ ਕਾਰਣ ਹੋਇਆ ਜੋ ਉਸਨੇ ਕੀਤੇ। ਜੋ ਯਹੋਵਾਹ ਦੇ ਹੁਕਮ ਦੇ ਵਿੁਰਧ੍ਧ ਉਸਨੇ ਪਾਪ ਕੀਤੇ। ਉਸਨੇ ਵੀ ਉਵੇਂ ਹੀ ਬਦੀ ਕੀਤੀ ਜਿਵੇਂ ਯਾਰਾਬੁਆਮ ਨੇ ਅਤੇ ਯਾਰਾਬੁਆਮ ਨੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ।
20ਜ਼ਿਮਰੀ ਦੀਆਂ ਬਾਕੀ ਗੱਲਾਂ ਜੋ ਉਸਨੇ ਕੀਤੀਆਂ ਅਤੇ ਉਸਦੀਆਂ ਗੁਪਤ ਵਿਉਂਤਾ, 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਪੋਥੀ ਵਿੱਚ, ਜ਼ਿਮਰੀ ਦੇ ਪਾਤਸ਼ਾਹ ੇਲਾਹ ਦੇ ਵਿਰੁੱਧ ਵਿਉਂਤ ਅਤੇ ਜੋ ਉਸ ਸਮੇਂ ਦੌਰਾਨ ਵਾਪਰਿਆ, ਇਸਦਾ ਵੀ ਵਿਵਰਣ ਹੈ।
21ਇਸਰਾਏਲ ਦੇ ਲੋਕੀ ਦੋ ਹਿਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਬ ਦੇ ਪੁੱਤਰ ਤਿਬਨੀ ਦੇ ਮਗਰ ਸਨ ਅਤੇ ਉਸਨੂੰ ਪਾਤਸ਼ਾਹ ਬਨਾਉਣਾ ਚਾਹੁੰਦੇ ਸਨ। ਅਤੇ ਬਾਕੀ ਦੇ ਅੱਧੇ ਲੋਕ ਆਮਰੀ ਦੇ ਮਗਰ ਸਨ।
22ਪਰ ਆਮਰੀ ਦਾ ਧੜਾ ਤਿਬਨੀ, ਗੀਨਬ ਦੇ ਪੁੱਤਰ ਕੋਲੋਂ ਵਧ ਤਾਕਤਵਰ ਸੀ ਇਸ ਲਈ ਤਿਬਨੀ ਮਾਰਿਆ ਗਿਆ ਅਤੇ ਆਮਰੀ ਪਾਤਸ਼ਾਹ ਬਣਿਆ।
23ਯਹੂਦਾਹ ਦੇ ਪਾਤਸ਼ਾਹ ਆਸਾ ਦੇ 41 ਵਰ੍ਹੇ ਵਿੱਚ ਆਮਰੀ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ 12 ਸਾਲ ਰਾਜ ਕਰਦਾ ਰਿਹਾ, ਜਿਸ ਵਿੱਚੋਂ 6 ਵਰ੍ਹੇ ਉਸਨੇ ਤਿਰਸਾਹ ਵਿੱਚ ਹੀ ਰਾਜ ਕੀਤਾ।
24ਉਸਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸਦੇ ਮਾਲਕ 'ਸ਼ਮਰ' ਦੇ ਨਾਂ ਦੇ ਪਿਛੋਁ ਰੱਖਿਆ।
25ਪਰ ਜੋ ਕੰਮ ਯਹੋਵਾਹ ਨੇ ਮਾੜੇ ਕਹੇ ਆਮਰੀ ਨੇ ਉਹੀ ਕੀਤੇ ਅਤੇ ਆਮਰੀ ਆਪਣੇ ਤੋਂ ਪਹਿਲਾਂ ਦੇ ਆਏ ਸਾਰੇ ਪਾਤਸ਼ਾਹਾਂ ਤੋਂ ਵਧ ਗ਼ਲਤ ਨਿਕਲਿਆ।
26ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਸਾਰੇ ਪਾਪ ਕੀਤੇ, ਅਤੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਬੇਕਾਰ ਬੁੱਤਾਂ ਕਾਰਣ ਗੁੱਸੇ ਕਰ ਦਿੱਤਾ।
27ਆਮਰੀ ਬਾਰੇ ਹੋਰ ਗੱਲਾਂ ਅਤੇ ਜੋ ਮਹਾਨ ਕਾਰਜ ਉਸਨੇ ਕੀਤੇ ਸਨ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ।
28ਆਮਰੀ ਦੇ ਮਰਨ ਉਪਰੰਤ ਉਸਨੂੰ ਸਾਮਰਿਯਾ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਅਹਾਬ ਉੱਥੇ ਰਾਜ ਕਰਨ ਲੱਗਾ।
29ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।
30ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਖਿਲਾਫ਼, ਆਪਣੇ ਪਹਿਲਿਆਂ ਨਾਲੋਂ ਵਧ ਬਦੀ ਕੀਤੀ।
31ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ੇਬਬਾਲ ਦੀ ਧੀ, ਯੇਜ਼ਰੀਲ ਨਾਲ ਵਿਆਹ ਕੀਤਾ, ਅਤੇ ਉਸਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।
32ਅਤੇ ਅਹਾਬ ਨੇ ਬਆਲ ਦੀ ਉਪਾਸਨਾ ਕਰਨ ਲਈ ਸਾਮਰਿਯਾ ਵਿੱਚ ਇੱਕ ਉਪਾਸਨਾ ਅਸਬਾਨ ਬਣਵਾਇਆ ਅਤੇ ਉਸ ਮੰਦਰ ਵਿੱਚ ਇੱਕ ਜਗਵੇਦੀ ਰੱਖੀ।
33ਅਤੇ ਅਹਾਬ ਨੇ ਇੱਕ ਥੰਮ ਬਣਵਾਇਆ। ਇਉਂ ਅਹਾਬ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਾਰਿਆਂ ਇਸਰਾਏਲੀ ਰਾਜਿਆਂ ਨਾਲੋਂ ਜੋ ਉਸ ਨਾਲੋਂ ਪਹਿਲੇ ਸਨ ਵਧੀਕ ਕ੍ਰੋਧ ਚੜਾਇਆ।
34ਅਹਾਬ ਦੇ ਸਮੇਂ ਵਿੱਚ ਹੀੇਲ ਬੈਤੇਲੀ ਨੇ ਦੁਬਾਰਾ ਤੋਂ ਯਰੀਹੋ ਸ਼ਹਿਰ ਬਣਾਇਆ। ਜਦੋਂ ਹੀੇਲ ਨੇ ਉਸ ਸ਼ਹਿਰ ਤੇ ਕੰਮ ਕਰਨਾ ਸ਼ੁਰੂ ਕੀਤਾ, ਉਸਦਾ ਸਭ ਤੋਂ ਵੱਡਾ ਪੁੱਤਰ ਅਬੀਰਾਮ ਮਰ ਗਿਆ, ਅਤੇ ਉਸ ਸ਼ਹਿਰ ਦੇ ਫ਼ਾਟਕ ਬਨਾਉਣ ਸਮੇਂ ਉਸਦੇ ਨਿੱਕੇ ਪੁੱਤਰ ਸਗੂਬ ਦੀ ਮੌਤ ਹੋ ਗਈ। ਇਹ ਸਭ ਕੁਝ ਉਸ ਬਚਨ ਮੁਤਾਬਕ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।