Loading Bible Translation
First-time download in progress. This may take a few seconds…
Punjabi Bible Wordproject Bible
46 verses
1ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, "ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।"
2ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ।ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।
3ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ।
4ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵਢ੍ਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
5ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, "ਅਸੀਂ ਜਾਵਾਂਗੇ ਅਤੇ ਦੇਸ ਵਿਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸਕਦਾ ਅਸੀਂ ਘੋੜਿਆਂ ਅਤੇ ਖਚ੍ਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।"
6ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ।
7ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, "ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?"
8ਲੀਯਾਹ ਨੇ ਆਖਿਆ, "ਹਾਂ, ਇਹ ਮੈਂ ਹੀ ਹਾਂ। ਜਾ ਅਤੇ ਜਾਕੇ ਆਪਣੇ ਸੁਆਮੀ ਪਾਤਸ਼ਾਹ ਨੂੰ ਕਹਿ ਕਿ ਮੈਂ ਇੱਥੇ ਹਾਂ!"
9ਤੱਦ ਓਬਦਿਆਹ ਨੇ ਕਿਹਾ, "ਜੇਕਰ ਮੈਂ ਅਹਾਬ ਨੂੰ ਇਹ ਦੱਸ ਦਿੱਤਾ ਕਿ ਤੂੰ ਕਿੱਥੋ ਹੈਂ ਤਾਂ ਉਹ ਮੈਨੂੰ ਵੱਢ ਸੁੱਟੇਗਾ। ਮੈਂ ਤੇਰਾ ਕੁਝ ਨਹੀਂ ਵਿਗਾੜਿਆ ਤੇ ਤੂੰ ਮੈਨੂੰ ਕਿਉਂ ਮਰਵਾਉਣਾ ਚਾਹੁੰਦਾ ਹੈਂ?
10ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸਹੁੰ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਕਿ ਤੂੰ ਓਥੇ ਨਹੀਂ ਸੀ।
11ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਕਿੱਥੋ ਹੈਂ?
12ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ।
13ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।
14ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।"
15ਲੀਯਾਹ ਨੇ ਆਖਿਆ, "ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ , ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਮ੍ਹਣੇ ਪ੍ਰਗਟ ਹੋਵਾਂਗਾ।"
16ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।
17ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, "ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!"
18ਲੀਯਾਹ ਨੇ ਜਵਾਬ ਦਿੱਤਾ, "ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।
19ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ ਸਾਢੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲਂਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।"
20ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।
21ਲੀਯਾਹ ਨੇ ਸਾਰੇ ਲੋਕਾਂ ਨੂੰ ਸਂਬੋਧਿਤ ਕੀਤਾ ਅਤੇ ਆਖਿਆ, "ਤੁਸੀਂ ਕਦੋਂ ਤੀਕ ਦੁਚਿਤ੍ਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸਦੇ ਮਗਰ ਲੱਗੋ!"ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
22ਤਾਂ ਏਲੀਯਾਹ ਮੁੜ ਬੋਲਿਆ, "ਮੈਂ ਇੱਥੇ ਇਕੱਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।
23ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ।
24ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।"ਸਭ ਲੋਕਾਂ ਨੇ ਉੱਤਰ ਦਿੱਤਾ, "ਬਹੁਤ ਵਧੀਆ।"
25ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, "ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।"
26ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸਨੂੰ ਲਿੱਤਾ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, "ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!" ਪਰ ਕੋਈ ਹੁਂਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।
27ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, "ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸਨੂੰ ਜਗਾਉਣਾ ਚਾਹੀਦਾ ਹੈ!"
28ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।
29ਜਦੋਂ ਦੁਪਿਹਰ ਲੰਘ ਗਈ, ਉਹ ਸਂਧਿਆ ਦੀ ਭੇਟ ਚੜਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹਹੀਁ ਦਿੱਤਾ।
30ਤੱਦ ਏਲੀਯਾਹ ਨੇ ਹਰੇਕ ਨੂੰ ਕਿਹਾ, "ਹੁਣ, ਮੇਰੇ ਕੋਲ ਆਓ।" ਤੱਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।
31ਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿੱਤਾ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।
32ਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸਕੇ।
33ਤੱਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ।
34ਤਦ ਏਲੀਯਾਹ ਨੇ ਕਿਹਾ, "4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਰੋਢ਼ ਦਿਓ।" ਤਦ ਏਲੀਯਾਹ ਨੇ ਕਿਹਾ, "ਇਸਨੂੰ ਦੁਬਾਰਾ ਕਰੋ।" ਫਿਰ ਉਸ ਕਿਹਾ, "ਇਸਨੂੰ ਤੀਜੀ ਵਾਰ ਫ਼ਿਰ ਕਰੋ।"
35ਇਉਂ ਪਾਣੀ ਜਗਵੇਦੀ ਵਿੱਚੋਂ ਰੁਢ਼ਦਾ ਹੋਇਆ ਖਾਈ ਨੂੰ ਭਰਨ ਲੱਗਾ।
36ਤਾਂ ਤਕਾਲਾਂ ਦੀ ਬਲੀ ਚੜਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
37ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਨੂੰ ਹੁਂਗਾਰਾ ਦੇ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।"
38ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿਚਲਾ ਸਾਰਾ ਪਾਣੀ ਸੁਕਾਅ ਦਿੱਤਾ।
39ਇਹ ਸਭ ਕੁਝ ਲੋਕਾਂ ਸਾਮ੍ਹਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, "ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!"
40ਤਦ ਏਲੀਯਾਹ ਨੇ ਕਿਹਾ, "ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨਸ੍ਸੇ ਨਾ!" ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁਟਿਆ।
41ਤੱਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, "ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।"
42ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜਿਆ ਅਤੇ ਉੱਥੇ ਜਾਕੇ ਨੀਵੇਂ ਝੁਕਿਆ। ਉਸਨੇ ਆਪਣਾ ਸਿਰ ਆਪਣੇ ਗੋਡਿਆਂ 'ਚ ਨਿਵਾਇਆ।
43ਤਦ ਏਲੀਯਾਹ ਨੇ ਆਪਣੇ ਸੇਵਕਾਂ ਨੂੰ ਆਖਿਆ, "ਉੱਪਰ ਜਾਓ ਅਤੇ ਸਮੁੰਦਰ ਵੱਲ ਤੱਕੋ।" ਸੇਵਕ ਉਸ ਜਗ੍ਹਾ ਗਿਆ ਜਿੱਥੋਂ ਉਹ ਸਮੁੰਦਰ ਨੂੰ ਵੇਖ ਸਕੇ। ਤਦ ਉਸ ਨੇ ਵਾਪਸ ਆਕੇ ਕਿਹਾ, "ਮੈਨੂੰ ਕੁਝ ਨਹੀਂ ਦਿਸਿਆ।" ੇਲ੍ਲੀਯਾਹ ਨੇ ਉਸਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸਨੇ ਸੱਤ ਵਾਰੀ ਕੀਤਾ।
44ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, "ਇੱਕ ਨਿਕ੍ਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉਠਦਾ ਵੇਖਿਆ ਹੈ।"ਏਲੀਯਾਹ ਨੇ ਸੇਵਕ ਨੂੰ ਕਿਹਾ, "ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਹੱਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।"
45ਬੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚਢ਼ਕੇ ਯਿਜ਼ਰਾੇਲ ਨੂੰ ਮੁੜਿਆ।
46ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲੇ ਤਾਂ ਜੋ ਉਹ ਨੱਸ ਸਕੇੇ ਅਹਾਬ ਦੇ ਅੱਗੇ ਯਿਜ਼ਰਾੇਲ ਦੇ ਰਾਹ ਤੀਕ ਭਜਿਆ ਗਿਆ।