Loading Bible Translation
First-time download in progress. This may take a few seconds…
Punjabi Bible Wordproject Bible
21 verses
1ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹ੍ਹਾਬ ਨੇ ਇਹ ਵੀ ਦੱਸਿਆ ਕਿ ੇਲ੍ਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵਢਿਆ।
2ਤ੍ਤਾਂ ਈਜ਼ਬਲ ਨੇ ਸ਼ਂਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, "ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ, ਦੇਵਤੇ ਮੈਨੂੰ ਵੀ ਮਾਰ ਦੇਣ।"
3ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਨਿਕਲਿਆ। ਉਸਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬੇਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬੇਰਸ਼ਬਾ ਵਿੱਚ ਹੀ ਛੱਡ ਗਿਆ।
4ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਬਕ੍ਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸਨੇ ਬੈਠ ਕੇ ਮੌਤ ਮਂਗੀ ਤੇ ਆਖਿਆ, "ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।"
5ਤਦ ਏਲੀਯਾਹ ਬਿਰਖ ਹੇਠਾਂ ਲਂਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, "ਉੱਠ! ਅਤੇ ਖਾ-ਪੀ!"
6ਲੀਯਾਹ ਉਠਿਆ ਅਤੇ ਉਸਨੇ ਵੇਖਿਆ ਉਸਦੇ ਕੋਲ ਹੀ ਕੋਲਿਆਂ ਤੇ ਪਕਿਆ ਇੱਕ ਕੇਕ ਅਤੇ ਪਾਣੀ ਦਾ ਭਾਂਡਾ ਪਿਆ ਹੈ। ਏਲੀਯਾਹ ਨੇ ਖਾਧਾ ਅਤੇ ਪੀਤਾ ਅਤੇ ਫ਼ਿਰ ਸੌਂ ਗਿਆ।
7ਕੁਝ ਦੇਰ ਬਾਅਦ, ਯਹੋਵਾਹ ਦਾ ਦੂਤ ਫ਼ਿਰ ਉਸ ਕੋਲ ਆਇਆ ਅਤੇ ਉਸਨੂੰ ਛੂਹ ਕੇ ਆਖਿਆ, "ਉੱਠ! ਕੁਝ ਖਾ-ਪੀ ਲੈ! ਜੇਕਰ ਤੂੰ ਕੁਝ ਖਾਵੇਂ-ਪੀਵੇਂਗਾ ਨਹੀਂ, ਤਾਂ ਯਾਤਰਾ ਤੇਰੇ ਲਈ ਬਹੁਤ ਬਕਾਉਣ ਵਾਲੀ ਹੋਵੇਗੀ!"
8ਤਾਂ ਏਲੀਯਾਹ ਉਠਿਆ ਅਤੇ ਉਸਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।
9ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ।ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, "ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?"
10ਅੱਗੋਂ ਉਸਨੇ ਕਿਹਾ, "ਹੇ ਯਹੋਵਾਹ ਪਰਮੇਸ਼ੁਰ ਸਰਬ-ਸਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇਕੱਲਾ ਮੈਂ ਹੀ ਬਚਿਆ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।
11ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, "ਜਾ, ਮੇਰੇ ਸਾਮ੍ਹਣੇ ਉਸ ਪਰਬਤ ਤੇ ਖੜਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।" ਫ਼ੇਰ ਇੱਕ ਬਹੁਤ ਜੋੜਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਮ੍ਹਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ।
12ਭੂਚਾਲ ਤੋਂ ਮਗਰੋਂ, ਓਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼।
13ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ�� ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, "ਏਲੀਯਾਹ, ਤੂੰ ਇੱਥੇ ਕਿਉਂ ਹੈਂ?"
14ਲੀਯਾਹ ਨੇ ਆਖਿਆ, "ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"
15ਯਹੋਵਾਹ ਨੇ ਆਖਿਆ, "ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
16ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।
17ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸਨੂੰ ਏਲੀਸ਼ਾ ਖਤਮ ਕਰ ਦੇਵੇਗਾ।
18ਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।"
19ਤਾਂ ਏਲੀਯਾਹ ਉਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚਲਿਆਂ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀਁ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਲੋਕ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ।
20ਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, "ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।"ਤਾਂ ਏਲੀਯਾਹ ਨੇ ਆਖਿਆ, "ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।"
21ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸਨੇ ਆਪਣੇ ਬਲਦ ਮਾਰੇ ਅਤੇ ਆਪਣੇ ਜੂਲੇ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿਂਨਿਆ। ਫ਼ੇਰ ਉਸਨੇ ਰਿਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।