Loading Bible Translation
First-time download in progress. This may take a few seconds…
Punjabi Bible Wordproject Bible
53 verses
1ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ।
2ਉਸਤੋਂ ਬਾਅਦ ਤੀਜੇ ਵਰ੍ਹੇ ਵਿੱਚ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਮਿਲਣ ਲਈ ਆਇਆ।
3ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, "ਯਾਦ ਰਹੇ ਕਿ ਰਾਮੋਬ ਜਿਹੜਾ ਕਿ ਗਿਲਆਦ ਵਿੱਚ ਹੈ ਉਸਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀੇ? ਕਿਉਂ ਨਾ ਉਸਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।"
4ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, "ਕੀ ਤੂੰ ਮੇਰੇ ਨਾਲ ਰਾਮੋਬ ਗਿਲਆਦ ਨੂੰ ਲੜਾਈ ਲਈ ਚੱਲੇਂਗਾ?"ਯਹੋਸ਼ਾਫ਼ਾਟ ਨੇ ਆਖਿਆ, "ਹਾਂ! ਮੈਂ ਤੇਰਾ ਸਾਬ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ।
5ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਮਤ ਲੈ ਲੈਣੀ ਚਾਹੀਦੀ ਹੈ।"
6ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁਛਿਆ, "ਕੀ ਮੈਨੂੰ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਾਲਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?" ਨਬੀਆਂ ਨੇ ਕਿਹਾ, "ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।"
7ਪਰ ਯਹੋਸ਼ਾਫ਼ਾਟ ਨੇ ਆਖਿਆ, "ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।"
8ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, "ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।"
9ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।
10ਉਸ ਵਕਤ ਦੋਨਾਂ ਪਾਤਸ਼ਾਹਾਂ ਨੇ ਆਪਣੇ ਸ਼ਾਹੀ ਵਸਤਰ ਪਹਿਨੇ ਹੋਏ ਸਨ। ਉਹ ਆਪਣੇ ਰਾਜ ਸਿੰਘਾਸਣ ਉੱਤੇ ਬੈਠੇ ਹੋਏ ਸਨ। ਇਹ ਨਿਆਂ ਘਰ ਸਾਮਰਿਯਾ ਦੇ ਫ਼ਾਟਕ ਦੇ ਕੋਲ ਹੀ ਸੀ ਅਤੇ ਸਾਰੇ ਨਬੀ ਉਨ੍ਹਾਂ ਦੇ ਸਾਮ੍ਹਣੇ ਖੜੇ ਹੋਕੇ ਉਹ ਅਗੰਮ ਵਾਚ ਰਹੇ ਸਨ।
11ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, "ਯਹੋਵਾਹ ਫੁਰਮਾਉਂਦਾ ਹੈ, 'ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਁਗੇੇ।"'
12ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, "ਤੁਹਾਡੀ ਸੈਨਾ ਨੂੰ ਹੁਣੇ ਹੀ ਚੜਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਬ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤ੍ਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।"
13ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸਨੇ ਉਸ ਨਬੀ ਨੂੰ ਲੱਭ ਕੇ ਆਖਿਆ, "ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।"
14ਪਰ ਮੀਕਾਯਾਹ ਨੇ ਆਖਿਆ, "ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਯਹੋਵਾਹ ਮੈਨੂੰ ਫ਼ੁਰਮਾੇਗਾ, ਉਹੋ ਹੀ ਬੋਲਾਂਗਾ।"
15ਤਦ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, "ਹੇ ਮੀਕਾਯਾਹ ਕੀ ਮੈਂ ਅਤੇ ਯਹੋਸ਼ਾਫ਼ਾਟ ਰਾਮੋਬ ਗਿਲਆਦ ਉੱਪਰ ਚੜਾਈ ਕਰਨ ਜਾਈਏ ਜਾਂ ਰੁਕੇ ਰਹੀੇ?"ਮੀਕਾਯਾਹ ਬੋਲਿਆ, "ਹਾਂ, ਤੁਸੀਂ ਜਾਓ ਅਤੇ ਜਿੱਤ ਪ੍ਰਾਪਤ ਕਰੋ ਕਿਉਂ ਕਿ ਯਹੋਵਾਹ ਉਸਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।"
16ਪਰ ਅਹਾਬ ਨੇ ਆਖਿਆ, "ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ, ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮੀ ਵਾਕ ਸੁਣਾ ਕਿ ਉਹ ਕੀ ਆਖਦਾ ਹੈ?"
17ਤਾਂ ਮੀਕਾਯਾਹ ਨੇ ਆਖਿਆ, "ਮੈਂ ਵੇਖ ਸਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿਂਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।"
18ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।"
19ਪਰ ਮੀਕਾਯਾਹ ਯਹੋਵਾਹ ਲਈ ਬੋਲਦਾ ਰਿਹਾ ਅਤੇ ਆਖਿਆ, "ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸਦੇ ਦੂਤਾਂ ਨੂੰ ਉਸਦੇ ਨਜ਼ਦੀਕ ਖੜੋਤਿਆਂ ਵੇਖਿਆ ਹੈ।
20ਯਹੋਵਾਹ ਨੇ ਆਖਿਆ, "ਕੌਣ ਅਹਾਬ ਨੂੰ ਭਰਮਾੇਗਾ? ਤਾਂ ਜੋ ਉਹ ਰਾਮੋਬ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓਥੇ ਉਹ ਮਾਰਿਆਂ ਜਾਵੇਗਾ। ਤਾਂ ਦੂਤ ਨਿਰਣਾ ਨਾ ਕਰ ਸਕੇ ਕਿ ਉਹ ਕੀ ਕਰਨ।
21ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, 'ਮੈਂ ਉਸਨੂੰ ਭਰਮਾਵਾਂਗਾ!'
22ਯਹੋਵਾਹ ਨੇ ਫ਼ੁਰਮਾਇਆ, 'ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾੇਁਗਾ?' ਦੂਤ ਨੇ ਆਖਿਆ, 'ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।' ਤਾਂ ਯਹੋਵਾਹ ਨੇ ਫ਼ੁਰਮਾਇਆ, 'ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।"'
23ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸਨੇ ਕਿਹਾ, "ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮਂੂਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।"
24ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਬਪ੍ਪੜ ਮਾਰਿਆ ਅਤੇ ਕਿਹਾ, "ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?"
25ਮੀਕਾਯਾਹ ਨੇ ਆਖਿਆ, "ਹੁਣੇ ਜਦੋਂ ਬਿਪਦਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਁਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।"
26ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, "ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ।
27ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸਨੂੰ ਕੈਦ ਵਿੱਚ ਰੱਖੇ ਅਤੇ ਇਸਨੂੰ ਰੁਖ੍ਖੀ ਰੋਟੀ ਤੇ ਪਾਣੀ ਹੀ ਦੇਵੋ।"
28ਮੀਕਾਯਾਹ ਉੱਚੀ ਆਵਾਜ਼ 'ਚ ਬੋਲਿਆ, "ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।"
29ਤਦ ਅਹਾਬ ਪਾਤਸ਼ਾਹ ਅਤੇ ਯਹੋਸ਼ਾਫ਼ਾਟ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਲੜਨ ਲਈ ਗਏ। ਇਹ ਥਾਂ ਗਿਲਆਦ ਦੇ ਇਲਾਕੇ ਵਿੱਚ ਸੀ।
30ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।"
31ਅਰਾਮ ਦੇ ਰਾਜਾ ਨੇ ਆਪਣੇ ਰੱਥਾਂ ਦੇ 32 ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹਰ ਕਿਸੇ ਛੋਟੇ-ਵੱਡੇ ਨਾਲ ਨਾ ਲੜਨਾ। ਸਿਰਫ਼ ਉਸਨੂੰ ਹੀ ਜਾਨੋਁ ਮਾਰ ਮੁਕਾਉਣਾ ਹੈ।
32ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸਨੂੰ ਵਢ੍ਢਣ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਚੀਕਣਾ ਸ਼ੁਰੂ ਕੀਤਾ।
33ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸਨੂੰ ਨਾ ਮਾਰਿਆ।
34ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਬੀ ਨੂੰ ਕਿਹਾ, "ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਬੋਁ ਬਾਹਰ ਲੈ ਚੱਲ, ਸਾਨੂੰ ਇਥੋਂ ਦੂਰ ਚਲੇ ਜਾਣਾ ਚਾਹੀਦਾ ਹੈ।"
35ਉਸ ਦਿਨ ਲੜਾਈ ਵਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਮ੍ਹਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤਲ੍ਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।
36ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।
37ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸਨੂੰ ਉੱਥੇ ਦਫ਼ਨਾਇਆ ਗਿਆ।
38ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ 'ਚ ਇੱਕ ਪਾਣੀ ਦੇ ਤਲਾਅ 'ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।
39ਜਿਂਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸਦੇ ਇਹ ਕਾਰਨਾਮੇ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਬੀ ਦੰਦ ਦੇ ਘਰ ਜੋ ਉਸਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸਨੇ ਉਸਾਰੇ ਸਨ ਸਭ ਕੁਝ ਬਾਰੇ ਦਸ੍ਸਦੀ ਹੈ।
40ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।
41ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਬੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।
42ਉਹ ਉਦੋਂ 35 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਜ਼ੂਬਾਹ, ਜੋ ਕਿ ਸ਼ਿਲਹੀ ਦੀ ਧੀ ਸੀ।
43ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।
44ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ।
45ਉਹ ਬੜਾ ਬਹਾਦਰ ਸੀ ਅਤੇ ਉਸਨੇ ਕਈ ਲੜਾਈਆਂ ਲੜੀਆਂ। ਉਸਦੇ ਕਾਰਨਾਮੇ 'ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਮਿਲਦੇ ਹਨ।
46ਯਹੋਸ਼ਾਫ਼ਾਟ ਨੇ ਉਨ੍ਹਾਂ ਸਾਰੇ ਆਦਮੀ ਔਰਤਾਂ ਨੂੰ ਜਿਹੜੇ ਆਪਣੇ ਸ਼ਰੀਰ ਦਾ ਸਂਭੋਗੀ ਸੌਦਾ ਕਰਦੇ ਹਨ ਨੂੰ ਦੇਸੋਂ ਬਾਹਰ ਕੱਢ ਦਿੱਤਾ। ਇਹ ਲੋਕ ਉਸਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਸੋ ਉਨ੍ਹਾਂ ਨੂੰ ਪਾਤਸ਼ਾਹ ਨੇ ਦੇਸੋਂ ਬਾਹਰ ਕੱਢ ਦਿੱਤਾ।
47ਇਸ ਵਕਤ ਦੌਰਾਨ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਗਵਰਨਰ ਰਾਜ ਕਰ ਰਿਹਾ ਸੀ ਜੋ ਕਿ ਯਹੂਦਾਹ ਦੇ ਪਾਤਸ਼ਾਹ ਵੱਲੋਂ ਚੁਣਿਆ ਗਿਆ ਸੀ।
48ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।
49ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰਦ੍ਦ ਕੀਤਾ।
50ਯਹੋਸ਼ਾਫਾਟ ਦੀ ਮੌਤ ਤੋਂ ਬਾਅਦ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਉਸਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ, ਫ਼ਿਰ ਉਸਦਾ ਪੁੱਤਰ ਯਹੋਰਾਮ ਉਸਦੀ ਬਾਵੇ ਰਾਜ ਕਰਨ ਲੱਗਾ।
51ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ 17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ 2 ਸਾਲ ਰਾਜ ਕੀਤਾ।
52ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ।
53ਉਸ ਨੇ ਵੀ ਆਪਣੇ ਪਿਤਾ ਵਾਂਗ ਬਆਲ ਦੀ ਉਪਾਸਨਾ ਕੀਤੀ ਅਤੇ ਉਸ ਅੱਗੇ ਮੱਥਾ ਟੇਕਿਆ ਅਤੇ ਇਉਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ। ਯਹੋਵਾਹ ਵੀ ਉਸਤੇ ਉਵੇਂ ਕ੍ਰੋਧਿਤ ਹੋਇਆ ਜਿਵੇਂ ਉਸਦੇ ਪਿਤਾ ਤੇ ਇਸ ਤੋਂ ਪਹਿਲਾਂ ਹੋਇਆ ਸੀ।