Loading Bible Translation
First-time download in progress. This may take a few seconds…
Punjabi Bible Wordproject Bible
33 verses
1ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।
2ਉਸਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ।ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।
3ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ।ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।
4ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ।ਸਾਦੋਕ ਅਤੇ ਅਬਯਾਬਾਰ ਜਾਜਕ ਸਨ।
5ਨਾਬਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ। ਨਾਬਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।
6ਅਹੀਸ਼ਾਰ ਮਹਿਲ ਦਾ ਇੰਚਾਰਜ ਸੀ। ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।
7ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸਨੂੰ ਰਸਤ ਪੁੱਜਦਾ ਕਰਦੇ ਸਨ।
8ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ:ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ
9ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ੇਲੋਨ-ਬੈਤ-ਹਨਾਨ ਦੇ ਵਿੱਚ ਸੀ।
10ਬਨ-ਹਸਦ ਅਰੁਬੋਬ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ਼ ਸੀ।
11ਬਨ ਅਬੀਨਾਦਾਬ ਨਪੋਬ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਬ ਸੀ।
12ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਬਾਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾੇਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।
13ਬਨ-ਗ਼ਬਰ ਰਾਮੋਬ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨ੍ਨਸ਼ਹ ਦੇ ਪੁੱਤਰ ਯਾਈਰ ਦੇ ਪਿਂਡ ਜੋ ਗਿਲਆਦ ਵਿੱਚ ਸਨ ਉਸਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਗਲਾਂ ਵਾਲੇ ਸ਼ਹਿਰ ਉਸਦੇ ਸਨ।
14ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।
15ਅਹੀਮਆਸ ਨਫਤਾਲੀ ਵਿੱਚ ਸੀ ਅਤੇ ਉਸਨੇ ਸੁਲੇਮਾਨ ਦੀ ਧੀ ਬਾਸਮਬ ਨਾਲ ਵਿਆਹ ਕਰਵਾ ਲਿਆ।
16ਹੂਸ਼ਈ ਦਾ ਪੁੱਤਰ ਬਅਨਾ ਆਸ਼ੇਰ ਵਿੱਚ ਅਤੇ ਆਲੋਬ ਵਿੱਚ ਸੀ।
17ਪਾਰੂਆਹ ਦਾ ਪੁੱਤਰ ਯਹੋਸ਼ਾਫ਼ਟ ਯਿੱਸਾਕਾਰ ਵਿੱਚ ਗਵਰਨਰ ਸੀ।
18ਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ ਸੀ।
19ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇਕੱਲਾ ਗਵਰਨਰ ਸੀ।
20ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ���ੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।
21ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹਦ੍ਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘਲ੍ਲੇ ਉਸਦੇ ਜਿਉਂਦੇ ਜੀਅ ਉਸਦੇ ਆਦੇਸ਼ਾਂ ਦਾ ਪਾਲਣ ਕੀਤਾ।
22ਇੰਨਾ ਅੰਨ ਦਾ ਭਂਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ 'ਚ ਖਾਂਦੇ ਸਨ:225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁਕ੍ਕੜ ਆਦਿ।
24ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈਕੇ ਅਜ਼ਾਹ੍ਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ।
25ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹਂਜੀਰ ਹੇਠ, ਦਾਨ ਤੋਂ ਲੈਕੇ ਬੇਰਸ਼ਬਾ ਤੀਕ ਸ਼ਾਂਤੀ ਅਤੇ ਸੁਰਖਿਆ 'ਚ੍ਚ ਰਹਿੰਦਾ ਸੀ।
26ਸੁਲੇਮਾਨ ਕੋਲ 4000 ਰੱਥਾਂ ਦੇ ਘੋੜੇ ਰੱਖਣ ਲਈ ਤਬੇਲੇ ਸਨ, ਅਤੇ ਉਸਦੇ ਕੋਲ 12ਣ000 ਘੋੜ ਸਵਾਰ ਸੈਨਾ ਦੇ ਆਦਮੀ ਸਨ।
27ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸਦੇ ਲਂਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ।
28ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜਁੌ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਁਦੀ ਜਗ੍ਹਾ ਤੇ ਪਹੁੰਚਾਇਆ।
29ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸਕਦਾ ਸੀ।
30ਸੁਲੇਮਾਨ ਕੋਲ ਪੂਰਬ ਵਿਚਲੇ ਸਾਰੇ ਲੋਕਾਂ ਨਾਲੋਂ ਵਧੇਰੇ ਸਿਆਣਪ ਸੀ। ਉਹ ਮਿਸਰ ਵਿਚਲੇ ਸਾਰੇ ਸਿਆਣੇ ਲੋਕਾਂ ਨਾਲੋ ਵਧੇਰੇ ਸਿਆਣਾ ਸੀ।
31ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵਧ ਸਿਆਣਾ ਸੀ, ਉਹ ੇਬਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿਧ੍ਧ ਸੀ।
32ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3000 ਕਹਾਉਤਾਂ ਰਚੀਆਂ ਅਤੇ 1005 ਗੀਤਾਂ ਦੀ ਰਚਨਾ ਕੀਤੀ।
33ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਁਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।
34ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।