Loading Bible Translation
First-time download in progress. This may take a few seconds…
Punjabi Bible Wordproject Bible
18 verses
1ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।
2ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:
3"ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ 'ਚ ਘਿਰਿਆ ਰਿਹਾ। ਉਹ ਉਨੀਁ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸਦੇ ਪੈਰਾਂ ਹੇਠ ਨਾ ਕੀਤਾ।
4ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
5"ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, 'ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।' ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।
6ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜਾ ਓਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵਢ੍ਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।"
7ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਾ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, "ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਸ਼ੁਕਰਾਨਾ ਕਰਦਾ ਹਾਂ।"
8ਤੱਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨਿਹਾ ਭੇਜਿਆ ਅਤੇ ਆਖਿਆ, "ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਁਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।
9ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬਂਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਁ ਉੱਥੇ ਪਹੁੰਚਦਾ ਕਰ ਦੇਵਾਂਗਾ। ਉਬੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰਖਤ ਪ੍ਰਾਪਤ ਕਰ ਸਕੇਁ। ਬਦਲੇ 'ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਁਦੇ ਭੋਜਨ ਦੀ ਪੂਰਤੀ ਕਰੇਂਗਾ।"
10ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।
11ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12 ,000 ਗੈਲਣ ਸ਼ੁਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।
12ਯਹੋਵਾਹ ਨੇ ਸੁਲੇਮਾਨ ਨੂੰ ਬੁਧ੍ਧੀ ਦਿੱਤੀ ਜਿਵੇਂ ਉਸਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿਚਕਾਰ ਸਂਧੀ ਕੀਤੀ ਹੋਈ ਸੀ।
13ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30 ,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।
14ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦਁੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30 ,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10 ,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।
15ਸੁਲੇਮਾਨ ਨੇ 80 ,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70 ,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।
163 ,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।
17ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।
18ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲੇ।