Loading Bible Translation
First-time download in progress. This may take a few seconds…
Punjabi Bible Wordproject Bible
25 verses
1ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ।
2ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।
3ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ।
4ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ।
5ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟਹੋਣ ਵਾਲੀ ਹੈ ਬਚਾਏ ਰਹਿੰਦੇ ਹੋ।
6ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ।
7ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਜੋਗ ਨਿੱਕਲੇ।
8ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
9ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ।
10ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ।
11ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ।
12ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ !
13ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
14ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ।
15ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
16ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ।
17ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤ���ਤ ਕਰੋ।
18ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਸੀਂ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ।
19ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ।
20ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ।
21ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
22ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ।
23ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਰਾਹੀਂ ਜਿਹੜਾ ਜੀਉਂਦਾ ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ।
24ਕਿਉਂਕਿ-ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ।
25ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ।