Loading Bible Translation
First-time download in progress. This may take a few seconds…
Punjabi Bible Wordproject Bible
14 verses
1ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ ਮੈਂ ਜੋ ਉਨ੍ਹਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁਖਾਂ ਦਾ ਗਵਾਹ ਨਾਲੇ ਓਸ ਤੇਜ ਵਿੱਚ ਜੋ ਪਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ ਓਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ।
2ਭਈ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਇੱਛਿਆ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਸਗੋਂ ਮਨ ਦੀ ਚਾਹ ਨਾਲ।
3ਅਤੇ ਓਹਨਾਂ ਉੱਤੇ ਜਿਹੜੇ ਤੁਹਾਡੇ ਸਪੁਰਦ ਹਨ ਹੁਕਮ ਨਾ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ।
4ਤਾਂ ਜਿਸ ਵੇਲੇ ਸਰਦਾਰ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਉਹ ਮੁਕਟ ਮਿਲੇਗਾ ਜਿਹੜਾ ਕੁਮਲਾਉਂਦਾ ਨਹੀਂ।
5ਇਸੇ ਤਰਾਂ ਹੇ ਜੁਆਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸੱਭੇ ਇੱਕ ਦੂਏ ਦੀ ਟਹਿਲ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨ੍ਹੋਂ, ਇਸ ਲਈ ਜੋ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਨੂੰ ਕਿਰਪਾ ਬਖ਼ਸ਼ਦਾ ਹੈ।
6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ।
7ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ।
8ਸੁਚੇਤ ਹੋਵੋ, ਜਾਗਦੇ ਰਹੋ ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ !
9ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ।
10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆਂ ਕਰੇਗਾ।
11ਪਰਾਕ੍ਰਮ ਜੁੱਗੋ ਜੁੱਗ ਉਸੇ ਦਾ ਹੋਵੇ। ਆਮੀਨ।
12ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਮਾਤਬਰ ਭਾਈ ਹੈ ਥੋੜੇ ਵਿੱਚ ਲਿਖ ਕੇ ਉਪਦੇਸ਼ ਅਤੇ ਸਾਖੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹੋ ਹੈ। ਉਹ ਦੇ ਉੱਤੇ ਤੁਸੀਂ ਖਲੋਤੇ ਰਹੋ।
13ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤ੍ਰ ਮਰਕੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ।
14ਤੁਸੀਂ ਪ੍ਰੇਮ ਨਾਲ ਇੱਕ ਦੂਏ ਨੂੰ ਚੁੰਮ ਕੇ ਸੁਖ ਸਾਂਦ ਪੁੱਛੋ। ਤੁਹਾਨੂੰ ਸਭਨਾਂ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਹੁੰਦੀ ਰਹੇ।