Loading Bible Translation
First-time download in progress. This may take a few seconds…
Punjabi Bible Wordproject Bible
35 verses
1ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, "ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।
2ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਵਤੀਰਾ ਕੀਤਾ।
3ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੀਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਉਠ ਅਤੇ ਖੋਤੇ ਸਭ ਵਢ ਸੁੱਟ।"
4ਸ਼ਾਊਲ ਨੇ ਤਲਾਇਮ ਵਿੱਚ ਆਪਣੀ ਸੈਨਾ ਇਕਠੀ ਕੀਤੀ। ਉਥੇ 2,00,000 ਪੈਦਲ ਸਿਪਾਹੀ ਅਤੇ 10,000 ਹੋਰ ਆਦਮੀ ਸਨ। ਉਨ੍ਹਾਂ ਦਰਮਿਆਨ ਯਹੂਦਾਹ ਤੋਂ ਵੀ ਆਦਮੀ ਸਨ।
5ਤਦ ਸ਼ਾਊਲ ਅਮਾਲੇਕ ਦੇ ਇੱਕ ਸ਼ਹਿਰ ਪਹੁੰਚਕੇ ਵਾਦੀ ਵਿੱਚ ਉਡੀਕ ਕਰਨ ਲੱਗਾ।
6ਸ਼ਾਊਲ ਨੇ ਕੇਨੀਆਂ ਦੇ ਲੋਕਾਂ ਨੂੰ ਕਿਹਾ, "ਅਮਾਲੇਕ ਨੂੰ ਛੱਡਕੇ ਇਥੋਂ ਭੱਜ ਜਾਵੋ। ਤਦ ਮੈਂ ਤੁਹਾਨੂੰ ਅਮਾਲੇਕੀਆਂ ਦੇ ਨਾਲ ਨਸ਼ਟ ਨਹੀਂ ਕਰਾਂਗਾ। ਜਦੋਂ ਇਸਰਾਲੀ ਮਿਸਰ ਵਿੱਚੋਂ ਨਿਕਲਕੇ ਆਏ ਸਨ ਤਾਂ ਤੁਸੀਂ ਉਨ੍ਹਾਂ ਉੱਪਰ ਕਿਰਪਾ ਵਿਖਾਈ ਸੀ।" ਇਸ ਲਈ ਕੇਨੀਆਂ ਦੇ ਲੋਕ ਅਮਾਲੇਕ ਨੂੰ ਛੱਡਕੇ ਚਲੇ ਗਏ।
7ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸਨੇ ਹਵੀਲਾਹ ਤੋਂ ਲੈਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ।
8ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ।
9ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਹੋਰ ਚੰਗੀਆਂ ਵਸਤਾਂ ਨੂੰ ਖਤਮ ਕਰਨਾ ਚੰਗਾ ਨਾ ਸਮਝਿਆ, ਸੋ ਉਨ੍ਹਾਂ ਨੇ ਅਗਾਗ ਨੂੰ ਅਤੇ ਮੋਟੀਆਂ-ਮੋਟੀਆਂ ਗਊਆਂ ਵਧੀਆਂ ਭੇਡਾਂ ਅਤੇ ਮੇਮਨਿਆਂ ਨੂੰ ਨਾ ਮਾਰਿਆ। ਉਨ੍ਹਾਂ ਨੇ ਹਰ ਰੱਖਣ ਯੋਗ ਚੀਜ਼ ਨੂੰ ਰੱਖ ਲਿਆ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦੇ। ਉਨ੍ਹਾਂ ਨੇ ਸਿਰਫ਼ ਖਤਮ ਕਰਨ ਯੋਗ ਚੀਜ਼ਾਂ ਨੂੰ ਹੀ ਖਤਮ ਕੀਤਾ।
10ਤਦ ਸਮੂਏਲ ਨੂੰ ਯਹੋਵਾਹ ਵੱਲੋਂ ਬਚਨ ਸੁਨਣ ਦਾ ਹੁਕਮ ਹੋਇਆ।
11ਯਹੋਵਾਹ ਨੇ ਕਿਹਾ, "ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।" ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
12ਸਮੂਏਲ ਅਗਲੀ ਸਵੇਰ ਜਲਦੀ-ਜਲਦੀ ਉਠਿਆ ਅਤੇ ਸ਼ਾਊਲ ਨੂੰ ਮਿਲਣ ਲਈ ਗਿਆ। ਪਰ ਲੋਕਾਂ ਨੇ ਸਮੂਏਲ ਨੂੰ ਕਹਿ ਦਿੱਤਾ ਕਿ, "ਸ਼ਾਊਲ ਕਰਮਲ ਨੂੰ ਗਿਆ ਹੈ ਜੋ ਯਹੂਦਾਹ ਵਿੱਚ ਹੈ। ਸ਼ਾਊਲ ਆਪਣੇ ਸਂਮਾ�� ਲਈ ਉਥੇ ਯਾਦਗਾਰੀ ਪੱਥਰ ਰਖਵਾਉਣ ਲਈ ਗਿਆ। ਉਹ ਕਈ ਜਗ਼੍ਹਾ ਉੱਤੇ ਘੁੰਮਦਾ ਗਿਆ ਅਤੇ ਅਖੀਰ ਵਿੱਚ ਗਿਲਗਾਲ ਵੱਲ ਚਲਾ ਗਿਆ।"ਤਾਂ ਸਮੂਏਲ ਅਖੀਰ ਉਥੇ ਗਿਆ ਜਿਥੇ ਸ਼ਾਊਲ ਉਸ ਵਕਤ ਸੀ। ਸ਼ਾਊਲ ਨੇ ਅਮਾਲੇਕ ਵਿੱਚੋਂ ਜੋ ਕੁਝ ਲਿਆਂਦਾ ਸੀ ਉਸਦਾ ਅਜੇ ਇੱਕ ਹਿੱਸਾ ਹੀ ਚੁੱਕੇ ਭੇਂਟ ਕੀਤਾ ਸੀ, ਉਹ ਯਹੋਵਾਹ ਅੱਗੇ ਹੋਮ ਦੀ ਭੇਟ ਚੜਾ ਰਿਹਾ ਸੀ ਕਿ,
13ਸਮੂਏਲ ਸ਼ਾਊਲ ਕੋਲ ਪਹੁੰਚ ਗਿਆ ਅਤੇ ਸ਼ਾਊਲ ਨੇ ਉਸਨੂੰ ਸੁਖ-ਸਾਂਦ ਪੁਛੀ। ਸ਼ਾਊਲ ਨੇ ਕਿਹਾ, "ਯਹੋਵਾਹ ਤੇਰੇ ਉੱਤੇ ਕਿਰਪਾ ਕਰੇ। ਮੈਂ ਯਹੋਵਾਹ ਦੇ ਹੁਕਮ ਦੀ ਪਾਲਣਾ ਕੀਤੀ ਹੈ।"
14ਪਰ ਸਮੂਏਲ ਨੇ ਕਿਹਾ, "ਅਤੇ ਫ਼ਿਰ ਉਹ ਕੀ ਹੈ ਜੋ ਮੈਂ ਸੁਣਿਆ ਹੈ? ਤਾਂ ਫ਼ਿਰ ਭੇਡਾਂ ਦੀ ਮੈਂ-ਮੈਂ ਅਤੇ ਪਸ਼ੂਆਂ ਦਾ ਅੜਾਉਣਾ ਕੀ ਹੈ ਜੋ ਮੈਂ ਸੁਣ ਰਿਹਾ ਹਾਂ?"
15ਸ਼ਾਊਲ ਨੇ ਕਿਹਾ, "ਸਿਪਾਹੀ ਉਨ੍ਹਾਂ ਨੂੰ ਅਮਾਲੇਕ ਤੋਂ ਫ਼ੜਕੇ ਲਿਆਏ ਸਨ। ਸਿਪਾਹੀਆਂ ਨੇ ਵਧਿਆਂ ਭੇਡਾਂ ਅਤੇ ਪਸ਼ੂ ਹੋਮ ਦੀਆਂ ਬਲੀਆਂ ਲਈ ਰੱਖ ਲਈ ਤਾਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਭੇਟ ਕਰ ਸਕਣ। ਪਰ ਅਸੀਂ ਬਾਕੀ ਸਭ ਕੁਝ ਨਸ਼ਟ ਕਰ ਦਿੱਤਾ।"
16ਸਮੂਏਲ ਨੇ ਸ਼ਾਊਲ ਨੂੰ ਆਖਿਆ, "ਰੁਕ ਜਾ! ਹੁਣ ਮੈਨੂੰ ਆਖ ਲੈਣ ਦੇ ਕਿ ਮੈਨੂੰ ਕਲ੍ਹ੍ਹ ਰਾਤ ਯਹੋਵਾਹ ਨੇ ਕੀ ਆਖਿਆ ਹੈ।" ਸ਼ਾਊਲ ਨੇ ਕਿਹਾ, "ਠੀਕ ਹੈ! ਪਹਿਲਾਂ ਦੱਸ ਕਿ ਉਸਨੇ ਤੈਨੂੰ ਕੀ ਕਿਹਾ।"
17ਸਮੂਏਲ ਨੇ ਕਿਹਾ, "ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ।
18ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, 'ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।'
19ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਦਲੀ ਕਿਉਂ ਕੀਤੀ, ਜਿਸਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।"
20ਸ਼ਾਊਲ ਨੇ ਕਿਹਾ, "ਪਰ ਮੈਂ ਤਾਂ ਯਹੋਵਾਹ ਦਾ ਹੁਕਮ ਮੰਨਿਆ ਹੈ। ਮੈਂ ਤਾਂ ਉਥੇ-ਉਥੇ ਗਿਆ ਹਾਂ ਜਿਥੇ ਯਹੋਵਾਹ ਨੇ ਮੈਨੂੰ ਭੇਜਿਆ। ਮੈਂ ਸਾਰੇ ਅਮਾਲੇਕੀਆਂ ਨੂੰ ਖਤਮ ਕੀਤਾ। ਮੈਂ ਸਿਰਫ਼ ਇੱਕ ਆਦਮੀ ਅਗਾਗ ਜੋ ਕਿ ਉਨ੍ਹਾਂ ਦਾ ਪਾਤਸ਼ਾਹ ਸੀ, ਉਸਨੂੰ ਵਾਪਸ ਜਿਉਂਦਾ ਲਿਆਇਆ ਹਾਂ।
21ਸਿਪਾਹੀ ਲੁੱਟ ਦੇ ਵਿੱਚੋਂ ਭੇਡਾਂ ਅਤੇ ਚੰਗੇ ਪਸ਼ੂ ਜੋ ਚੰਗੀਆਂ ਚੀਜ਼ਾਂ ਸਨ ਉਨ੍ਹਾਂ ਨੂੰ ਲਿਆਏ ਹਨ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਗਿਲਗਾਲ ਵਿੱਚ ਚੜਾਉਣ ਲਈ ਲਿਆਏ ਹਨ।"
22ਪਰ ਸਮੂਏਲ ਨੇ ਆਖਿਆ, "ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜਾਉਣ ਨਾਲੋਂ ਕਿਤੇ ਵਧ ਚੰਗਾ ਹੈ।
23ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।"
24ਤਦ ਸ਼ਾਊਲ ਨੇ ਸਮੂਏਲ ਨੂੰ ਕਿਹਾ, "ਮੈਂ ਪਾਪੀ ਹਾਂ ਕਿਉਂ ਜੁ ਮੈਂ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਮੋੜ ਦਿੱਤਾ। ਮੈਂ ਲੋਕਾਂ ਕੋਲੋਂ ਡਰਕੇ ਉਹ ਕੁਝ ਕੀਤਾ ਜੋ ਉਨ੍ਹਾਂ ਨੇ ਕਿਹਾ।
25ਹੁਣ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮਿੰਨਤ ਕਰਦਾ ਹਾਂ ਮੈਨੂੰ ਇਸ ਪਾਪ ਲਈ ਖਿਮਾ ਕਰ। ਤੂੰ ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਦੀ ਉਪਾਸਨਾ ਕਰਾਂ।"
26ਪਰ ਸਮੂਏਲ ਨੇ ਸ਼ਾਊਲ ਨੂੰ ਕਿਹਾ, "ਹੁਣ ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਇਨਕਾਰ ਕੀਤਾ ਹੁਣ ਯਹੋਵਾਹ ਤੈਨੂੰ ਇਸਰਾਏਲ ਦਾ ਪਾਤਸ਼ਾਹ ਬਨਾਉਣ ਤੋਂ ਇਨਕਾਰੀ ਹੈ।
27ਜਦੋਂ ਸਮੂਏਲ ਜਾਣ ਲਈ ਵਾਪਸ ਮੁੜਿਆ, ਸ਼ਾਊਲ ਨੇ ਸਮੂਏਲ ਦਾ ਚੋਗਾ ਫ਼ੜ ਲਿਆ। ਅਤੇ ਉਹ ਪਾਟ ਗਿਆ।
28ਸਮੂਏਲ ਨੇ ਸ਼ਾਊਲ ਨੂੰ ਕਿਹਾ, "ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
29ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।"
30ਸ਼ਾਊਲ ਨੇ ਜਵਾਬ 'ਚ ਕਿਹਾ, "ਠੀਕ ਹੈ! ਮੈਂ ਪਾਪ ਕੀਤੇ! ਪਰ ਕਿਰਪਾ ਕਰਕੇ ਤੂੰ ਮੇਰੇ ਕੋਲ ਪਰਤ ਆ ਅਤੇ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ। ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਾਂ।"
31ਸਮੂਏਲ ਸ਼ਾਊਲ ਦੇ ਨਾਲ ਤੁਰ ਪਿਆ ਅਤੇ ਸ਼ਾਊਲ ਨੇ ਯਹੋਵਾਹ ਦੀ ਉਪਾਸਨਾ ਕੀਤੀ।
32ਸਮੂਏਲ ਨੇ ਕਿਹਾ, "ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਇੱਥੇ ਮੇਰੇ ਕੋਲ ਲੈ ਆਉ।" ਅਗਾਗ ਸਮੂਏਲ ਕੋਲ ਆਇਆ। ਉਸਨੂੰ ਜ਼ੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ। ਅਗਾਗ ਨੇ ਸੋਚਿਆ, "ਹੁਣ ਤੱਕ ਜ਼ਰੂਰ ਮੌਤ ਦੀ ਕੁੜੱਤਣ ਲੰਗ ਗਈ ਹੋਵੇਗੀ।
33ਪਰ ਸਮੂਏਲ ਨੇ ਅਗਾਗ ਨੂੰ ਆਖਿਆ, "ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਈ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।" ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।
34ਤਦ ਸਮੂਏਲ ਉਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।
35ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।