Loading Bible Translation
First-time download in progress. This may take a few seconds…
Punjabi Bible Wordproject Bible
15 verses
1ਤਦ ਦਾਊਦ ਚਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ 'ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ।ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸਨੇ ਡਰਦਿਆਂ ਦਾਊਦ ਕੋਲੋਂ ਪੁਛਿਆ, "ਤੂੰ ਇਕੱਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?"
2ਦਾਊਦ ਨੇ ਅਹੀਮਲਕ ਨੂੰ ਕਿਹਾ, "ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸਨੇ ਮੈਨੂੰ ਕਿਹਾ ਹੈ, 'ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।' ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿਥੇ ਮਿਲਣਾ ਹੈ।
3ਹੁਣ ਤੇਰੇ ਕੋਲ ਖਾਣ ਨੂੰ ਕੀ ਹੈ? ਮੈਨੂੰ ਪੰਜ ਰੋਟੀਆਂ ਜਾਂ ਕੁਝ ਵੀ ਤੇਰੇ ਕੋਲ ਹੈ, ਮੈਨੂੰ ਖਾਣ ਲਈ ਦੇ।"
4ਜਾਜਕ ਨੇ ਦਾਊਦ ਨੂੰ ਕਿਹਾ, "ਮੇਰੇ ਕੋਲ ਇੱਥੇ ਕੋਈ ਆਮ ਰੋਟੀ ਨਹੀਂ ਹੈ, ਪਰ ਮੇਰੇ ਕੋਲ ਇੱਥੇ ਕੁਝ ਪਵਿੱਤਰ ਰੋਟੀਆਂ ਹਨ। ਤੇਰੇ ਬੰਦੇ ਇਹ ਰੋਟੀਆਂ ਖਾ ਸਕਦੇ ਹਨ ਜੇਕਰ ਉਨ੍ਹਾਂ ਕਿਸੇ ਔਰਤ ਨਾਲ ਸੰਭੋਗ ਨਹੀਂ ਕੀਤਾ।"
5ਦਾਊਦ ਨੇ ਜਾਜਕ ਨੂੰ ਕਿਹਾ, "ਸਾਡੇ ਨਾਲ ਕੋਈ ਇਸਤਰੀ ਨਹੀਂ ਹੈ। ਭਾਵੇਂ ਅਸੀਂ ਲੜਾਈ ਲੜਨ ਲਈ ਜਾਈਏ ਅਤੇ ਭਾਵੇਂ ਕਿਸੇ ਆਮ ਕੰਮ ਲਈ ਪਰ ਮੇਰੇ ਆਦਮੀ ਹਰ ਵਾਰ ਬਾਹਰ ਜਾਣ ਤੋਂ ਪਹਿਲਾਂ ਆਪਣਾ ਸ਼ਰੀਰ ਪਵਿੱਤਰ ਰਖਦੇ ਹਨ ਅਤੇ ਅੱਜ ਲਈ ਤਾਂ ਇਹ ਗੱਲ ਬਿਲਕੁਲ ਹੀ ਸੱਚ ਹੈ ਜਦ ਕਿ ਅੱਜ ਦਾ ਸਾਡਾ ਕਾਰਜ ਹੀ ਬੜਾ ਵਿਸ਼ੇਸ਼ ਹੈ।"
6ਉਥੇ ਪਵਿੱਤਰ ਰੋਟੀਆਂ ਤੋਂ ਸਿਵਾਏ ਕੁਝ ਹੋਰ ਸੀ ਹੀ ਨਹੀਂ, ਇਸ ਲਈ ਜਾਜਕ ਨੇ ਉਹ ਰੋਟੀਆਂ ਦਾਊਦ ਨੂੰ ਦੇ ਦਿੱਤੀਆਂ। ਇਹ ਉਹ ਰੋਟੀ ਸੀ ਜਿਹੜੀ ਜਾਜਕ ਯਹੋਵਾਹ ਦੇ ਅੱਗੇ ਭੋਗ ਲਗਾਉਣ ਲਈ ਖਾਣਾ ਖਾਣ ਤੋਂ ਪਹਿਲਾਂ ਤੋਂ ਪਹਿਲਾਂ ਰਖਦਾ ਹੈ। ਹਰ ਰੋਜ਼ ਉਹ ਪੁਰਾਣੀ ਰੋਟੀ ਉਥੋਂ ਚੁੱਕੇ ਨਵੀਂ ਤਾਜ਼ੀ ਰੋਟੀ ਉਥੇ ਮੇਜ਼ ਉੱਤੇ ਯਹੋਵਾਹ ਅੱਗੇ ਰਖਦੇ ਹਨ।
7ਉਸ ਦਿਨ ਸ਼ਾਊਲ ਦੇ ਸਿਪਾਹਿਆਂ ਵਿੱਚੋਂ ਇਕ ਉਥੇ ਹੀ ਸੀ। ਉਸਦਾ ਨਾਮ ਅਦੋਮੀ ਦੋਏਗ ਸੀ। ਦੋਏਗ ਸ਼ਾਊਦ ਦੇ ਅਯਾਲੀਆਂ ਦਾ ਆਗੂ ਸੀ, ਉਸਨੂੰ ਉਥੇ ਯਹੋਵਾਹ ਦੇ ਅੱਗੇ ਰੱਖਿਆ ਗਿਆ ਸੀ।
8ਦਾਊਦ ਨੇ ਅਹੀਮਲਕ ਨੂੰ ਪੁਛਿਆ, "ਕੀ ਤੇਰੇ ਕੋਲ ਇੱਥੇ ਨੇਜਾ ਜਾਂ ਤਲਵਾਰ ਹੈ? ਮੈਨੂੰ ਜਲਦੀ ਵਿੱਚ ਤੁਰਨਾ ਪਿਆ ਕਿਉਂਕਿ ਪਾਤਸ਼ਾਹ ਦਾ ਕੰਮ ਬਹੁਤ ਜਲਦੀ ਦਾ ਸੀ ਅਤੇ ਜਲਦੀ ਵਿੱਚ ਮੈਂ ਆਪਣੇ ਨਾਲ ਆਪਣੀ ਤਲਵਾਰ ਜਾਂ ਹੋਰ ਕੋਈ ਹਥਿਆਰ ਨਹੀਂ ਲੈਕੇ ਆਇਆ।"
9ਜਾਜਕ ਨੇ ਕਿਹਾ, "ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈਕੇ ਏਲਾਹ ਦੀ ਵਾਦੀ ਵਿੱਚ ਉਸਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸਕਦਾ ਹੈ।"ਦਾਊਦ ਨੇ ਕਿਹਾ, "ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।"
10ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।
11ਆਕੀਸ਼ ਦੇ ਅਫ਼ਸਰਾਂ ਨੂੰ ਇਹ ਚੰਗਾ ਨਾ ਲੱਗਾ। ਉਨ੍ਹਾਂ ਕਿਹਾ, "ਇਹ ਦਾਊਦ ਹੈ। ਇਸਰਾਏਲ ਦਾ ਪਾਤਸ਼ਾਹ, ���ਹ ਉਹੀ ਹੈ ਜਿਸਦਾ ਇਸਰਾਏਲੀ ਪ੍ਰਸ਼ਂਸਾ 'ਚ ਗੁਨਗਾਣ ਕਰਦੇ ਹਨ। ਅਤੇ ਉਹ, ਇਸਦੇ ਲਈ ਨੱਚਦੇ ਅਤੇ ਇਹ ਗੀਤ ਗਾਉਂਦੇ ਹਨ:"ਸ਼ਾਊਲ ਨੇ ਹਜ਼ਾਰਾ ਵੈਰੀ ਮਾਰੇ ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।"
12ਦਾਊਦ ਨੇ ਉਨ੍ਹਾਂ ਦੀ ਗੱਲ ਵੱਲ ਖਾਸ ਧਿਆਨ ਦੇਕੇ ਸੁਣਿਆ ਕਿ ਉਹ ਕੀ ਕਹਿ ਰਹੇ ਹਨ। ਤਦ ਉਹ ਗਥ ਦੇ ਰਾਜੇ ਆਕੀਸ਼ ਕੋਲੋਂ ਬਹੁਤ ਡਰਿਆ।
13ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸਦੇ ਅਫ਼ਸਰਾਂ ਸਾਮ੍ਹਣੇ ਝਲ੍ਲੇ ਹੋਣ ਦਾ ਦਿਖਾਵਾ ਕੀਤਾ। ਉਸਨੇ ਦਰਵਾਜ਼ਿਆਂ ਉੱਤੇ ਥੁਕਿਆ ਅਤੇ ਆਪਣਾ ਥੁਕ੍ਕ ਆਪਣੀ ਦਾਢ਼ੀ ਉੱਤੇ ਡਿੱਗਣ ਦਿੱਤਾ।
14ਆਕੀਸ਼ ਨੇ ਆਪਣੇ ਅਫ਼ਸਰਾਂ ਨੂੰ ਕਿਹਾ, "ਇਸ ਆਦਮੀ ਵੱਲ ਵੇਖੋ। ਇਹ ਪਾਗਲ ਹੈ। ਇਸਨੂੰ ਭਲਾ ਤੁਸੀਂ ਮੇਰੇ ਕੋਲ ਕਿਉਂ ਲਿਆਏ ਹੋ?
15ਮੇਰੇ ਕੋਲ ਅੱਗੇ ਹੀ ਕਮਲੇ ਮਨੁਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਮ੍ਹਣੇ ਲਿਆਵੋ ਜੋ ਮੇਰੇ ਸਾਮ੍ਹਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।"