Loading Bible Translation
First-time download in progress. This may take a few seconds…
Punjabi Bible Wordproject Bible
21 verses
1ਸਮੂਏਲ ਏਲੀ ਦੇ ਅਧੀਨ ਯਹੋਵਾਹ ਦੀ ਸੇਵਾ ਕਰਦਾ ਰਿਹਾ। ਉਨ੍ਹਾਂ ਦਿਨਾਂ ਵਿੱਚ, ਯਹੋਵਾਹ ਲੋਕਾਂ ਨਾਲ ਅਕਸਰ ਸਿਧਾ ਨਹੀਂ ਬੋਲਦਾ ਸੀ, ਅਤੇ ਬਹੁਤ ਹੀ ਘੱਟ ਦਰਸ਼ਨ ਹੁੰਦੇ ਸਨ।
2ਏਲੀ ਦੀ ਨਜ਼ਰ ਇੰਨੀ ਕਮਜ਼ੋਰ ਹੋ ਚੁੱਕੀ ਸੀ ਕਿ ਉਸਨੂੰ ਤਕਰੀਬਨ ਦਿਸਣਾ ਬੰਦ ਹੋ ਗਿਆ ਸੀ। ਇੱਕ ਰਾਤ ਉਹ ਮੰਜੇ ਉੱਤੇ ਲੰਮਾ ਪਿਆ ਅਤੇ
3ਸਮੂਏਲ ਯਹੋਵਾਹ ਦੇ ਪਵਿੱਤਰ ਭਵਨ ਵਿੱਚ ਲੰਮਾ ਪਿਆ ਸੀ। ਯਹੋਵਾਹ ਦਾ ਪਵਿੱਤਰ ਸੰਦੂਕ ਉਸੇ ਪਵਿੱਤਰ ਘਰ ਵਿੱਚ ਸੀ। ਯਹੋਵਾਹ ਦਾ ਦੀਵਾ ਅਜੇ ਬਲ ਰਿਹਾ ਸੀ।
4ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਤਾਂ ਸਮੂਏਲ ਨੇ ਕਿਹਾ, "ਮੈਂ ਇੱਥੇ ਹਾਂ।"
5ਸਮੂਏਲ ਨੇ ਸੋਚਿਆ ਕਿ ਉਸਨੂੰ ਏਲੀ ਬੁਲਾ ਰਿਹਾ ਹੈ, ਇਸ ਲਈ ਉਹ ਏਲੀ ਵੱਲ ਭੱਜਦਾ ਗਿਆ ਅਤੇ ਜਾਕੇ ਏਲੀ ਨੂੰ ਕਿਹਾ, "ਮੈਂ ਇੱਥੇ ਹਾਂ। ਕੀ ਤੂੰ ਮੈਨੂੰ ਬੁਲਾਇਆ ਹੈ?"ਪਰ ਏਲੀ ਨੇ ਕਿਹਾ, "ਮੈਂ ਤੈਨੂੰ ਨਹੀਂ ਬੁਲਾਇਆ। ਤੂੰ ਜਾਕੇ ਸੌਂ ਜਾ।"ਸਮੂਏਲ ਆਪਣੇ ਬਿਸਤਰੇ ਉੱਤੇ ਵਾਪਸ ਚਲਾ ਗਿਆ।
6ਯਹੋਵਾਹ ਨੇ ਫ਼ਿਰ ਬੁਲਾਇਆ "ਸਮੂਏਲ!" ਸਮੂਏਲ ਫ਼ਿਰ ਏਲੀ ਵੱਲ ਦੌੜਦਾ ਗਿਆ ਅਤੇ ਆਖਿਆ, "ਤੁਸੀਂ ਮੈਨੂੰ ਬੁਲਾਇਆ, ਮੈਂ ਹਾਜ਼ਿਰ ਹਾਂ।"ਏਲੀ ਨੇ ਕਿਹਾ, "ਮੈਂ ਤੈਨੂੰ ਨਹੀਂ ਬੁਲਾਇਆ। ਜਾ ਆਪਣੇ ਮੰਜੇ ਉੱਤੇ ਵਾਪਸ ਜਾ।"
7ਸਮੂਏਲ ਅਜੇ ਤੱਕ ਯਹੋਵਾਹ ਨੂੰ ਨਹੀਂ ਜਾਣਦਾ ਸੀ ਉਸਨੇ ਹਾਲੇ ਤੱਕ ਸਿਧਾ ਯਹੋਵਾਹ ਤੋਂ ਸ਼ਬਦ ਪ੍ਰਾਪਤ ਨਹੀਂ ਕੀਤਾ ਸੀ।
8ਯਹੋਵਾਹ ਨੇ ਸਮੂਏਲ ਨੂੰ ਤੀਜੀ ਵਾਰ ਬੁਲਾਇਆ। ਸਮੂਏਲ ਫ਼ਿਰ ਉਠਿਆ ਅਤੇ ਏਲੀ ਵੱਲ ਗਿਆ ਅਤੇ ਕਿਹਾ, "ਮੈਂ ਹਾਜ਼ਰ ਹਾਂ, ਤੁਸੀਂ ਮੈਨੂੰ ਬੁਲਾਇਆ ਹੈ।"ਤਦ ਏਲੀ ਸਮਝ ਗਿਆ ਕਿ ਯਹੋਵਾਹ ਹੀ ਇਸ ਲੜਕੇ ਨੂੰ ਬੁਲਾ ਰਿਹਾ ਹੈ।
9ਏਲੀ ਨੇ ਸਮੂਏਲ ਨੂੰ ਕਿਹਾ, "ਜਾ, ਆਪਣੇ ਮੰਜੇ ਉੱਤੇ ਜਾ ਜੇਕਰ ਉਹ ਤੈਨੂੰ ਫ਼ਿਰ ਬੁਲਾਵੇ ਤਾਂ ਆਖੀ, 'ਹੇ ਯਹੋਵਾਹ! ਫ਼ਰਮਾਉ, ਤੇਰਾ ਦਾਸ ਸੁਣਦਾ ਹੈ।"'ਤਾਂ ਸਮੂਏਲ ਮੰਜੇ ਉੱਤੇ ਪੈ ਗਿਆ।
10ਯਹੋਵਾਹ ਆਇਆ ਅਤੇ ਉਸ ਕੋਲ ਆਕੇ ਖੜਾ ਹੋ ਗਿਆ ਅਤੇ ਜਿਵੇਂ ਉਸਨੇ ਪਹਿਲਾਂ ਉਸਨੂੰ ਬੁਲਾਇਆ ਸੀ ਉਵੇਂ ਹੀ ਫ਼ਿਰ ਕਿਹਾ, "ਸਮੂਏਲ, ਸਮੂਏਲ!"ਸਮੂਏਲ ਨੇ ਆਖਿਆ, "ਫ਼ਰਮਾਉ! ਮੈਂ ਤੁਹਾਡਾ ਦਾਸ ਸੁਣ ਰਿਹਾ ਹਾਂ।"
11ਯਹੋਵਾਹ ਨੇ ਸਮੂਏਲ ਨੂੰ ਕਿਹਾ, "ਮੈਂ ਬਹੁਤ ਜਲਦੀ ਹੀ ਇਸਰਾਏਲ ਵਿੱਚ ਕੁਝ ਕਰਨ ਵਾਲਾ ਹਾਂ ਜੋ ਕੋਈ ਵੀ ਇਹ ਸੁਣੇਗਾ ਚਕਿਤ ਹੋ ਜਾਏਗਾ।
12ਜਿਸ ਦਿਨ ਮੈਂ ਏਲੀ ਦੇ ਪਰਿਵਾਰ ਦਾ ਨਿਆਂ ਕਰਾਂਗਾ, ਮੈਂ ਪੂਰੀ ਤਰ੍ਹਾਂ ਉਸਦੇ ਪਰਿਵਾਰ ਨੂੰ ਸਜ਼ਾ ਦੇਵਾਂਗਾ। ਮੈਂ ਉਸਦੇ ਪਰਿਵਾਰ ਦੇ ਖਿਲਾਫ਼ ਬੋਲਿਆ ਸਭ ਕੁਝ ਪੂਰਾ ਕਰਾਂਗਾ - ਸ਼ੁਰੂਆਤ ਤੋਂ ਲੈਕੇ ਅੰਤ ਤੀਕ।
13ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸਕਿਆ।
14ਇਸੇ ਲਈ ਮੈਂ ਸਹੁੰ ਖਾਧੀ ਕਿ ਬਲੀਆਂ ਅਤੇ ਅਨਾਜ਼ ਦੀਆਂ ਭੇਟਾਂ ਏਲੀ ਦੇ ਪਰਿਵਾਰ ਦੇ ਲੋਕਾਂ ਦੇ ਪਾਪ ਕਦੇ ਵੀ ਨਹੀਂ ਹਟਾ ਸਕਣਗੀਆਂ।"
15ਸਵੇਰ ਹੋਣ ਤੀਕ ਸਮੂਏਲ ਬਿਸਤਰ ਉੱਤੇ ਲੇਟਿਆ ਰਿਹਾ। ਉਹ ਸਵੇਰ-��ਾਰ ਉਠਿਆ ਅਤੇ ਪਰਮੇਸ਼ੁਰ ਦੇ ਘਰ ਦੇ ਸਾਰੇ ਦਰਵਾਜ਼ੇ ਖੋਲੇ। ਸਮੂਏਲ ਇਸ ਦਰਸ਼ਨ ਬਾਰੇ ਏਲੀ ਨੂੰ ਦਸ੍ਸਦਿਆਂ ਡਰਦਾ ਸੀ।
16ਪਰ ਏਲੀ ਨੇ ਸਮੂਏਲ ਨੂੰ ਕਿਹਾ, "ਸਮੂਏਲ, ਮੇਰੇ ਪੁੱਤਰ!"ਸਮੂਏਲ ਨੇ ਆਖਿਆ, "ਹਾਂ, ਸੁਆਮੀ!"
17ਏਲੀ ਨੇ ਪੁਛਿਆ, "ਯਹੋਵਾਹ ਨੇ ਤੈਨੂੰ ਕੀ ਆਖਿਆ ਹੈ? ਮੇਰੇ ਤੋਂ ਕੁਝ ਨਾ ਲੁਕੋ। ਜੇ ਤੂੰ ਉਹ ਜੋ ਪਰਮੇਸ਼ੁਰ ਤੇਰੇ ਨਾਲ ਬੋਲਿਆ ਮੈਥੋਂ ਛੁਪਾਵੇਂ, ਪਰਮੇਸ਼ੁਰ ਤੈਨੂੰ ਕੜੀ ਸਜ਼ਾ ਦੇਵੇ।"
18ਤਾਂ ਸਮੂਏਲ ਨੇ ਏਲੀ ਨੂੰ ਸਭ ਕੁਝ ਦੱਸ ਦਿੱਤਾ। ਸਮੂਏਲ ਨੇ ਏਲੀ ਤੋਂ ਕੁਝ ਨਾ ਲੁਕੋਇਆ।ਏਲੀ ਨੇ ਕਿਹਾ, "ਉਹ ਯਹੋਵਾਹ ਹੈ, ਉਹ ਜੋ ਚਾਹੇ ਕਰ ਸਕਦਾ ਹੈ, ਉਸਨੂੰ ਇਹ ਹੱਕ ਹੈ।"
19ਜਦੋਂ ਸਮੂਏਲ ਵੱਡਾ ਹੋ ਰਿਹਾ ਸੀ ਤਾਂ ਯਹੋਵਾਹ ਉਸਦੇ ਨਾਲ ਸੀ। ਯਹੋਵਾਹ ਨੇ ਸਮੂਏਲ ਦੇ ਕਿਸੇ ਵਾਕ ਨੂੰ ਝੂਠਾ ਨਾ ਹੋਣ ਦਿੱਤਾ।
20ਫ਼ਿਰ ਦਾਨ ਤੋਂ ਲੈਕੇ ਬਏਰਸ਼ਬਾ ਤੀਕ ਸਾਰਾ ਇਸਰਾਏਲ ਜਾਣ ਗਿਆ ਕਿ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਹੈ।
21ਅਤੇ ਯਹੋਵਾਹ ਸ਼ੀਲੋਹ ਵਿੱਚ ਸਮੂਏਲ ਨੂੰ ਅਕਸਰ ਪਰਗਟ ਹੁੰਦਾ ਰਿਹਾ। ਕਿਉਂਕਿ ਯਹੋਵਾਹ ਨੇ ਆਪਣੇ-ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।