Loading Bible Translation
First-time download in progress. This may take a few seconds…
Punjabi Bible Wordproject Bible
13 verses
1ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ।ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁਟਿਆ।
3ਸ਼੍ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿਂਨ੍ਹਕੇ ਘਾਇਲ ਹੋ ਗਿਆ।
4ਸ਼ਾਊਲ ਨੇ ਆਪਣੇ ਸੇਵਕ ਜਿਸਨ ਉਸਦੇ ਸ਼ਸਤਰ ਚੁੱਕੇ ਹੋਏ ਸਨ ਉਸਨੂੰ ਆਖਿਆ, "ਆਪਣੀ ਤਲਵਾਰ ਕਢ ਮੈਨੂੰ ਵਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।" ਪਰ ਸ਼ਾਊਲ ਦਾ ਸਹਾਇਕ ਇਸ ਕਂਮੋਂ ਡਰ ਗਿਆ ਅਤੇ ਉਸਨੇ ਮਾਰਨ ਤੋਂ ਇਨਕਾਰ ਕਰ ਦਿੱਤਾ।ਸ਼ਾਊਲ ਨੇ ਆਪਣੀ ਤਲਵਾਰ ਖੁਦ ਕਢੀ ਅਤੇ ਆਪਣੇ-ਆਪ ਨੂੰ ਵਢ ਸੁਟਿਆ।
5ਸ੍ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸਨੇ ਵੀ ਆਪਣੀ ਤਲਵਾਰ ਕਢਕੇ ਆਪਣੇ-ਆਪ ਨੂੰ ਵੀ ਵਢ ਸੁਟਿਆ। ਉਹ ਸ਼ਾਊਲ ਦੇ ਨਾਲ ਉਥੇ ਹੀ ਮਰ ਗਿਆ।
6ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕਠਿਆਂ ਹੀ ਮਰੇ।
7ਉਨ੍ਹਾਂ ਇਸਰਾਏਲੀ ਮਨੁਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡਾਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵਸ ਗਏ।
8ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲਭੇ।
9ਤਾਂ ਉਨ੍ਹਾਂ ਨੇ ਉਸਦਾ ਸਿਰ ਵਢ ਸੁਟਿਆ ਅਤੇ ਉਸਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢਂਡੋਰਾ ਫ਼ੇਰਨ।
10ਉਨ੍ਹਾਂ ਨੇ ਉਸਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।
11ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ।
12ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ।
13ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ��ੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।