Loading Bible Translation
First-time download in progress. This may take a few seconds…
Punjabi Bible Wordproject Bible
21 verses
1ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁਢਾ ਹੋ ਗਿਆ ਸੀ ਅਤੇ ਉਸਦੇ ਪੁੱਤਰ ਯਹੋਵਾਹ ਦੇ ਸਾਮ੍ਹਣੇ ਬਦਸਲੂਕੀ ਕਰਦੇ ਰਹੇ।ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।
2ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ।ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।
3ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁਛਿਆ, "ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।"
4ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।
5ਜਦੋਂ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਆਇਆ, ਤਾਂ ਸਾਰੇ ਇਸਰਾਏਲੀਆਂ ਨੇ ਉੱਚੀ ਅਵਾਜ਼ ਵਿੱਚ ਜੈਕਾਰਾ ਲਾਇਆ, ਜਿਸਨੇ ਧਰਤੀ ਨੂੰ ਵੀ ਹਿਲਾ ਦਿੱਤਾ।
6ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂਂਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, "ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?"ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।
7ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, "ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
8ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।
9ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।"
10ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,00 ਸਿਪਾਹੀ ਮਾਰਿਆ ਗਿਆ ਸੀ।
11ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁਟਿਆ।
12ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨਠਿਆ ਅਤੇ ਕੱਪੜੇ ਪਾੜਕੇ ਅਤੇ ���ਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।
13ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।
14ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁਛਿਆ, "ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?"
16ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦਸੀ ਅਤੇ ਕਿਹਾ, "ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਆਇਆ ਹਾਂ।"ਏਲੀ ਨੇ ਪੁਛਿਆ, "ਪੁੱਤਰ, ਕੀ ਹੋਇਆ ਹੈ ਉਥੇ?"
17ਬਿਨਯਾਮੀਨ ਦੇ ਮਨੁੱਖ ਨੇ ਕਿਹਾ, "ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।"
18ਜਦੋਂ ਬਿਨਯਾਮੀਨ ਦੇ ਹਰਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁਢਾ ਅਤੇ ਮੋਟਾ ਸੀ ਇਸ ਲਈ ਉਹ ਉਥੇ ਹੀ ਚਿਤ੍ਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।
19ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁਕਿਆ ਗਿਆ ਹੈ ਅਤੇ ਉਸਦਾ ਸਹੁਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸਨੇ ਇਹ ਖਬਰਾਂ ਸੁਣੀਆਂ ਤਾਂ ਉਸਨੂੰ ਪ੍ਰਸੂਤੀ ਪੀੜਾਂ ਉਠੀਆਂ ਅਤੇ ਉਸਨੇ ਬੱਚਾ ਜੰਮਣਾ ਸ਼ੁਰੂ ਕੀਤਾ।
20ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸਨੂੰ ਕਿਹਾ, "ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।"ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।
21ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, "ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।" ਉਸਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁਕਿਆ ਗਿਆ ਸੀ ਅਤੇ ਉਸਦਾ ਸਹੁਰਾ ਅਤੇ ਪਤੀ ਦੋਵੇਂ ਮਰ ਗਏ ਸਨ।
22ਉਸਨੇ ਕਿਹਾ, "ਇਸਰਾਏਲ ਦੀ ਵਡਿਆਈ ਪਰਤਾਪ ਖਤਮ ਹੋ ਗਿਆ" ਕਿਉਂਕਿ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕ ਲਿਆ ਹੈ।