Loading Bible Translation
First-time download in progress. This may take a few seconds…
Punjabi Bible Wordproject Bible
12 verses
1ਫ਼ਲਿਸਤੀਆਂ ਨੇ ਅਬਨ-ਅਜ਼ਰ ਤੋਂ ਪਰਮੇਸ਼ੁਰ ਤੋਂ ਦਾ ਪਵਿੱਤਰ ਸੰਦੂਕ ਚੁਕਵਾ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ।
2ਫ਼ਲਿਸਤੀਆਂ ਨੇ ਪਵਿੱਤਰ ਸੰਦੂਕ ਨੂੰ ਦਾਗੋਨ ਦੇ ਘਰ ਵਿੱਚ ਲਿਆਕੇ ਦਾਗੋਨ ਕੋਲ ਰੱਖਿਆ।
3ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿਗਿਆ ਹੋਇਆ ਹੈ।ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕੇ ਵਾਪਸ ਉਸਦੀ ਥਾਵੇਂ ਖੜਾ ਕੀਤਾ।
4ਪਰ ਅਗਲੀ ਸਵੇਰ ਜਦ ਅਸ਼ਦੋਦੀ ਉਠੇ ਤਾਂ ਉਨ੍ਹਾਂ ਨੇ ਦਾਗੋਨ ਨੂੰ ਮੂੰਹ ਪਰਨੇ ਡਿਗਿਆ ਪ੍ਪਾਇਆ। ਦਾਗੋਨ ਯਹੋਵਾਹ ਦੇ ਪਵਿੱਤਰ ਸੰਦੂਕ ਅੱਗੇ ਡਿਗਿਆ ਪਿਆ ਸੀ। ਇਸ ਵਾਰ ਦਾਗੋਨ ਦੇ ਹੱਥ ਸਿਰ ਡਿੱਗਕੇ ਟੁੱਟਕੇ ਥੜੇ ਉੱਤੇ ਖਿਲ੍ਲਰੇ ਪਏ ਸਨ। ਸਿਰਫ਼ ਉਸਦਾ ਸ਼ਰੀਰ ਸਬੂਤਾ ਸੀ।
5ਇਸੇ ਲਈ, ਅਜੇ ਤੀਕ ਵੀ ਦਾਗੋਨ ਦੇ ਜਾਜਕ ਜਾਂ ਕੋਈ ਵੀ ਹੋਰ ਮਨੁੱਖ ਜੋ ਵੀ ਅਸ਼ਦੋਦ ਵਿੱਚ ਦਾਗੋਨ ਦੇ ਮੰਦਰ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਉਹ ਉਸ ਥੜੇ ਉੱਤੇ ਪੈਰ ਰੱਖਣ ਤੋਂ ਇਨਕਾਰ ਕਰਦਾ ਹੈ।
6ਯਹੋਵਾਹ ਨੇ ਅਸ਼ਦੋਦ ਦੇ ਲੋਕਾਂ ਅਤੇ ਉਨ੍ਹਾਂ ਦੇ ਗੁਆਂਢੀਆਂ ਦਾ ਜਿਉਣਾ ਔਖਾ ਕਰ ਦਿੱਤਾ ਅਤੇ ਉਸਨੇ ਉਨ੍ਹਾਂ ਨੂੰ ਅਨੇਕਾਂ ਮੁਸੀਬਤਾਂ ਦਿੱਤੀਆਂ। ਉਸਨੇ ਉਨ੍ਹਾਂ ਨੂੰ ਸਤਾਉਣ ਵਾਲੀਆਂ ਰਸੌਲੀਆਂ ਦਿੱਤੀਆਂ। ਉਸਨੇ ਉਥੇ ਚੂਹੇ ਭੇਜੇ ਅਤੇ ਉਹ ਉਨ੍ਹਾਂ ਦੇ ਸਾਰਿਆਂ ਜਹਾਜ਼ਾਂ ਵਿੱਚ ਫ਼ੈਲ ਗਏ ਅਤੇ ਫ਼ੇਰ ਉਨ੍ਹਾਂ ਦੀ ਜ਼ਮੀਨ ਵਿੱਚ ਚਲੇ ਗਏ। ਸ਼ਹਿਰ ਵਿੱਚ ਹਰ ਕੋਈ ਡਰਿਆ ਹੋਇਆ ਸੀ।
7ਅਸ਼ਦੋਦੀਆਂ ਨੇ ਵੇਖਿਆ ਕਿ ਕੀ ਭਾਣਾ ਵਰਤ ਰਿਹਾ ਹੈ ਤਾਂ ਉਨ੍ਹਾਂ ਕਿਹਾ, "ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇੱਥੇ ਨਹੀਂ ਟਿਕ ਸਕਦਾ। ਤਾਂ ਹੀ ਪਰਮੇਸ਼ੁਰ ਸਾਨੂੰ ਅਤੇ ਸਾਡੇ ਦੇਵਤੇ ਦਾਗੋਨ ਨੂੰ ਦੰਡ ਦੇ ਰਿਹਾ ਹੈ।"
8ਅਸ਼ਦੋਦ ਦੇ ਲੋਕਾਂ ਨੇ ਫ਼ਲਿਸਤੀਆਂ ਦੇ ਸਾਰੇ ਆਗੂਆਂ ਨੂੰ ਇਕਠਿਆ ਬੁਲਾਇਆ ਅਤੇ ਪੁਛਿਆ, "ਸਾਨੂੰ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨਾਲ ਕੀ ਕਰਨਾ ਚਾਹੀਦਾ ਹੈ?"ਸ਼ਾਸਕਾਂ ਨੇ ਜਵਾਬ ਦਿੱਤਾ, "ਇਸਰਾਏਲ ਦੇ ਪਵਿੱਤਰ ਸੰਦੂਕ ਨੂੰ ਗਥ ਦੇ ਸ਼ਹਿਰ ਵਿੱਚ ਲੈ ਜਾਉ।" ਤਾਂ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਚੁੱਕ ਲਿਆ।
9ਪਰ ਜਦੋਂ ਫ਼ਲਿਸਤੀਆਂ ਦੇ ਲੋਕ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਵਿੱਚ ਲੈ ਗਏ, ਤਾਂ ਯਹੋਵਾਹ ਨੇ ਉਸ ਸ਼ਹਿਰ ਨੂੰ ਨਸ਼ਟ ਕਰ ਦਿੱਤਾ। ਉਥੋਂ ਦੇ ਲੋਕ ਬਹੁਤ ਡਰ ਗਏ। ਪਰਮੇਸ਼ੁਰ ਨੇ ਉਥੋਂ ਦੇ ਲੋਕ, ਕੀ ਵੱਡੇ, ਕੀ ਬੁਢੇ ਅਤੇ ਬੱਚੇ ਸਭਨਾ ਉੱਤੇ ਬੜਾ ਕਹਿਰ ਲਿਆਂਦਾ। ਗਥ ਦੇ ਲੋਕਾਂ ਨੂੰ ਮਵੇਸ਼ੀਆਂ ਵਰਗੀਆਂ ਖਤਰਨਾਕ ਬਿਮਾਰੀਆਂ ਲੱਗ ਗਈਆਂ।
10ਇਸ ਸਭ ਤੋਂ ਡਰਕੇ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਤੋਂ ਅਕਰੋਨ ਭੇਜ ਦਿੱਤਾ।ਪਰ ਜਦੋਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਾਂ ਉਥੋਂ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਅਤੇ ਕਿਹਾ, "ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਭਲਾ ਸਾਡੇ ਸ਼ਹਿਰ ਅਕਰੋਨ ਵਿੱਚ ਕਿਉਂ ਲਿਆਏ ਹੋ? ਕੀ ਤੁਸੀਂ ਹੁਣ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?"
11ਅਕਰੋਨੀ ਲੋਕਾਂ ਨੇ ਸਾਰੇ ਫ਼ਲਿਸਤੀਆਂ ਦੇ ਸ਼ਾਸਕਾਂ ਨੂੰ ਇਕੱਤਰ ਕਰਕੇ ਉਨ੍ਹਾਂ ਤੋਂ ਇਹ ਪੁਛਿਆ ਅਤੇ ਉਨ੍ਹਾਂ ਨੂੰ ਆਖਿਆ, "ਇਸ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇਸ ਤੋਂ ਪਹਿਲਾਂ ਕਿ ਉਹ ਸਾਡੇ ਉੱਤੇ ਕਰੋਪੀ ਲਿਆਵੇ ਅਤੇ ਸਾਨੂੰ ਮਾਰ ਸੁੱਟੇ, ਚੰਗਾ ਹੈ ਕਿ ਇਸਨੂੰ ਵਾਪਸ ਜਿਥੋਂ ਲਿਆਏ ਸੀ, ਉਥੇ ਹੀ ਛੱਡ ਆਵੋ।"ਅਕਰੋਨ ਦੇ ਲੋਕੀ ਬਹੁਤ ਘਬਰਾਏ ਹੋਏ ਸਨ। ਪਰਮੇਸ਼ੁਰ ਨੇ ਉਥੇ ਹੋਰਨਾਂ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ।
12ਬਹੁਤ ਸਾਰੇ ਲੋਕ ਮਰ ਗਏ ਅਤੇ ਜਿਹੜੇ ਲੋਕ ਉਥੇ ਬਚੇ ਉਨ੍ਹਾਂ ਨੂੰ ਮਵੇਸ਼ੀਆਂ ਹੋ ਗਈਆਂ ਅਤੇ ਉਹ ਆਕਾਸ਼ ਤੱਕ ਉੱਚੀ-ਉੱਚੀ ਦੁਹਾਈ ਦੇਣ ਲੱਗੇ।