Loading Bible Translation
First-time download in progress. This may take a few seconds…
Punjabi Bible Wordproject Bible
22 verses
1ਜਦੋਂ ਸਮੂਏਲ ਬੁਢਾ ਹੋ ਗਿਆ ਤਾਂ ਉਸਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ।
2ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਆਤੇ ਦੂਜੇ ਪੁੱਤਰ ਦਾ ਅਬਿਯ੍ਯਾਹ। ਯੋਏਲ ਅਤੇ ਅਬਿਯ੍ਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ।
3ਪਰ ਸਮੂਏਲ ਦੇ ਪੁੱਤਰ ਉਸਦੇ ਵਾਂਗ ਨਾ ਰਹੇ। ਯੋਏਲ ਅਤੇ ਅਬਿਯ੍ਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।
4ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ।
5ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, "ਤੂੰ ਹੁਣ ਬੁਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸਕੇ।"
6ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸਨੂੰ ਦੁਰਵਿਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
7ਯਹੋਵਾਹ ਨੇ ਸਮੂਏਲ ਨੂੰ ਕਿਹਾ, "ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰਦ੍ਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰਦ੍ਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।
8ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ।
9ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!"
10ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸਨੂੰ ਯਹੋਵਾਹ ਨੇ ਆਖਿਆ ਸੀ।
11ਸਮੂਏਲ ਨੇ ਕਿਹਾ, "ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰਥ ਦੇ ਅੱਗੇ ਉਸਦੇ ਰਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸਦੇ ਅੱਗੇ-ਅੱਗੇ ਭੱਜਣਗੇ।
12ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1 ,000 ਮਨੁਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ।ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹਲ੍ਲ ਚਲਵਾਏਗਾ ਅਤੇ ਵਾਢ�� ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।
13"ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।
14"ਪਾਤਸ਼ਾਹ ਤੁਹਾਡੀਆਂ ਸਭ ਤੋਂ ਵਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ।
15ਉਹ ਤੁਹਾਡੇ ਅਨਾਜ਼ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।
16ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ।
17ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ। "ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ।
18ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।"
19ਪਰ ਲੋਕਾਂ ਨੇ ਸਮੂਏਲ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ, "ਨਹੀਂ! ਸਾਨੂੰ ਆਪਣੇ ਲਈ ਨਵਾਂ ਸ਼ਾਸਕ ਚਾਹੀਦਾ ਹੈ, ਜੋ ਸਾਡੇ ਉੱਤੇ ਰਾਜ ਕਰ ਸਕੇ।
20ਫ਼ਿਰ ਅਸੀਂ ਵੀ ਸਾਰੀਆਂ ਕੌਮਾਂ ਵਰਗੇ ਹੋ ਜਾਵਾਂਗੇ। ਸਾਡਾ ਪਾਤਸ਼ਾਹ ਸਾਡੇ ਅੱਗੇ-ਅੱਗੇ ਤੁਰੇ, ਜੋ ਸਾਡੇ ਲਈ ਲੜ ਸਕੇ।"
21ਸਮੂਏਲ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਫ਼ਿਰ ਉਸਨੇ ਉਨ੍ਹਾਂ ਦੇ ਸ਼ਬਦ ਯਹੋਵਾਹ ਅੱਗੇ ਦੁਹਰਾਏ।
22ਯਹੋਵਾਹ ਨੇ ਆਖਿਆ, "ਤੂੰ ਉਨ੍ਹਾਂ ਦਾ ਕਹਿਣਾ ਮੰਨ ਅਤੇ ਉਨ੍ਹਾਂ ਨੂੰ ਨਵਾਂ ਪਾਤਸ਼ਾਹ ਦੇ।"ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, "ਠੀਕ ਹੈ ਤੁਹਾਨੂੰ ਨਵਾਂ ਪਾਤਸ਼ਾਹ ਮਿਲੇਗਾ ਹੁਣ, ਤੁਸੀਂ ਸਾਰੇ ਲੋਕ ਆਪੋ-ਆਪਣੇ ਘਰੀਂ ਜਾਵੋ।"