Loading Bible Translation
First-time download in progress. This may take a few seconds…
Punjabi Bible Wordproject Bible
10 verses
1ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰ ਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ। ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।
2ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।
3ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ।
4ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ।
5ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ।
6ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ।
7ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ।
8ਕਿਉਂ ਜੋ ਤੁਹਾਡੇ ਕੋਲੋਂ ਪ੍ਰਭੁ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡੀ ਨਿਹਚਾ ਜੋ ਪਰਮੇਸ਼ੁਰ ਉੱਤੇ ਹੈ ਸਭਨੀਂ ਥਾਈਂ ਉਜਾਗਰ ਹੋ ਗਈ ਜਿਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।
9ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ।
10ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।