Loading Bible Translation
First-time download in progress. This may take a few seconds…
Punjabi Bible Wordproject Bible
28 verses
1ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ।
2ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰ੍ਹਾਂ ਆਵੇਗਾ ਜਿਸ ਤਰ੍ਹਾਂ ਰਾਤ ਨੂੰ ਚੋਰ।
3ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ।
4ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ।
5ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ। ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ।
6ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ।
7ਕਿਉਂਕਿ ਜਿਹੜੇ ਸੌਂਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ ਹਨ।
8ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ।
9ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ।
10ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਨਾਲ ਹੀ ਜੀਵੀਏ।
11ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।
12ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿ ਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਉਨ੍ਹਾਂ ਨੂੰ ਮੰਨੋ।
13ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ। ਆਪੋ ਵਿੱਚ ਮੇਲ ਰੱਖੋ।
14ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ ਨਿਤਾਣਿਆਂ ਨੂੰ ਸਮਾ ਲੋ, ਸਭਨਾਂ ਨਾਲ ਧੀਰਜ ਕਰੋ।
15ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ।
16ਸਦਾ ਅਨੰਦ ਰਹੋ।
17ਨਿੱਤ ਪ੍ਰਾਰਥਨਾ ਕਰੋ।
18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ।
19ਆਤਮਾ ਨੂੰ ਨਾ ਬੁਝਾਓ।
20ਅਗੰਮ ਵਾਕਾਂ ਨੂੰ ਤੁੱਛ ਨਾ ਜਾਣੋ।
21ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ।
22ਹਰ ਪਰਕਾਰ ਦੀ ਬਦੀ ਤੋਂ ਲਾਂਭੇ ਰਹੋ।
23ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ।
24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
25ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
26ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ।
27ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾਂ ਨੂ��� ਪੜ੍ਹ ਕੇ ਸੁਣਾਉਣੀ।
28ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।