Loading Bible Translation
First-time download in progress. This may take a few seconds…
Punjabi Bible Wordproject Bible
20 verses
1ਲਿਖਤੁਮ ਪੌਲੁਸ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਅਤੇ ਸਾਡੀ ਆਸਾ ਮਸੀਹ ਯਿਸੂ ਦੀ ਆਗਿਆ ਅਨੁਸਾਰ ਮਸੀਹ ਯਿਸੂ ਦਾ ਰਸੂਲ ਹਾਂ।
2ਅੱਗੇ ਜੋਗ ਤਿਮੋਥਿਉਸ ਨੂੰ ਜਿਹੜਾ ਨਿਹਚਾ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਹੁੰਦੀ ਰਹੇ।
3ਜਿਵੇਂ ਮੈਂ ਮਕਦੂਨਿਯਾ ਜਾਂਦਿਆਂ ਤੈਨੂੰ ਤਗੀਦ ਕੀਤੀ ਸੀ ਭਈ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ।
4ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ।
5ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ।
6ਅਤੇ ਕਈ ਇਨ੍ਹਾਂ ਗੱਲਾਂ ਤੋਂ ਖੁੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ।
7ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ।
8ਪਰ ਅਸੀਂ ਜਾਣਦੇ ਹਾਂ ਭਈ ਸ਼ਰਾ ਚੰਗੀ ਹੈ ਜੇ ਕੋਈ ਉਸ ਨੂੰ ਸ਼ਰਾ ਅਨੁਸਾਰ ਵਰਤੇ।
9ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ,
10ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ।
11ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।
12ਮੈਂ ਮਸੀਹ ਯਿਸੂ ਸਾਡੇ ਪ੍ਰਭੁ ਦਾ ਜਿਨ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਮਾਤਬਰ ਸਮਝ ਕੇ ਇਸ ਸੇਵਕਾਈ ਉੱਤੇ ਲਾਇਆ।
13ਭਾਵੇਂ ਪਹਿਲਾਂ ਮੈਂ ਕੁਫ਼ਰ ਬਕਣ ਵਾਲਾ ਅਤੇ ਸਤਾਉਣ ਵਾਲਾ ਅਤੇ ਧੱਕੇਖੋਰਾ ਸਾਂ ਪਰ ਮੇਰੇ ਉੱਤੇ ਰਹਮ ਹੋਇਆ ਇਸ ਲਈ ਜੋ ਮੈਂ ਇਹ ਬੇਪਰਤੀਤੀ ਵਿੱਚ ਅਣਜਾਣਪੁਣੇ ਨਾਲ ਕੀਤਾ।
14ਅਤੇ ਸਾਡੇ ਪ੍ਰਭੁ ਦੀ ਕਿਰਪਾ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਘਨੇਰੀ ਹੋਈ।
15ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ।
16ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ।
17ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ। ਆਮੀਨ।
18ਹੇ ਪੁੱਤ੍ਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਅੱਗੋਂ ਤੇਰੇ ਵਿਖੇ ਕੀਤੇ ਗਏ ਤੈਨੂੰ ਇਹ ਹੁਕਮ ਦਿੰਦਾ ਹਾਂ ਭਈ ਤੂੰ ਓਹਨਾਂ ਦੇ ਸਹਾਰੇ ਅੱਛੀ ਲੜਾਈ ਲੜੀਂ।
19ਅਤੇ ਨਿਹਚਾ ਅਤੇ ਸ਼ੁੱਧ ਅੰਤਹਕਰਨ ਨੂੰ ਤਕੜਿਆਂ ਰੱਖੀ ਜਿਹ ਨੂੰ ਕਈਆਂ ਨੇ ਛੱਡ ਕੇ ਨਿਹਚਾ ਦੀ ਬੇੜੀ ਡੋਬ ਦਿੱਤੀ।
20ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।