Loading Bible Translation
First-time download in progress. This may take a few seconds…
Punjabi Bible Wordproject Bible
16 verses
1ਇਹ ਬਚਨ ਸਤ ਹੈ ਭਈ ਜੇ ਕੋਈ ਨਿਗਾਹਬਾਨ ਦੇ ਹੁੱਦੇ ਨੂੰ ਲੋਚਦਾ ਹੈ ਤਾਂ ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।
2ਸੋ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਜੋਗ ਹੋਵੇ,
3ਨਾ ਪਿਆਕੜ, ਨਾ ਮੁੱਕੇਬਾਜ਼, ਸਗੋਂ ਸੀਲ ਸੁਭਾਉ ਹੋਵੇ, ਨਾ ਝਾਗੜੂ, ਨਾ ਪੈਸੇ ਦਾ ਲੋਭੀ।
4ਆਪਣੇ ਘਰ ਦਾ ਚੰਗੀ ਤਰਾਂ ਪਰਬੰਧ ਕਰਨ ਵਾਲਾ, ਅਤੇ ਆਪਣੇ ਬਾਲਕਾਂ ਨੂੰ ਪੂਰੀ ਗੰਭੀਰਤਾਈ ਨਾਲ ਵੱਸ ਵਿੱਚ ਰੱਖਣ ਵਾਲਾ ਹੋਵੇ।
5ਪਰ ਜੇ ਕੋਈ ਆਪਣੇ ਹੀ ਘਰ ਦਾ ਪਰਬੰਧ ਕਰਨਾ ਨਾ ਜਾਣੇ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿੱਕੁਰ ਕਰੇਗਾ ?
6ਉਹ ਨਵਾਂ ਚੇਲਾ ਨਾ ਹੋਵੇ ਭਈ ਕਿਤੇ ਫੁੱਲ ਕੇ ਸ਼ਤਾਨ ਦੀ ਸਜ਼ਾ ਵਿੱਚ ਨਾ ਜਾ ਪਵੇ।
7ਨਾਲੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ ਭਈ ਉਹ ਬੋਲੀ ਹੇਠ ਨਾ ਆ ਜਾਵੇ ਅਤੇ ਸ਼ਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ।
8ਇਸੇ ਪਰਕਾਰ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਬਹੁਤ ਮੈ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।
9ਪਰ ਨਿਹਚਾ ਦੇ ਭੇਤ ਨੂੰ ਸ਼ੁੱਧ ਅੰਤਹਕਰਨ ਨਾਲ ਮੰਨਣ।
10ਅਤੇ ਏਹ ਵੀ ਪਹਿਲਾਂ ਪਰਤਾਏ ਜਾਣ। ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ।
11ਇਸੇ ਤਰਾਂ ਤੀਵੀਆਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਉਂਗਲ ਕਰਨ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਮਾਤਬਰ ਹੋਣ।
12ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ ਅਤੇ ਆਪਣਿਆਂ ਬਾਲਕਾਂ ਅਤੇ ਆਪਣੇ ਘਰਾਂ ਦਾ ਚੰਗੀ ਤਰਾਂ ਨਾਲ ਪਰਬੰਧ ਕਰਨ।
13ਕਿਉਂਕਿ ਜਿਨ੍ਹਾਂ ਸੇਵਕਾਈ ਦਾ ਕੰਮ ਚੰਗੀ ਤਰਾਂ ਨਾਲ ਕੀਤਾ ਓਹ ਆਪਣੇ ਲਈ ਅੱਛੀ ਪਦਵੀ ਅਤੇ ਉਸ ਨਿਹਚਾ ਵਿੱਚ ਜਿਹੜੀ ਮਸੀਹ ਯਿਸੂ ਉੱਤੇ ਹੈ ਵੱਡੀ ਦਿਲੇਰੀ ਪਰਾਪਤ ਕਰਦੇ ਹਨ।
14ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ ਮੈਂ ਤੈਨੂੰ ਏਹ ਗੱਲਾਂ ਲਿਖਦਾ ਹਾਂ।
15ਭਈ ਜੇ ਮੈਨੂੰ ਕੁਝ ਚਿਰ ਲੱਗ ਜਾਵੇ ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਜਿਹੜਾ ਅਕਾਲ ਪੁਰਖ ਦੀ ਕਲੀਸਿਯਾ ਅਤੇ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ਕਿਸ ਪਰਕਾਰ ਵਰਤਣਾ ਚਾਹੀਦਾ ਹੈ।
16ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ, — ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।