Loading Bible Translation
First-time download in progress. This may take a few seconds…
Punjabi Bible Wordproject Bible
17 verses
1ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸਦੇ ਨਾਲ ਸੀ, ਜਿਸਨੇ ਕਿ ਉਸਨੂੰ ਇੰਨਾ ਮਹਾਨ ਬਣਾਇਆ।
2ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ।
3ਤੱਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ।
4ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਬ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ। ਇਸ ਲਈ ਉਹ ਉਸਨੂੰ ਇਸ ਥਾਂ ਤੇ ਲੈ ਆਇਆ ਸੀ।
5ਊਰੀ ਦੇ ਪੁੱਤਰ ਬਸਲਿੇਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਮ੍ਹਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮਤ੍ਤ ਲੈਣ ਲਈ ਗਿਬਓਨ ਵਿੱਚ ਗਏ।
6ਸੁਲੇਮਾਨ ਉਸ ਯਹੋਵਾਹ ਦੇ ਸਾਮ੍ਹਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1 ,000 ਹੋਮ ਦੀਆਂ ਭੇਟਾਂ ਚੜਾਈਆਂ।
7ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, "ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!"
8ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, "ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਬਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ।
9ਸੋ ਯਹੋਵਾਹ ਪਰਮੇਸ਼ੁਰ, ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਇਕਰਾਰ ਪੂਰਾ ਕਰ ਕਿਉਂ ਕਿ ਤੂੰ ਮੈਨੂੰ ਧਰਤੀ ਧੂੜ ਜਿੰਨੀ ਗਿਣਤੀ ਦੇ ਲੋਕਾਂ ਦਾ ਰਾਜਾ ਬਣਾਇਆ ਹੈ।
10ਹੁਣ ਤੁਸੀਂ ਮੈਨੂੰ ਬੁਧ੍ਧੀ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚਲਾ ਸਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚਲਾ ਸਕਦਾ।"
11ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, "ਤੂੰ ਨਿਰਪੱਖ ਬਿਨ ਸਵਾਰਬ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮਂਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਬਾਵੇਂ ਬੁਧ੍ਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸਕੇਁ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ।
12ਇਸ ਲਈ ਮੈਂ ਤੈਨੂੰ ਬੁਧ੍ਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ��ੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।"
13ਤਦ ਸੁਲੇਮਾਨ ਗਿਬਓਨ ਵਿੱਚ ਉਪਾਸਨਾ ਵਾਲੇ ਅਸਬਾਨ ਤੇ ਗਿਆ। ਫ਼ਿਰ ਉਹ ਮੰਡਲੀ ਵਾਲੇ ਤੰਬੂ ਤੋਂ ਮੁੜ ਕੇ ਯਰੂਸ਼ਲਮ ਵਿੱਚ ਵਾਪਸ ਚਲਾ ਗਿਆ। ਉੱਥੇ ਇਸਰਾਏਲ ਦੇ ਨਵੇਂ ਪਾਤਸ਼ਾਹ ਵਜੋਂ ਰਾਜ ਕਰਨ ਲੱਗਾ।
14ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1400 ਰੱਥ ਅਤੇ 12 ,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕ੍ਕੁਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ।
15ਯ੍ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇਕੱਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸਨੇ ਇੰਨਾ ਦਿਆਰ ਇਕੱਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ।
16ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮਗਵਾਉਂਦਾ ਸੀ।
17ਸੁਲੇਮਾਨ ਦੇ ਵਿਉਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ 15 ਪੌਂਡ ਦਾ ਅਤੇ ਇੱਕ ਘੋੜਾ ਚਾਂਦੀ ਦੇ 33 ੜ4 ਪੌਂਡ ਦਾ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਆਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।