Loading Bible Translation
First-time download in progress. This may take a few seconds…
Punjabi Bible Wordproject Bible
15 verses
1ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ 'ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਬਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ।
2ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ।
3ਉਸਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਬਾਨਾਂ ਨੂੰ ਚੁੱਕ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ।
4ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ।
5ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਚੁਕਾ ਦਿੱਤਾ ਇਸ ਲਈ ਉਸਦੇ ਰਾਜ ਵਿੱਚ ਦੇਸ ਵਿੱਚ ਚਾਰੋ ਪਾਸੇ ਸ਼ਾਂਤੀ ਰਹੀ।
6ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸਨੂੰ ਸ਼ਾਂਤੀ ਪ੍ਰਾਪਤ ਹੋਈ ਸੀ।
7ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, "ਆਓ ਅਸੀਂ ਇਹ ਸ਼ਹਿਰ ਬਣਾਈੇ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।" ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ।
8ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3 ,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2 ,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ 'ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ।
9ਤਦ ਜ਼ਰਹ ਜੋ ਕੂਸ਼ੀ ਤੋਂ ਸੀ ਆਸਾ ਦੇ ਵਿਰੁੱਧ ਉਠਿਆ। ਉਸ੍ਸਦੀ ਫ਼ੌਜ ਵਿੱਚ ਉਸ ਕੋਲ 10,00,000 ਸੈਨਿਕ ਅਤੇ 300 ਰੱਥ ਸਨ ਅਤੇ ਉਸਦੀ ਫ਼ੌਜ ਦੂਰ ਤੱਕ ਮਾਰੇਸ਼ਾਹ ਦੇ ਸ਼ਹਿਰ ਤੀਕ ਗਈ।
10ਆਸਾ ਵੀ ਉਸਦੇ ਵਿਰੁੱਧ ਲੜਿਆ ਅਤੇ ਆਸਾ ਦੀ ਫ਼ੌਜ ਨੇ ਮਾਰੇਸ਼ਾਹ ਵਿੱਚ ਸਫ਼ਾਬਾਹ ਦੀ ਵਾਦੀ ਵਿੱਚ ਲੜਾਈ ਲਈ ਤਿਆਰੀ ਕਸੀ।
11ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, "ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਁ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।"
12ਤਦ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਮ੍ਹਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਹਾਰ ਕੇ ਭੱਜ ਗਏ।
13ਆਸਾ ਦੀ ਫ਼ੌਜ ਨੇ ਕੂਸ਼ੀਆਂ ਦਾ ਗਰਾਰ ਤੀਕ ਪਿੱਛਾ ਕੀਤਾ। ਕਿੰਨੇ ਸਾਰੇ ਕੂਸ਼ੀ ਮਾਰੇ ਗਏ ਤੇ ਉਹ ਮੁੜ ਫ਼ੌਜ ਦੇ ਰੂਪ 'ਚ ਇਕੱਠੇ ਹੋਕੇ ਲੜਨ ਦਾ ਹੌਂਸਲਾ ਨਾ ਕਰ ਸਕੇ। ਉਨ੍ਹਾਂ ਨੂੰ ਯਹੋਵਾਹ ਤੇ ਉਸਦੀ ਫ਼ੌਜ ਦੇ ਭੰਨ ਸੁਟਿਆ ਅਤੇ ਆਸਾ ਪਾਤਸ਼ਾਹ ਤੇ ਉਸਦੀ ਫ਼ੌਜ ਨੇ ਉਨ੍ਹਾਂ ਦੀ ਕਿੰਨਾ ਕੀਮਤੀ ਸਮਾਨ ਲੁੱਟ ਲਿਆ।
14ਆਸਾ ਅਤੇ ਉਸਦੀ ਸੈਨਾ ਨੇ ਗਰਾਰ ਤੇ ਉਸਦੇ ਨੇੜੇ ਦੇ ਸ਼ਹਿਰਾਂ ਨੂੰ ਹਰਾਇਆ ਅਤੇ ਉਥੋਂ ਦੇ ਵਾਸੀ ਯਹੋਵਾਹ ਤੋਂ ਭੈਅ ਖਾਣ ਲੱਗੇ। ਉਨ੍ਹਾਂ ਸ਼ਹਿਰਾਂ ਵਿੱਚ ਕਾਫ਼ੀ ਵਡ੍ਡਮੁੱਲਾ ਸਮਾਨ ਸੀ ਤੇ ਆਸਾ ਦੀ ਫ਼ੌਜ ਨੇ ਉਹ ਸਾਰਾ ਸਮਾਨ ਲੁੱਟ ਲਿਆ ਤੇ ਆਪਣੇ ਸ਼ਹਿਰ ਲੈ ਆਏ।
15ਆਸਾ ਦੀ ਸੈਨਾ ਨੇ ਉਨ੍ਹਾਂ ਡੇਰਿਆਂ ਤੇ ਵੀ ਹਮਲਾ ਬੋਲਿਆ ਜਿੱਥੇ ਆਜੜੀ ਸਨ ਤੇ ਉਥੋਂ ਉਹ ਕਿੰਨੇ ਹੀ ਊਠ ਅਤੇ ਭੇਡਾਂ ਯਰੂਸ਼ਲਮ ਵਿੱਚ ਲੈ ਆਏ।