Loading Bible Translation
First-time download in progress. This may take a few seconds…
Punjabi Bible Wordproject Bible
19 verses
1ਪਰਮੇਸ਼ੁਰ ਦਾ ਆਤਮਾ ਉਦੇਦ ਦੇ ਪੁੱਤਰ ਅਜ਼ਰਯਾਹ ਉੱਪਰ ਆਈ।
2ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, "ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ।
3ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਬਾ ਤੋਂ ਬਿਨਾ ਜੀਵੇ ਹਨ।
4ਪਰ ਜਦੋਂ ਉਹ ਆਪਣੇ ਦੁੱਖ ਦੀ ਘੜੀ ਵਿੱਚ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵੱਲ ਮੁੜੇ ਤੇ ਉਸਦੇ ਚਾਹਵਾਨ ਹੋਏ ਉਨ੍ਹਾਂ ਨੇ ਉਸਨੂੰ ਪਾ ਲਿਆ।
5ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰ੍ਰਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।
6ਹਰ ਕੌਮ ਦੂਸਰੀ ਕੌਮ ਦੇ ਖਿਲਾਫ ਸੀ, ਅਤੇ ਹਰ ਨਗਰ ਦੂਸਰੇ ਨਗਰਾਂ ਦੇ ਖਿਲਾਫ ਯੁੱਧ ਕਰ ਰਿਹਾ ਸੀ। ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਕਸ਼ਟ ਦੇ ਰਿਹਾ ਸੀ।
7ਪਰ ਹੇ ਆਸਾ, ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ! ਤੁਸੀਂ ਤਕੜੇ ਹੋਵੋ। ਹਿਂਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।"
8ਜਦੋਂ ਆਸਾ ਨੇ ਇਨ੍ਹਾਂ ਗੱਲਾਂ ਬਾਰੇ ਅਤੇ ਉਦੇਦ ਨਬੀ ਦੇ ਬਚਨਾਂ ਬਾਰੇ ਸੁਣਿਆ, ਉਸਨੂੰ ਉਤਸਾਹ ਮਿਲਿਆ, ਉਸਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਲਾਕਿਆ ਵਿੱਚੋਂ ਅਤੇ ਉਨ੍ਹਾਂ ਸਾਰੇ ਨਗਰਾਂ ਵਿੱਚੋਂ ਜਿਨ੍ਹਾਂ ਉੱਤੇ ਉਸਨੇ ਅਫ਼ਰਾਈਮ ਦੇ ਪਹਾੜੀ ਇਲਾਕਿਆ ਵਿੱਚੋਂ ਕਬਜਾ ਕੀਤਾ ਸੀ, ਸਾਰੇ ਘਿਰਣਾ ਯੋਗ ਬੁੱਤਾਂ ਨੂੰ ਹਟਾਇਆ ਉਸਨੇ ਯਹੋਵਾਹ ਦੀ ਜਗਵੇਦੀ ਦੀ ਫ਼ੇਰ ਤੋਂ ਮੁਰੰਮਤ ਕੀਤੀ, ਜੋ ਯਹੋਵਾਹ ਦੇ ਵਰਾਂਡੇ ਦੇ ਸਾਮ੍ਹਣੇ ਸੀ।
9ਤਦ ਆਸਾ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਇਕਠਿਆਂ ਕੀਤਾ ਇਸਦੇ ਇਲਾਵਾ ਉਸਨੇ ਅਫ਼ਰਾਈਮ ਅਤੇ ਮਨਸ਼੍ਸ਼ਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਵੀ ਇਕਠਿਆਂ ਕੀਤਾ ਕਿਉਂ ਕਿ ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਸਦੇ ਨਾਲ ਆਏ।
10ਆਸਾ ਅਤੇ ਉਹ ਲੋਕ ਯਰੂਸ਼ਲਮ ਵਿੱਚ ਆਸਾ ਦੇ ਰਾਜ ਦੇ 15 ਵਰ੍ਹੇ ਦੇ ਤੀਜੇ ਮਹੀਨੇ ਵਿੱਚ ਇਕੱਠੇ ਹੋਏ।
11ਉਸ ਵੇਲੇ ਉਨ੍ਹਾਂ ਨੇ 700 ਬਲਦ ਅਤੇ 7,000 ਭੇਡਾਂ-ਬੱਕਰੀਆਂ ਯਹੋਵਾਹ ਦੇ ਅੱਗੇ ਚੜਾਈਆਂ। ਆਸਾ ਅਤੇ ਉਸਦੀ ਸੈਨਾ ਨੇ ਉਹ ਸਾਰੀ ਚਢ਼ਤ ਤੇ ਹੋਰ ਕੀਮਤੀ ਸਾਮਾਨ ਆਪਣਾ ਦੁਸ਼ਮਣਾਂ ਤੋਂ ਲੈ ਲਈਆਂ।
12ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸਹੁੰ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।
13ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ���ੇਵਾ ਤੋਂ ਇਨਕਾਰੀ ਹੋਵੇ ਉਸਨੂੰ ਜਾਨੋਁ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ।
14ਤਦ ਆਸਾ ਅਤੇ ਉਸਦੇ ਲੋਕਾਂ ਨੇ ਯਹੋਵਾਹ ਅੱਗੇ ਸਹੁੰ ਚੁੱਕੀ ਅਤੇ ਉਹ ਜ਼ੋਰ ਦੀ ਉੱਚੀ ਆਵਾਜ਼ ਵਿੱਚ ਨਰਸਿਂਗਿਆਂ ਅਤੇ ਤੂਰ੍ਹੀਆਂ ਨਾਲ ਲਲਕਾਰੇ।
15ਸਾਰੇ ਯਹੂਦੀ ਇਸ ਸਹੁੰ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸਹੁੰ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁਖ-ਸ਼ਾਂਤੀ ਵਰਤਾਈ।
16ਆਸਾ ਪਾਤਸ਼ਾਹ ਨੇ ਆਪਣੀ ਮਾਂ ਮਅਕਾਹ ਨੂੰ ਰਾਣੀਆਂ ਦੀ ਪਦਵੀ ਤੋਂ ਵੀ ਹਟਾਅ ਦਿੱਤਾ ਕਿਉਂ ਜੋ ਉਸਨੇ ਅਸ਼ੇਰਾਹ ਦੇਵੀ ਦੀ ਇੱਕ ਘਿਨਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਘਿਨਾਉਣੀ ਮੂਰਤ ਦੇ ਟੁਕੜੇ-ਟੁਕੜੇ ਕਰਕੇ ਚਕਨਾਚੂਰ ਕਰ ਦਿੱਤਾ। ਅਤੇ ਉਨ੍ਹਾਂ ਟੋਟਿਆਂ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
17ਯਹੂਦਾਹ ਵਿੱਚੋਂ ਉਚਿਆਂ ਬ੍ਬਾਂਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ।
18ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
19ਇਉਂ ਆਸਾ ਦੇ ਰਾਜ ਦੇ 35 ਸਾਲ ਤੀਕ ਕੋਈ ਲੜਾਈ ਨਾ ਹੋਈ।