Loading Bible Translation
First-time download in progress. This may take a few seconds…
Punjabi Bible Wordproject Bible
14 verses
1ਆਸਾ ਦੇ ਰਾਜ ਦੇ 36 ਵਰ੍ਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜਾਈ ਕੀਤੀ ਅਤੇ ਰਾਮਾਹ ਨੂੰ ਕਿਲਾ ਬਣਾਇਆ। ਬਆਸ਼ਾ ਨੇ ਰਾਮਾਹ ਸ਼ਹਿਰ ਨੂੰ ਕਿਲਾ ਇਸ ਲਈ ਬਣਾਇਆ ਤਾਂ ਜੋ ਲੋਕ ਯਹੂਦਾਹ ਪਾਤਸ਼ਾਹ ਜੋ ਯਹੂਦਾਹ ਦਾ ਸੀ ਕੋਲ ਨਾ ਆ ਜਾ ਸਕਣ।
2ਆਸਾ ਨੇ ਯਹੋਵਾਹ ਦੇ ਮੰਦਰ ਅਤੇ ਸ਼ਾਹੀ ਮਹਿਲ ਵਿੱਚੋਂ ਉਨ੍ਹਾਂ ਖਜ਼ਾਨਿਆਂ ਚੋ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਬਾਦਸ਼ਾਹ ਬਨ-ਹਦਦ ਜੋ ਕਿ ਦੰਮਿਸਕ ਵਿੱਚ ਸੀ ਇਹ ਆਖ ਕੇ ਭੇਜਿਆ:
3"ਉਹ ਨੇਮ ਜੋ ਤੇਰੇ ਤੇ ਮੇਰੇ ਦਰਮਿਆਨ ਹੈ ਅਤੇ ਮੇਰੇ ਅਤੇ ਤੇਰੇ ਪਿਤਾ ਦੇ ਦਰਮਿਆਨ ਸੀ, ਵੇਖ, ਉਸ ਅਨੁਸਾਰ ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਤੂੰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਆਪਣਾ ਨੇਮ ਤੋੜ ਤਾਂ ਜੋ ਉਹ ਮੈਨੂੰ ਤੰਗ ਕਰਨਾ ਛੱਡੇ ਤੇ ਮੈਨੂੰ ਇਕਲਿਆਂ ਜਿਉਣ੍ਣ ਦੇਵੇ।"
4ਬਨ-ਹਦਦ ਨੇ ਆਸਾ ਦੀ ਗੱਲ ਮੰਨ ਲਈ ਅਤੇ ਉਸਨੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ। ਉਨ੍ਹਾਂ ਨੇ ਈਯੋਨ, ਦਾਨ, ਅਬੇਲ-ਮਾਇਮ ਅਤੇ ਨਫ਼ਰਾਲੀ ਦੇ ਸ਼ਹਿਰਾਂ ਵਿੱਚ ਦੇ ਸਾਰੇ ਭਂਡਾਰਾਂ ਜਿੱਥੇ ਖਜ਼ਾਨੇ ਇਕੱਤਰ ਹੁੰਦੇ ਸਨ ਨੂੰ ਤਬਾਹ ਕਰ ਦਿੱਤਾ।
5ਜਦੋਂ ਬਆਸ਼ਾ ਨੂੰ ਇਸਰਾਏਲ ਦੇ ਸ਼ਹਿਰਾਂ ਉੱਪਰ ਹਮਲੇ ਦੀ ਖਬਰ ਮਿਲੀ ਤਾਂ ਉਸਨੇ ਰਾਮਾਹ ਵਿੱਚ ਕਿਲਾ ਬਨਾਉਣਾ ਛੱਡ ਕੇ ਆਪਣਾ ਕੰਮ ਉੱਥੇ ਹੀ ਬੰਦ ਕਰ ਦਿੱਤਾ।
6ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦੀਆਂ ਨੂੰ ਸਦਿਆ ਅਤੇ ਉਹ ਰਾਮਾਹ ਸ਼ਹਿਰ ਵਿੱਚ ਗਏ ਤੇ ਬਆਸ਼ਾ ਉੱਥੇ ਕਿਲਾ ਬਨਾਉਣ ਲਈ ਜੋ ਲੱਕੜ ਅਤੇ ਪੱਥਰ ਦੀ ਵਰਤੋਂ ਕਰ ਰਿਹਾ ਸੀ, ਉਹ ਸਭ ਚੁੱਕ ਲਿਆਏ। ਆਸਾ ਅਤੇ ਯਹੂਦਾਹ ਦੇ ਲੋਕਾਂ ਨੇ ਉਸ ਲੱਕੜ ਅਤੇ ਪੱਥਰ ਨਾਲ ਗ਼ਬਾ ਅਤੇ ਮਿਸਫ਼ਾਹ ਸ਼ਹਿਰ ਨੂੰ ਪਕਿਆ ਕੀਤਾ।
7ਉਸ ਵਕਤ ਹਨਾਨੀ ਪੈਗੰਬਰ ਆਸਾ ਕੋਲ ਆਇਆ ਅਤੇ ਉਸਨੂੰ ਆਖਿਆ, "ਆਸਾ, ਤੂੰ ਅਰਾਮ ਦੇ ਪਾਤਸ਼ਾਹ ਉੱਪਰ ਨਿਰਭਰ ਹੋਇਆ ਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਰਭਰ ਨਹੀਂ ਹੋਇਆ, ਇਸੇ ਕਾਰਣ ਅਰਾਮ ਦੀ ਸੈਨਾ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।
8ਕੂਸ਼ੀਆਂ ਅਤੇ ਲੂਬੀਆਂ ਦੀ ਵੀ ਬੜੀ ਤਕੜੀ ਫ਼ੌਜ ਹੈ। ਉਨ੍ਹਾਂ ਕੋਲ ਕਈ ਰੱਥ ਅਤੇ ਰਬਵਾਨ ਹਨ। ਪਰ ਆਸਾ, ਤੂੰ ਯਹੋਵਾਹ ਉੱਪਰ ਭਰੋਸਾ ਰੱਖਿਆ ਕਿ ਉਹ ਭਾਰੀ ਫ਼ੌਜ ਨੂੰ ਹਾਰ ਦੇਵੇ ਸੋ ਯਹੋਵਾਹ ਨੇ ਉਨ੍ਹਾਂ ਨੂੰ ਤੇਰੇ ਹੱਥ ਕਰ ਦਿੱਤਾ।
9ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਸ਼ਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ 'ਚ ਲੜਾਈ ਹੀ ਲੜਾਈ ਹੈ।"
10ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁਖ੍ਖਾ ਵਿਵਹਾਰ ਵੀ ਕੀਤਾ।
11ਆਸਾ ਦੇ ਸ਼ੁਰੂ ਤੋਂ ਲੈਕੇ ਅੰਤ ਤੀਕ ਦੇ ਕਾਰਨਾਮੇ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।
12ਆਸਾ ਦੀ ਪਾਤਸ਼ਾਹੀ ਦੇ 39 ਵਰ੍ਹੇ ਵਿੱਚ ਉਸਨੂੰ ਉਸਦੇ ਪੈਰ ਤੇ ਇੱਕ ਬਿਮਾਰੀ ਲੱਗ ਗਈ ਜੋ ਕਿ ਬਹੁਤ ਭਿਆਨਕ ਸੀ। ਉਸ ਨੇ ਵੈਦਾਂ ਤੋਂ ਖੁਦ ਦਾ ਇਲਾਜ ਕਰਵਾਇਆ ਅਤੇ ਯਹੋਵਾਹ ਵੱਲ ਨਾ ਪਰਤਿਆ।
13ਆਸਾ ਆਪਣੇ ਰਾਜ ਦੇ 41 ਵਰ੍ਹੇ ਮਰ ਗਿਆ ਅਤੇ ਆਪਣੇ ਪੁਰਖਿਆਂ ਵਿੱਚ ਜਾ ਮਿਲਿਆ,
14ਤੇ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਆਸਾ ਦੇ ਆਪਣੇ ਬਣਾਏ ਮਕਬਰੇ ਵਿੱਚ ਉਸ ਨੂੰ ਦਫ਼ਨਾਅ ਦਿੱਤਾ। ਲੋਕਾਂ ਨੇ ਉਸਨੂੰ ਖੂਸ਼ਬੂਦਾਰ ਮਸਾਲਿਆਂ ਤੇ ਇਤਰ ਭਰੀ ਸੇਜਾਂ ਤੇ ਲਿਟਾਅ ਕੇ ਉਸਨੂੰ ਦਫ਼ਨਾਇਆ ਅਤੇ ਉਸਦੇ ਸਂਮਾਨ ਵਿੱਚ ਵੱਡੀ ਅੱਗ ਬਾਲੀ।