Loading Bible Translation
First-time download in progress. This may take a few seconds…
Punjabi Bible Wordproject Bible
11 verses
1ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ।
2ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸਦੇ ਮਿਲਣ ਲਈ ਨਿਕਲਿਆ ਅਤੇ ਉਸਨੇ ਪਾਤਸ਼ਾਹ ਨੂੰ ਕਿਹਾ, "ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ।
3ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।"
4ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸਨੇ ਫ਼ਿਰ ਬੇਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।
5ਉਸਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸਨੇ ਯਹੂਦਾਹ ਦੇ ਸਾਰੇ ਗਢ਼ਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕਰ੍ਰਰ ਕੀਤੇ।
6ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, "ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।
7ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿਂਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।"
8ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕਰ੍ਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ।
9ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, "ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ।
10ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮਂਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ।
11ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।"