Loading Bible Translation
First-time download in progress. This may take a few seconds…
Punjabi Bible Wordproject Bible
18 verses
1ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ।
2ਸੁਲੇਮਾਨ ਨੇ 70,000 ਮਨੁੱਖ ਭਾਰ ਢੋਣ ਲਈ, 80,000 ਮਨੁੱਖ ਪੱਥਰ ਕੱਟਣ ਲਈ ਅਤੇ 3,600 ਮਨੁੱਖ ਉਨ੍ਹਾਂ ਦੀ ਨਿਗਰਾਨੀ ਲਈ ਰੱਖੇ।
3ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨਿਹਾ ਭੇਜਿਆ, "ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।
4ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸਦੇ ਸਨਮਾਨ ਲਈ ਉਸਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।
5ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਕੋਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।
6ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸਕਦਾ ਹਾਂ।
7"ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।
8ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਁ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ 'ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।
9ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।
10ਬਦਲੇ 'ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।"
11ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: "ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਬਾਪਿਆ ਹੈ।"
12ਹੂਰਾਮ ਨੇ ਇਹ ਵੀ ਆਖਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸਕੇ।
13ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।
14ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ।
15"ਸੋ ਹੁਣ ਕਣਕ ਤੇ ਜੌਁ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।
16ਅਤੇ ਤੈਨੂੰ ਜਿੰਨੀ ਲੱਕੜ ਲੋੜੀਁਦੀ ਹੈ, ਅਸੀਂ ਲਬਾਨੋਨ ਵਿੱਚੋਂ ਵਢ੍ਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।"
17ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ।
18ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ।