Loading Bible Translation
First-time download in progress. This may take a few seconds…
Punjabi Bible Wordproject Bible
37 verses
1ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।
2ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, "ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਕਰ ਲੈਣ ਆ ਰਿਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।" (ਹਸਸੋਨ-ਤਾਮਾਰ ੇਨ-ਗਦੀ ਵੀ ਅਖਵਾਉਂਦਾ ਹੈ।)
3ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ।
4ਯਹੂਦਾਹ ਦੇ ਲੋਕ ਇਕੱਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ।
5ਤਦ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵਿਹੜੇ ਦੇ ਅੱਗੇ ਯਹੋਵਾਹ ਦੇ ਮੰਦਰ ਵਿੱਚ ਖਲੋਤਾ ਸੀ।
6ਉਸਨੇ ਕਿਹਾ,"ਸਾਡੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਹੇ ਅਕਾਸ਼ਾਂ ਦੇ ਯਹੋਵਾਹ! ਤੂੰ ਸਾਰੀ ਸ਼੍ਰਿਸ਼ਟੀ ਦਾ ਪਾਤਸ਼ਾਹ! ਤੂੰ ਸਰਬ ਸ਼ਕਤੀਮਾਨ ਹੈਂ! ਕੋਈ ਮਨੁੱਖ ਤੇਰਾ ਟਾਕਰਾ ਕਰਨ ਤੋਂ ਅਸਮਰੱਥ ਹੈ।
7ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇਥੋਂ ਦੇ ਰਾਜ ਦੇ ਲੋਕਾਂ ਨੂੰ ਇਥੋਂ ਦੇ ਵਸਨੀਕਾਂ ਨੂੰ ਇਬੋਁ ਕਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਮ੍ਹਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ।
8ਅਬਰਾਹਾਮ ਦੇ ਉੱਤਰਾਧਿਕਾਰੀ ਇਸ ਧਰਤੀ ਤੇ ਰਹੀ ਤੇ ਤੇਰੇ ਨਾਂ ਦਾ ਉਨ੍ਹਾਂ ਇੱਥੇ ਮੰਦਰ ਬਾਪਿਆ।
9ਉਨ੍ਹਾਂ ਕਿਹਾ, 'ਜਦੋਂ ਕੋਈ ਵੀ ਮੁਸ਼ਕਿਲ ਜਾਂ ਬਦੀ ਸਾਡੇ ਤੇ ਆਪਣੇ ਜਿਵੇਂ ਤਲਵਾਰ ਜਾਂ ਨਿਆਂ, ਬੀਮਾਰੀ ਜਾਂ ਕਾਲ ਤਾਂ ਜੇਕਰ ਅਸੀਂ ਇਸ ਮੰਦਰ ਦੇ ਅੱਗੇ ਤੇਰੇ ਸਾਹਵੇਂ ਖੜੇ ਹੋਈੇ, ਕਿਉਂ ਕਿ ਤੇਰਾ ਨਾਉਂ ਇਸ ਮੰਦਰ ਵਿੱਚ ਹੈ, ਆਪਣੀ ਬਿਪਦਾ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੀਏ ਤਾਂ ਤੂੰ ਸਾਡੀ ਫ਼ਰਿਆਦ ਸੁਣ ਕੇ ਸਾਨੂੰ ਬਚਾਅ ਲਵੇਂਗਾ।'
10"ਪਰ ਹੁਣ ਤੂੰ ਵੇਖ ਕਿ ਅੰਮੋਨੀ, ਮੋਆਬੀ ਅਤੇ ਸੇਈਰ ਪਹਾੜ ਦੇ ਲੋਕ, ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿਕਲ ਕੇ ਆ ਰਹੇ ਸੀ ਹਲ੍ਲਾ ਕਰਨ ਦਿੱਤਾ, ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਤੇ ਉਨ੍ਹਾਂ ਦਾ ਨਾਸ਼ ਨਹੀਂ ਕੀਤਾ।
11ਪਰ ਵੇਖ ਉਨ੍ਹਾਂ ਸਾਨੂੰ ਕਿਹੋ ਜਿਹਾ ਬਦਲੇ 'ਚ ਈਨਾਮ ਦਿੱਤਾ ਕਿ ਜਿਹੜਾ ਦੇਸ ਤੂੰ ਸਾਨੂੰ ਮਿਲਖ ਵਿੱਚ ਦਿੱਤਾ ਸੀ, ਉਹ ਸਾਨੂੰ ਉਥੋਂ ਕੱਢਣ ਲਈ ਆ ਰਹੇ ਹਨ।
12ਹੇੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਮ੍ਹਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!"
13ਸਾਰੇ ਯਹੂਦੀ ਯਹੋਵਾਹ ਦੇ ਅੱਗੇ ਆਪਣੇ ਛੋਟੇ ਬੱਚੇ, ਪਤਨੀਆਂ ਅਤੇ ਬਾਲਾਂ ਸੰਗ ਖੜੇ ਹੋ ਗਏ।
14ਤਦ ਸਭਾ ਵਿੱਚੋਂ ਯਹਜ਼ੀੇਲ ਉੱਤੇ ਜੋ ਕਿ ਲੇਵੀ ਸੀ ਅਤੇ ਆਸ਼ਫ਼ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ, ਉਹ ਜ਼ਕਰਯਾਹ ਦਾ ਪੁੱਤਰ, ਬਨਾਯਾਹ ਦਾ ਪੋਤਾ ਸੀ। ਬਨਾਯਾਹ ਯੀੇਲ ਦਾ ਪੁੱਤਰ ਸੀ ਅਤੇ ਯੀੇਲ ਮਤਨਯਾਹ ਦਾ ਪੁੱਤਰ ਇਉਂ ਯਹਜ਼ੀੇਲ ਉੱਪਰ ਯਹੋਵਾਹ ਦਾ ਆਤਮਾ ਪ੍ਰਗਟ ਹੋਇਆ।
15ਯਹਜ਼ੀੇਲ ਨੇ ਕਿਹਾ, "ਹੇ ਪਾਤਸ਼ਾਹ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕੋ ਸੁਣੋ। ਯਹੋਵਾਹ ਤੁਹਾਨੂੰ ਇਉਂ ਆਖਦਾ ਹੈ ਕਿ: 'ਇਸ ਵੱਡੀ ਭਾਰੀ ਫ਼ੌਜ ਦੀ ਨਾ ਚਿੰਤਾ ਕਰੋ ਤੇ ਨਾ ਹੀ ਘਬਰਾਓ, ਕਿਉਂ ਕਿ ਇਹ ਲੜਾਈ ਤੁਹਾਡੀ ਲੜਾਈ ਨਹੀਂ ਸਗੋਂ ਯਹੋਵਾਹ ਦੀ ਹੈ।
16ਸਗੋਁ ਕੱਲ ਤੁਸੀਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਹੇਠਾਂ ਉਤਰਨਾ। ਉਹ ਲੋਕ ਸੀਸ ਦੀ ਚੜਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂੇਲ ਦੀ ਉਜਾੜ ਸਾਹਵੇਂ ਵਾਦੀ ਦੇ ਸਿਰੇ ਉੱਪਰ ਪਾਵੋਁਗੇ।
17ਤਹੁਾਨੂੰ ਇਸ ਲੜਾਈ ਵਿੱਚ ਲੜਨਾ ਨਹੀਂ ਪਵੇਗਾ ਬਸ ਤੁਸੀਂ ਆਪਣੀ-ਆਪਣੀ ਥਾਂ ਤੇ ਡਟੇ ਰਹੋ ਤੇ ਤੁਸੀਂ ਵੇਖੋਁਗੇ ਕਿ ਕਿਵੇਂ ਯਹੋਵਾਹ ਤੁਹਾਡੀ ਰੱਖਿਆ ਕਰਦਾ ਹੈ। ਹੇ ਯਹੂਦਾਹ ਤੇ ਯਰੂਸ਼ਲਮ ਤੁਸੀਂ ਘਬਰਾਓ ਨਾ ਤੇ ਨਾ ਹੀ ਚਿੰਤਾ ਕਰੋ। ਯਹੋਵਾਹ ਤੁਹਾਡੇ ਅੰਗ-ਸੰਗ ਹੈ, ਇਸ ਲਈ ਕੱਲ ਤੁਸੀਂ ਇਨ੍ਹਾਂ ਦੇ ਟਾਕਰੇ ਲਈ ਤੁਰ ਪੈਣਾ।"'
18ਯਹੋਸ਼ਾਫ਼ਾਟ ਨੇ ਸਿਰ ਝੁਕਾਇਆ ਤੇ ਉਸਦਾ ਸ਼ੀਸ਼ ਧਰਤੀ ਤੇ ਨਿਵਾਇਆ। ਸਾਰੇ ਯਹੂਦਾਹ ਅਤੇ ਯਰੂਸਲਮ ਦੇ ਵਸਨੀਕਾਂ ਨੇ ਵੀ ਯਹੋਵਾਹ ਨੂੰ ਝੁਕ ਕੇ ਪ੍ਰਣਾਮ ਕੀਤਾ।
19ਕਹਾਬੀਆਂ ਅਤੇ ਕੋਰਾਹੀਆਂ ਦੇ ਲੇਵੀਆਂ ਨੇ ਖੜੇ ਹੋ ਕੇ ਉੱਚੀ ਆਵਾਜ਼ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
20ਯਹੋਸ਼ਾਫ਼ਾਟ ਦੀ ਫ਼ੌਜ ਸਵੇਰੇ ਤੜਕੇ ਉੱਠ ਕੇ ਤਕੌਅ ਦੀ ਉਜਾੜ ਵਿੱਚ ਚਲੇ ਗਈ। ਉਨ੍ਹਾਂ ਦੇ ਜਾਣ ਲਗਿਆਂ ਯ੍ਯਹੋਸ਼ਾਫ਼ਾਟ ਨੇ ਖਲੋਅ ਕੇ ਆਖਿਆ, "ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ, ਸੁਣੋ! ਯਹੋਵਾਹ ਆਪਣੇ ਪਰਮੇਸ਼ੁਰ ਉੱਪਰ ਭਰੋਸਾ ਰੱਖੋ, ਤਾਂ ਤੁਸੀਂ ਕਾਇਮ ਰਹੋਁਗੇ। ਯਹੋਵਾਹ ਦੇ ਨਬੀਆਂ ਉੱਪਰ ਵਿਸ਼ਵਾਸ ਕਰੋ ਤਾਂ ਤੁਹਾਨੂੰ ਕਾਮਯਾਬੀ ਮਿਲੇਗੀ।"
21ਯਹੋਸ਼ਾਫ਼ਾਟ ਨੇ ਆਪਣੇ ਲੋਕਾਂ ਨੂੰ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਤਸਾਹਿਤ ਕੀਤਾ। ਫਿਰ ਉਸ ਨੇ ਯਹੋਵਾਹ ਦੀ ਉਸਤਤ ਕਰਨ ਲਈ ਕਿ ਉਹ ਪਵਿੱਤਰ ਹੈ ਗਵ੍ਵਯਾਂ ਨੂੰ ਚੁੁਣਿਆ। ਉਹ ਫ਼ੌਜ ਦੇ ਅੱਗੇ-ਅੱਗੇ ਚੱਲਦੇ ਅਤੇ ਉਸ ਦੀ ਉਸਤਤ 'ਚ ਗੀਤ ਗਾਉਂਦੇ ਅਤੇ ਆਖਦੇ, "ਯਹੋਵਾਹ ਦੀਆਂ ਉਸਤਤਾਂ ਗਾਓ ਜਿਵੇਂ ਕਿ ਉਸਦਾ ਅਟਲ੍ਲ ਪਿਆਰ ਹਮੇਸ਼ਾ ਲਈ ਸਬਿਰ ਹੈ!"
22ਜਦੋਂ ਉਹ ਯਹੋਵਾਹ ਦੀਆਂ ਉਸਤਤਾਂ ਗਾਉਣ ਲੱਗੇ, ਤਾਂ ਯਹੋਵਾਹ ਨੇ ਅੰਮੋਨੀਆਂ, ਮੋਆਬੀਆਂ ਅਤੇ ਸਈਰ ਪਰਬਤ ਦੇ ਲੋਕਾਂ ਉੱਪਰ ਜਿਹੜੇ ਯਹੂਦਾਹ ਤੇ ਹਮਲਾ ਕਰਨ ਲਈ ਆ ਰਹੇ ਸਨ, ਘਾਤ ਲਗਾ ਲਈ, ਤਾਂ ਜੋ ਸਾਰੀਆਂ ਫ਼ੌਜਾਂ ਹਾਰ ਗਈਆਂ।
23ਕਿਉਂ ਕਿ ਅੰਮੋਨੀ ਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਟਾਕਰੇ ਵਿੱਚ ਖਲੋ ਗਏ ਤਾਂ ਕਿ ਉਨ੍ਹਾਂ ਨੂੰ ਕਤਲ ਕਰਕੇ ਖਤਮ ਕਰ ਦੇਣ। ਜਦ ਉਹ ਸਈਰ ਦੇ ਵਸਨੀਕਾਂ ਦਾ ਖਤਮਾ ਕਰ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵਢ੍ਢਣ ਲੱਗ ਪਏ।
24ਜਦੋਂ ਯਹੂਦਾਹ ਦੇ ਲੋਕਾਂ ਨੇ ਉਜਾੜ ਦੇ ਬੁਰਜ ਉੱਤੇ ਪਹੁੰਚ ਕੇ ਉਸ ਵੱਡੀ ਫ਼ੌਜ ਨੂੰ ਵੇਖਿਆ ਤਾਂ ਉਨ੍ਹਾਂ ਨੂੰ ਉੱਥੇ ਸਿਰਫ਼ ਲੋਬਾਂ ਨਜ਼ਰ ਆਈਁਆਂ, ਜੋ ਕਿ ਧਰਤੀ ਉੱਪਰ ਢੇਰੀ ਹੋਈਆਂ ਪਈਆਂ ਸਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਨਾ ਬਚਿਆ।
25ਜਦੋਂ ਯਹੋਸ਼ਾਫ਼ਾਟ ਅਤੇ ਉਸਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਬਾਂ ਉੱਪਰ ਇੰਨਾ ਮਾਲ ਖਜ਼ਾਨਾ ਅਤੇ ਬਹੁਕੀਮਤੀ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ। ਲੁੱਟ ਦਾ ਮਾਲ ਇੰਨਾ ਸੀ ਕਿ ਉਹ ਤਿੰਨ ਦਿਨ ਉਸਨੂੰ ਲੁੱਟਦੇ ਰਹੇ।
26ਚੌਬੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਬਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ "ਬਰਾਕਾਹ ਦੀ ਵਾਦੀ" ਆਖਦੇ ਹਨ।
27ਤਦ ਯਹੋਸ਼ਾਫ਼ਾਟ ਦੇ ਪਿੱਛੇ-ਪਿੱਛੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤੇ। ਯਰੂਸ਼ਲਮ ਵੱਲ ਨੂੰ ਪਰਤਦਿਆਂ ਯਹੋਵਾਹ ਨੇ ਦੁਸ਼ਮਣਾਂ ਨੂੰ ਹਾਰ ਦੇਣ ਕਾਰਣ ਆਪਣੇ ਲੋਕਾਂ ਵਿੱਚ ਜਸ਼ਨ ਮਨਾਇਆ।
28ਇਉਂ ਉਹ ਜਸ਼ਨ ਮਨਾਉਂਦੇ ਰਬਾਬ, ਬਰਬਤਾਂ ਅਤੇ ਤੂਰ੍ਹੀਆਂ ਵਜਾਉਂਦੇ ਯਰੂਸ਼ਲਮ ਵਿੱਚ ਯਹੋਵਾਹ ਦੇ ਮੰਦਰ ਵਿੱਚ ਆਏ।
29ਤਦ ਯਹੋਵਾਹ ਦਾ ਡਰ ਉਨ੍ਹਾਂ ਦੇਸ਼ਾਂ ਦੇ ਸਾਰੇ ਰਾਜਾਂ ਉੱਪਰ ਪੈ ਗਿਆ, ਜਦੋਂ ਉਨ੍ਹਾਂ ਇਹ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ।
30ਇਸੇ ਕਾਰਣ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ-ਚੈਨ ਰਿਹਾ ਅਤੇ ਉਸਦੇ ਪਰਮੇਸ਼ੁਰ ਨੇ ਉਸਨੂੰ ਉਸਦੇ ਚਾਰੋ ਪਾਸਿਓ ਅਮਨ ਸ਼ਾਂਤੀ ਬਹਾਲ ਕੀਤੀ।
31ਯਹੋਸ਼ਾਫ਼ਾਟ ਨੇ ਯਹੂਦਾਹ ਉੱਪਰ ਰਾਜ ਕੀਤਾ। ਜਦੋਂ ਉਹ ਰਾਜ ਕਰਨ ਲੱਗਾ ਤਦ ਉਹ 35 ਸਾਲਾਂ ਦਾ ਸੀ ਅਤੇ ਉਸਨੇ ਯਰੂਸ਼ਲਮ ਵਿੱਚ 25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਜ਼ੂਬਾਹ ਸੀ, ਜੋ ਕਿ ਸ਼ਿਲਹੀ ਦੀ ਧੀ ਸੀ।
32ਯਹੋਸ਼ਾਫ਼ਾਟ ਆਪਣੇ ਪਿਤਾ ਆਸਾ ਦੇ ਰਾਹ ਤੇ ਚਲਿਆ। ਉਹ ਆਪਣੇ ਪਿਤਾ ਦੇ ਰਾਹ ਤੋਂ ਡੋਲਿਆ ਨਹੀਂ ਅਤੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।
33ਪਰ ਉੱਚੀਆਂ ਥਾਵਾਂ ਨੂੰ ਹਟਾਇਆ ਨਾ ਗਿਆ, ਕਿਉਂ ਕਿ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਗਾਇਆ ਸੀ।
34ਯਹੋਸ਼ਾਫ਼ਾਟ ਨੇ ਹੋਰ ਜਿਹੜੇ ਕਾਰਜ ਕੀਤੇ ਉਸਦੇ ਆਦਿ ਤੋਂ ਅੰਤ ਤੀਕ ਦੇ ਕੰਮ ਹਨਾਨੀ ਦੇ ਪੁੱਤਰ ਯੇਹੂ ਦੇ ਇਤਹਾਸ ਵਿੱਚ ਲਿਖੇ ਹਨ ਜੋ ਕਿ ਇਸਰਾਏਲ ਦੇ ਪਾਤਸ਼ਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
35ਇਸ ਉਪਰੰਤ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ। ਅਹਜ਼ਯਾਹ ਨੇ ਬਹੁਤ ਬੁਰਿਆਈ ਕੀਤੀ।
36ਯਹੋਸ਼ਾਫ਼ਾਟ ਨੇ ਅਹਜ਼ਯਾਹ ਨਾਲ ਮੇਲ ਇਸ ਲਈ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਏ ਜਾਣ। ਉਨ੍ਹਾਂ ਨੇ ਅਸਯੋਨ-ਗ਼ਬਰ ਵਿੱਚ ਜਹਾਜ਼ ਬਣਾਏ।
37ਤਦ ਮਾਰੇਸ਼ਾਹ ਤੋਂ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ, ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਕ ਕੀਤਾ ਅਤੇ ਆਖਿਆ, "ਕਿਉਂ ਕਿ ਤੂੰ ਅਹਜ਼ਯਾਹ ਨਾਲ ਜੁੜ ਗਿਆ ਇਸ ਲਈ ਯਹੋਵਾਹ ਤੇਰੇ ਬਣਾਏ ਸਭ ਕਾਸੇ ਨੂੰ ਤਬਾਹ ਕਰ ਦੇਵੇਗਾ।" ਜਹਾਜ਼ ਤਬਾਹ ਹੋ ਗਏ ਅਤੇ ਇਸ ਲਈ ਯਹੋਸ਼ਾਫ਼ਾਟ ਅਤੇ ਅਹਜ਼ਯਾਹ ਉਨ੍ਹਾਂ ਨੂੰ ਤਰਸ਼ੀਸ਼ ਨੂੰ ਨਾ ਭੇਜ ਸਕੇ।