Loading Bible Translation
First-time download in progress. This may take a few seconds…
Punjabi Bible Wordproject Bible
20 verses
1ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਬਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।
2ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀੇਲ, ਜ਼ਕਰਯਾਹ, ਅਜ਼ਰਯਾਹ, ਮੀਕਾੇਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।
3ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਈਨਾਮ ਅਤੇ ਯਹੂਦਾਹ ਦੇ ਗਢ਼ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।
4ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁਟਿਆ। ਇਹ੍ਹੀ ਨਹੀਂ ਉਸਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁਟਿਆ।
5ਜ੍ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
6ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।
7ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।
8ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।
9ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਬਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸਨੂੰ ਉਸਦੇ ਰਬਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।
10ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
11ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਬਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।
12ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, "ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।
13ਸਗੋਁ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁਟਿਆ।
14ਇਸ੍ਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸਂਪਤੀ ਦਾ ਨਾਸ ਕਰੇਗਾ।
15ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।"
16ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।
17ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।
18ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸਕਿਆ।
19ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸਦੇ ਵੱਡੇਤਿਆਂ ਦੇ ਮਰਨ ਤੇ ਬਾਲਦੇ ਸਨ।
20ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ 'ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।