Loading Bible Translation
First-time download in progress. This may take a few seconds…
Punjabi Bible Wordproject Bible
12 verses
1ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਰੋਸ਼ਾਅ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁਟਿਆ ਸੀ। ਸਿਰਫ਼ ਅਹਜ਼ਯਾਹ ਬਚਿਆ ਸੀ ਤਾਂ ਫ਼ਿਰ ਉਸਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ।
2ਅਹਜ਼ਯਾਹ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਹ 22 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਇੱਕ ਵਰ੍ਹਾ ਰਾਜ ਕੀਤਾ। ਉਸਦੀ ਮਾਤਾ ਦਾ ਨਾਉਂ ਅਬਲਯਾਹ ਸੀ ਜੋ ਆਮਰੀ ਦੀ ਧੀ ਸੀ।
3ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈ ਤੇ ਇਨ੍ਹਾਂ ਰਾਹਾਂ ਤੇ ਤੁਰਿਆ।
4ਅਹਜ਼ਆਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਜਿਵੇਂ ਅਹਾਬ ਦੇ ਘਰਾਣੇ ਨੇ ਮਾੜੇ ਕੰਮ ਕੀਤੇ ਉਵੇਂ ਹੀ ਉਸਨੇ ਵੀ ਕੀਤੇ ਕਿਉਂ ਕਿ ਅਹਜ਼ਯਾਹ ਦੇ ਪਿਤਾ ਦੇ ਮਰਨ ਉਪਰੰਤ ਅਹਾਬ ਦੇ ਘਰਾਣੇ ਨੇ ਹੀ ਉਨ੍ਹਾਂ ਨੂੰ ਸਲਾਹ ਮਸ਼ਵਰਾਂ ਦਿੱਤਾ। ਤਾਂ ਉਨ੍ਹਾਂ ਨੇ ਅਰਜਯਾਹ ਨੂੰ ਬੁਰੀ ਸਲਾਹ ਦਿੱਤੀ ਜਿਹੜੀ ਕਿ ਉਸਦੀ ਮੌਤ ਦਾ ਕਾਰਣ ਬਣੀ।
5ਅਹਜ਼ਆਹ ਅਹਾਬ ਦੇ ਪਰਿਵਾਰ ਦੀ ਸਲਾਹ ਉੱਪਰ ਚਲਿਆ। ਉਸਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਮੇਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਬ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਲੜਾਈ ਵਿੱਚ ਜ਼ਖਮੀ ਕੀਤਾ।
6ਯੋਰਾਮ ਆਪਣੇ ਇਲਾਜ ਲਈ ਯਿਜ਼ਰਾੇਲ ਨੂੰ ਗਿਆ। ਕਿਉਂ ਕਿ ਉਹ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਦੇ ਸਮੇਂ ਜ਼ਖਮੀ ਹੋ ਗਿਆ ਸੀ। ਯਹੂਦਾਹ ਦਾ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ, ਅਹਾਬ ਦੇ ਪੁੱਤਰ ਯੋਰਾਮ ਨੂੰ ਯਿਜ਼ਰੇਲ ਵਿੱਚ ਵੇਖਣ ਲਈ ਗਿਆ ਕਿਉਂ ਕਿ ਉਹ ਜ਼ਖਮੀ ਸੀ।
7ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ।
8ਜਦੋਂ ਯੇਹੂ ਅਹਾਬ ਦੇ ਘਰਾਣੇ ਨੂੰ ਦੰਡ ਦੇ ਰਿਹਾ ਸੀ ਤਾਂ ਯੇਹੂ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਯੇਹੂ ਨੇ ਉਨ੍ਹਾਂ ਨੂੰ ਕਤਲ ਕਰ ਸੁਟਿਆ।
9ਤ੍ਤਦ ਉਹ ਅਹਜ਼ਯਾਹ ਨੂੰ ਲੱਭਣ ਲੱਗਾ। ਉਸਦੇ ਆਦਮੀਆਂ ਨੇ ਉਸਨੂੰ ਸਾਮਰਿਯਾ ਸ਼ਹਿਰ ਵਿੱਚ ਲੁਕੇ ਹੋਏ ਨੂੰ ਲੱਭ ਲਿਆ। ਅਤੇ ਉਸਨੂੰ ਫ਼ੜ ਕੇ ਯੇਹੂ ਕੋਲ ਲੈ ਆਏ। ਉਨ੍ਹਾਂ ਨੇ ਅਹਜ਼ਯਾਹ ਨੂੰ ਵੱਢ ਕੇ ਤੇ ਦਫ਼ਨਾਅ ਦਿੱਤਾ। ਉਨ੍ਹਾਂ ਕਿਹਾ, "ਇਹ ਯਹੋਸ਼ਾਫ਼ਾਟ ਦਾ ਉੱਤਰਾਧਿਕਾਰੀ ਹੈ। ਯਹੋਸ਼ਫ਼ਾਟ ਪੂਰੇ ਦਿਲ ਨਾਲ ਯਹੋਵਾਹ ਦਾ ਚਾਹਵਂਦ ਰਿਹਾ ਹੈ।" ਅਹਜ਼ਯਾਹ ਦੇ ਪਰਿਵਾਰ ਕੋਲ ਯਹੂਦਾਹ ਦੇ ਰਾਜ ਨੂੰ ਮੁੜ ਸੰਭਾਲਣ ਦੀ ਸ਼ਕਤੀ ਨਾ ਰਹੀ।
10ਅਬਲਯਾਹ ਅਹਜ਼ਆਹ ਦੀ ��ਾਂ ਸੀ। ਜਦੋਂ ਉਸਨੇ ਆਪਣੇ ਪੁੱਤਰ ਨੂੰ ਮਰਿਆਂ ਵੇਖਿਆ ਤਾਂ ਉਸਨੇ ਯਹੂਦਾਹ ਘਰਾਣੇ ਦੇ ਸਾਰੇ ਵੰਸ਼ ਨੂੰ ਖਤਮ ਕਰ ਦਿੱਤਾ।
11ਪਰ ਪਾਤਸ਼ਾਹ ਦੀ ਧੀ ਯਹੋਸ਼ਬਬ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ, ਚੋਰੀ ਲੈ ਗਈ ਅਤੇ ਉਸਨੇ ਯੋਆਸ਼ ਨੂੰ ਅਤੇ ਦਾਈ ਨੂੰ ਸੌਣ ਵਾਲੇ ਕਮਰੇ ਵਿੱਚ ਛੁਪਾ ਦਿੱਤਾ। ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਔਰਤ ਯਹੋਸ਼ਬਬ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਬਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸਨੂੰ ਕਤਲ ਨਾ ਕਰ ਸਕੀ।
12ਯੋਆਸ਼ ਜਾਜਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ 6 ਸਾਲਾਂ ਸਮਾਂ ਤੀਕ ਲੁਕਿਆ ਰਿਹਾ ਕਿਉਂ ਕਿ ਉਸ ਵਕਤ ਤੀਕ ਉੱਥੇ ਅਬਲਯਾਹ ਦੇਸ ਉੱਪਰ ਰਾਜ ਕਰ ਰਹੀ ਸੀ।